September 7, 2026, 6:40 am
----------- Advertisement -----------
HomeNewsਕੇਂਦਰੀ ਮੰਤਰੀ ਨੇ ਦਿੱਤਾ ਚਾਵਲ ਦੇ ਘੱਟੋ-ਘੱਟ ਨਿਰਯਾਤ ਮੁੱਲ ਵਿੱਚ ਰਾਹਤ ਦਾ...

ਕੇਂਦਰੀ ਮੰਤਰੀ ਨੇ ਦਿੱਤਾ ਚਾਵਲ ਦੇ ਘੱਟੋ-ਘੱਟ ਨਿਰਯਾਤ ਮੁੱਲ ਵਿੱਚ ਰਾਹਤ ਦਾ ਭਰੋਸਾ

Published on

----------- Advertisement -----------

ਚੰਡੀਗੜ੍ਹ, 19 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਕਿਸਾਨਾਂ ਦੇ ਸਰਵਉੱਚ ਹਿੱਤਾਂ ਦੀ ਚਰਚਾ ਕਰਦਿਆਂ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਅਤੇ ਝੋਨਾ ਉਦਯੋਗ ਦੀਆਂ ਸਾਰੀਆਂ ਬੁਨਿਆਦੀ ਮੰਗਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਦੀ ਅਪੀਲ ਕੀਤੀ ਹੈ |
ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪੀਯੂਸ਼ ਗੋਇਲ ਨਾਲ ਮੀਟਿੰਗ ਦੌਰਾਨ, ਸ਼੍ਰੀ ਜਾਖੜ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੀ ਮੌਜੂਦਗੀ ਵਿੱਚ ਮੰਤਰੀ ਨੂੰ ਘੱਟੋ-ਘੱਟ ਨਿਰਯਾਤ ਮੁੱਲ (ਐਮਈਪੀ) ‘ਤੇ ਪਾਬੰਦੀ ਨੂੰ ਲੈ ਕੇ ਕਿਸਾਨਾਂ, ਉਦਯੋਗਪਤੀਆਂ ਅਤੇ ਚਾਵਲ ਬਰਾਮਦਕਾਰਾਂ ਦੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ | ਉਨ੍ਹਾਂ ਨੂੰ ਬਾਸਮਤੀ ਅਤੇ ਝੋਨਾ ਉਗਾਉਣ ਵਾਲੇ ਕਿਸਾਨਾਂ ਦੀ ਆਮਦਨ ‘ਤੇ ਪੈਣ ਵਾਲੇ ਸੰਭਾਵੀ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ |
ਕੇਂਦਰੀ ਮੰਤਰੀ ਨੇ ਸ੍ਰੀ ਜਾਖੜ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਅਤੇ ਚਾਵਲ ਉਦਯੋਗ ਨੂੰ ਕੇਂਦਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ | ਸ੍ਰੀ ਗੋਇਲ ਨੇ ਸਬੰਧਤ ਅਧਿਕਾਰੀਆਂ ਨੂੰ ਚਾਵਲ ਉਦਯੋਗ ਦੀਆਂ ਬੁਨਿਆਦੀ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਕਿਹਾ | ਉਨ੍ਹਾਂ ਇਹ ਵੀ ਕਿਹਾ ਕਿ ਬਾਸਮਤੀ ‘ਤੇ 1200 ਡਾਲਰ ਪ੍ਰਤੀ ਟਨ ਦੀ ਘੱਟੋ-ਘੱਟ ਨਿਰਯਾਤ ਮੁੱਲ ਸੀਮਾ ਅਸਥਾਈ ਉਪਾਅ ਹੈ ਅਤੇ ਜਲਦੀ ਹੀ ਚਾਵਲ ਮੁੱਲ ਸੀਮਾ ਵਿੱਚ ਢੁਕਵੀਂ ਰਾਹਤ ਦਿੱਤੀ ਜਾਵੇਗੀ |
ਫੋਰਟੀਫਾਈਡ ਰਾਈਸ (ਐੱਫ.ਆਰ.) ਦੇ ਨਮੂਨਿਆਂ ਦੇ ਫੇਲ ਹੋਣ ਦੇ ਮੁੱਦੇ ‘ਤੇੇ ਕਈ ਰਾਈਸ ਮਿੱਲਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਅਤੇ ਲੈਬਾਰਟਰੀ ਟੈਸਟਿੰਗ ਦੀ ਗੁਣਵੱਤਾ ਨੂੰ ਲਗਾਤਾਰ ਵਧਾਉਣ ਲਈ ਕੇਂਦਰੀ ਖੁਰਾਕ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕੇਂਦਰੀ ਮੰਤਰੀ ਨੂੰ ਪ੍ਰਭਾਵੀ ਵਿਧੀ ਵਿਕਸਿਤ ਕਰਨ ‘ਤੇ ਵਿਚਾਰ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਚਾਵਲ ਦੇ ਸੈਂਪਲਾਂ ਵਿੱਚ ਨੁਕਸ ਦਾ ਦੋਸ਼ ਪੂਰੀ ਤਰ੍ਹਾਂ ਮਿੱਲ ਮਾਲਕਾਂ ਦਾ ਨਹੀਂ ਹੈ |
ਇਸ ਤੋਂ ਪਹਿਲਾਂ, ਵੱਖ-ਵੱਖ ਰਾਈਸ ਮਿੱਲਰ ਐਸੋਸੀਏਸ਼ਨਾਂ ਨੇ ਸ਼੍ਰੀ ਜਾਖੜ ਨਾਲ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ ਸਨ ਅਤੇ ਉਨ੍ਹਾਂ ਨੂੰ ਇਨ੍ਹਾਂ ਮੁੱਦਿਆਂ ਦਾ ਤਰਕਸੰਗਤ ਹੱਲ ਲੱਭਣ ਦੀ ਅਪੀਲ ਕੀਤੀ ਸੀ |
ਰਾਈਸ ਮਿੱਲਰ ਸਰਕਾਰ ਦੁਆਰਾ ਅਧਿਕਾਰਤ ਨਿੱਜੀ ਨਿਰਮਾਤਾਵਾਂ ਤੋਂ ਫੋਰਟੀਫਾਈਡ ਰਾਈਸ ਕਰਨਲ ਖਰੀਦਦੇ ਹਨ | ਉਹਨਾਂ ਨੂੰ ਸਿਰਫ਼ ਕਸਟਮ ਮਿਲਡ ਰਾਈਸ ਦੇ ਸਹੀ ਮਿਸ਼ਰਣ ਅਨੁਪਾਤ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ |
ਸ਼੍ਰੀ ਜਾਖੜ ਨੇ ਕਿਹਾ ਕਿ ਫੋਰਟੀਫਾਈਡ ਚਾਵਲ ਰਾਹੀਂ ਨਾਗਰਿਕਾਂ ਨੂੰ ਬਿਹਤਰ ਪੋਸ਼ਣ ਪ੍ਰਦਾਨ ਕਰਨ ਦਾ ਵਿਸ਼ੇਸ਼ ਉਪਰਾਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਜ਼ਬੂਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਦਾ ਹਿੱਸਾ ਹੈ | ਉਨ੍ਹਾਂ ਨੇ ਝੋਨਾ ਉਤਪਾਦਕ ਕਿਸਾਨਾਂ ਅਤੇ ਰਾਈਸ ਮਿਲਿੰਗ ਇੰਡਸਟਰੀ ਦੀ ਇਸ ਕਾਰਜ ਵਿੱਚ ਲੰਬੇ ਸਮੇਂ ਤੋਂ ਬਰਾਬਰ ਦੇ ਹਿੱਸੇਦਾਰ ਬਣਨ ਦੀ ਸ਼ਲਾਘਾ ਕੀਤੀ |
ਇਸੇ ਤਰ੍ਹਾਂ ਚਾਵਲ ਦੇ ਨਮੂਨਿਆਂ ਦੀਆਂ ਲੈਬਾਰਟਰੀ ਰਿਪੋਰਟਾਂ ਵਿੱਚ ਬਦਲਾਅ ਦੇ ਮੁੱਦੇ ‘ਤੇ ਸ੍ਰੀ ਜਾਖੜ ਨੇ ਸੁਝਾਅ ਦਿੱਤਾ ਕਿ ਚਾਵਲ ਦੇ ਨਮੂਨਿਆਂ ਨੂੰ ਇਕੱਠਾ ਕਰਨ ਅਤੇ ਟੈਸਟ ਕਰਨ ਸਮੇਂ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਤੋਂ ਬਚਣ ਲਈ ਮੰਤਰਾਲੇ ਵੱਲੋਂ ਨਿਰਧਾਰਤ ਪ੍ਰਯੋਗਸ਼ਾਲਾਵਾਂ ਦੇ ਪੱਧਰ ‘ਤੇ ਢੁਕਵੇਂ ਕਦਮ ਚੁੱਕੇ ਜਾ ਸਕਦੇ ਹਨ | ਉਨ੍ਹਾਂ ਇਹ ਵੀ ਆਸ ਪ੍ਰਗਟਾਈ ਕਿ ਸਾਧਨਾਂ ਅਤੇ ਸਹਿਯੋਗ ਸਦਕਾ ਪ੍ਰਯੋਗਸ਼ਾਲਾ ਟੈਸਟਿੰਗ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...