July 29, 2026, 6:16 pm
----------- Advertisement -----------
HomeNewsBreaking Newsਏ.ਡੀ.ਸੀ ਵੱਲੋਂ ਯੂਨੀਕੋਰਨ ਓਵਰਸੀਜ਼ ਸਲਿਊਸ਼ਨਜ਼, ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਯੂਨੀਕੋਰਨ ਓਵਰਸੀਜ਼ ਸਲਿਊਸ਼ਨਜ਼, ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 22 ਦਸੰਬਰ, 2023 (ਬਲਜੀਤ ਮਰਵਾਹਾ) – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਯੂਨੀਕੋਰਨ ਓਵਰਸੀਜ਼ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਕੋਰਨ ਓਵਰਸੀਜ਼ ਸਲਿਊਸ਼ਨਜ਼ ਐਸ.ਸੀ.ਐਫ. ਨੰਬਰ 24, ਟਾਪ ਫਲੌਰ, ਫੇਜ਼ 10 ਮੋਹਾਲੀ ਦੇ ਮਾਲਕ ਸ੍ਰੀ ਲਲਿਤ ਸ਼ਰਮਾ ਪੁੱਤਰ ਸ੍ਰੀ ਪ੍ਰਾਨ ਨਾਥ ਸ਼ਰਮਾ ਵਾਸੀ ਮਕਾਨ ਨੰਬਰ 169 ਸੈਕਟਰ-78, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 28 ਫਰਵਰੀ 2021 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦਸਿਆ ਕਿ ਉਕਤ ਫਰਮ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 39/ਐਮ.ਸੀ.-2 ਮਿਤੀ 29 ਫਰਵਰੀ 2016 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...