July 29, 2026, 3:43 am
----------- Advertisement -----------
HomeNewsLatest Newsਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਪਹੁੰਚੇ ਹੁਸ਼ਿਆਰਪੁਰ, 29 ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਪਹੁੰਚੇ ਹੁਸ਼ਿਆਰਪੁਰ, 29 ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

Published on

----------- Advertisement -----------

ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਪੰਜਾਬ ਦੇ ਹੁਸ਼ਿਆਰਪੁਰ ਸ਼ਹਿਰ ਪਹੁੰਚੇ। ਇੱਥੇ ਉਨ੍ਹਾਂ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਗਡਕਰੀ ਨੇ ਐਲਾਨ ਕੀਤਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਗਰੀਨਫੀਲਡ ਹਾਈਵੇਅ ਬਣਾਇਆ ਜਾਵੇਗਾ। ਇਹ 75 ਕਿਲੋਮੀਟਰ ਲੰਬਾ ਹੋਵੇਗਾ।

ਦੱਸ ਦਈਏ ਕਿ ਇਸ ‘ਤੇ 2 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਬਾਅਦ ਲੁਧਿਆਣਾ ਤੋਂ ਬਠਿੰਡਾ ਦੀ ਦੂਰੀ 45 ਮਿੰਟਾਂ ਵਿੱਚ ਤੈਅ ਕੀਤੀ ਜਾਵੇਗੀ। ਇਸ ਨੂੰ ਦਸੰਬਰ 2025 ਤੱਕ ਬਣਾਇਆ ਜਾਵੇਗਾ। ਜਿਸ ਨਾਲ ਹਲਵਾਰਾ ਏਅਰਪੋਰਟ ਨਾਲ ਵੀ ਕਨੈਕਟੀਵਿਟੀ ਹੋਵੇਗੀ। ਇਸ ਮੌਕੇ ਨਿਤਿਨ ਗਡਕਰੀ ਨੇ ਕਿਹਾ ਕਿ 2014 ਵਿੱਚ ਨਰਿੰਦਰ ਮੋਦੀ ਦੀ ਸਰਕਾਰ ਆਈ ਅਤੇ ਸਾਡਾ ਧਿਆਨ ਸੜਕੀ ਢਾਂਚੇ ਵੱਲ ਸੀ। ਜੇਕਰ ਅਸੀਂ ਸੂਬੇ ਅਤੇ ਦੇਸ਼ ਦਾ ਵਿਕਾਸ ਕਰਨਾ ਚਾਹੁੰਦੇ ਹਾਂ ਤਾਂ ਸਾਨੂੰ ਵਧੀਆ ਬੁਨਿਆਦੀ ਢਾਂਚਾ ਬਣਾਉਣਾ ਹੋਵੇਗਾ। ਜੇਕਰ ਬੁਨਿਆਦੀ ਢਾਂਚਾ ਚੰਗਾ ਹੋਵੇਗਾ ਤਾਂ ਉਦਯੋਗ ਆਉਣਗੇ।

ਉਦਯੋਗ ਆਉਣਗੇ ਤਾਂ ਚੰਗਾ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਘੱਟ ਸਮੇਂ ਵਿੱਚ ਕਰਤਾਰਪੁਰ ਲਾਂਘਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਰਮਦਾਸ ਤੱਕ 4 ਮਾਰਗੀ ਹਾਈਵੇਅ ਦਾ ਕੰਮ 2024 ਵਿੱਚ ਮੁਕੰਮਲ ਹੋ ਜਾਵੇਗਾ। ਇਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਾਣ ਵਾਲਾ ਰਸਤਾ ਆਸਾਨ ਹੋ ਜਾਵੇਗਾ। ਇਨ੍ਹਾਂ ਪ੍ਰਾਜੈਕਟਾਂ ਵਿੱਚੋਂ ਸਭ ਤੋਂ ਮਹੱਤਵਪੂਰਨ 40 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਹੁਸ਼ਿਆਰਪੁਰ ਤੋਂ NH 703 A ‘ਤੇ ਸਥਿਤ ਜਲੰਧਰ-ਕਪੂਰਥਲਾ ਸੜਕ ਦਾ 9 ਕਿਲੋਮੀਟਰ ਲੰਬਾ ਚਾਰ ਮਾਰਗੀ ਸੈਕਸ਼ਨ ਹੈ।

ਇਸ ਤੋਂ ਇਲਾਵਾ NH 703 ਏ ‘ਤੇ ਸਥਿਤ ਜਲੰਧਰ-ਮੱਖੂ ਰੋਡ ‘ਤੇ 3 ਛੋਟੇ ਪੁਲਾਂ ਦੀ ਮੁਰੰਮਤ ਕੀਤੀ ਜਾਣੀ ਹੈ। ਇਸ ਦੇ ਨਾਲ ਹੀ ਜਲੰਧਰ-ਫਗਵਾੜਾ (NH 44) ਹਾਈਵੇ ‘ਤੇ ਸਥਿਤ ਦਕੋਹਾ ਅੰਡਰਪਾਸ ਦਾ ਉਦਘਾਟਨ ਕੀਤਾ ਗਿਆ। ਇਸ ਨੂੰ 14 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਜਿਸ ਨਾਲ ਦਕੋਹਾ ਅਤੇ ਵੜਿੰਗ ਇਲਾਕੇ ਦੇ ਲੋਕਾਂ ਨੂੰ ਹਾਈਵੇਅ ‘ਤੇ ਆਉਣ-ਜਾਣ ‘ਚ ਵੱਡੀ ਸਹੂਲਤ ਮਿਲੇਗੀ। 

ਨਿਤਿਨ ਗਡਕਰੀ ਨੇ ਲੁਧਿਆਣਾ ਵਿੱਚ ਜੀਟੀ ਰੋਡ ਅਤੇ ਨੈਸ਼ਨਲ ਹਾਈਵੇਅ 5 ਨੂੰ ਜੋੜਨ ਵਾਲੇ ਚਾਰ ਮਾਰਗੀ ਲਾਡੋਵਾਲ ਬਾਈਪਾਸ ਦਾ ਵੀ ਉਦਘਾਟਨ ਕੀਤਾ। ਲਾਡੋਵਾਲ ਬਾਈਪਾਸ ਦਾ ਨਿਰਮਾਣ ਲੁਧਿਆਣਾ-ਫਿਰੋਜ਼ਪੁਰ ਹਾਈਵੇਅ ਨੂੰ ਦਿੱਲੀ-ਜਲੰਧਰ ਹਾਈਵੇ (NH 44) ਨਾਲ ਜੋੜੇਗਾ। ਇਸ ਦੌਰਾਨ ਫਗਵਾੜਾ ਅਤੇ ਹੁਸ਼ਿਆਰਪੁਰ ਬਾਈਪਾਸ ਦੇ ਨਾਲ-ਨਾਲ ਫਗਵਾੜਾ ਹੁਸ਼ਿਆਰਪੁਰ ਨੂੰ ਚਹੁੰ ਮਾਰਗੀ ਬਣਾਉਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਫਗਵਾੜਾ ਅਤੇ ਹੁਸ਼ਿਆਰਪੁਰ ਵਿਚਕਾਰ ਚਾਰ ਮਾਰਗੀ ਬਣਨ ਨਾਲ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਸੰਪਰਕ ਹੋਵੇਗਾ। ਇਹ ਯਾਤਰਾ ਇੱਕ ਘੰਟੇ ਤੋਂ ਘਟ ਕੇ 30 ਮਿੰਟ ਰਹਿ ਜਾਵੇਗੀ।

ਬਾਈਪਾਸ ਦੇ ਬਣਨ ਨਾਲ ਸ਼ਹਿਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਭੀੜ-ਭੜੱਕੇ ਤੋਂ ਵੀ ਰਾਹਤ ਮਿਲੇਗੀ।ਹੁਸ਼ਿਆਰਪੁਰ ਦਾ ਨੈਸ਼ਨਲ ਹਾਈਵੇਅ 44 (ਜੀ.ਟੀ. ਰੋਡ) ਨਾਲ ਸਿੱਧਾ ਸੰਪਰਕ ਹੋਵੇਗਾ। ਇਸ ਦੇ ਨਾਲ ਹੀ ਸੇਤੂ ਬੰਧਨ ਯੋਜਨਾ ਤਹਿਤ ਜਲੰਧਰ ਦੇ ਪਿੰਡ ਕੰਗਣੀਵਾਲ ਵਿੱਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਇਹ 46 ਕਿਲੋਮੀਟਰ ਲੰਬੇ ਜਲੰਧਰ ਬਾਈਪਾਸ ਪ੍ਰੋਜੈਕਟ ਵਿੱਚ ਬਣਾਇਆ ਜਾ ਰਿਹਾ ਹੈ।

 ਅੰਮ੍ਰਿਤਸਰ, ਕਪੂਰਥਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਕੁੱਲ 9 ਪ੍ਰਾਜੈਕਟ ਬਣਾਏ ਜਾ ਰਹੇ ਹਨ। ਫ਼ਿਰੋਜ਼ਪੁਰ ਬਾਈਪਾਸ ਨੂੰ ਚਾਰ ਮਾਰਗੀ ਬਣਾਉਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਕਰਤਾਰਪੁਰ-ਅੰਮ੍ਰਿਤਸਰ ਵਿਚਕਾਰ ਪਿੰਡ ਗਹਿਰੀ ਮੰਡੀ ਅਤੇ ਤਰਨਤਾਰਨ ਵਿਖੇ ਰੇਲਵੇ ਓਵਰਬ੍ਰਿਜ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਸੁਲਤਾਨਪੁਰ ਲੋਧੀ-ਮੱਖੂ ’ਤੇ ਦੋ ਮਾਰਗੀ ਰੇਲਵੇ ਪੁਲ ਦਾ ਨੀਂਹ ਪੱਥਰ ਰੱਖਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...