September 16, 2026, 2:29 am
----------- Advertisement -----------
HomeNewsLatest Newsਮਾਨ ਸਰਕਾਰ ਵੱਲੋਂ ਸੂਬੇ ਦੇ ਹਰ ਇੱਕ ਸਕੂਲ ਦੇ ਵਿਦਿਆਰਥੀਆਂ ਨੂੰ ਪੰਜਾਬ...

ਮਾਨ ਸਰਕਾਰ ਵੱਲੋਂ ਸੂਬੇ ਦੇ ਹਰ ਇੱਕ ਸਕੂਲ ਦੇ ਵਿਦਿਆਰਥੀਆਂ ਨੂੰ ਪੰਜਾਬ ਦੀ ਮਹਾਨ ਵਿਰਾਸਤ ਅਤੇ ਵਿਰਸੇ ਨਾਲ ਜੋੜਣ ਲਈ ਨਿਵੇਕਲਾ ਉਪਰਾਲਾ: ਬੈਂਸ

Published on

----------- Advertisement -----------

ਚੰਡੀਗੜ੍ਹ, 3 ਜੂਨ: ਸੂਬੇ ਦੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਪੰਜਾਬ ਰਾਜ ਦੀ ਮਹਾਨ ਵਿਰਾਸਤ ਅਤੇ ਵਿਰਸੇ ਨਾਲ ਜੋੜਣ ਲਈ ਭਗਵੰਤ ਮਾਨ ਸਰਕਾਰ ਨੇ ਇਕ ਨਿਵੇਕਲਾ ਉਪਰਾਲਾ ਕਰਦਿਆਂ ਫੈਂਸਲਾ ਕੀਤਾ ਹੈ ਕਿ ਗਰਮ ਰੁੱਤ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਛੁੱਟੀਆਂ ਦੇ ਕੰਮ ਦੇ ਨਾਲ ਨਾਲ ਸੱਭਿਆਚਾਰ ਅਤੇ ਪੰਜਾਬੀ ਭਾਸ਼ਾ ਨਾਲ ਜੋੜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਸਰਕਾਰ ਦੇ ਇਸ ਫੈਂਸਲੇ ਨਾਲ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਦੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਰੋਜ਼ਾਨਾ ਇੱਕ-ਇੱਕ ਠੇਠ ਪੰਜਾਬੀ ਦਾ ਸ਼ਬਦ ਲੱਭ ਕੇ ਯਾਦ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਾਰੇ ਸਕੂਲਾਂ ਦੇ ਪੰਜਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਠੇਠ ਪੰਜਾਬੀ ਸ਼ਬਦਾਂ ਦੇ ਨਾਲ-ਨਾਲ ਦੇਸੀ ਮਹੀਨਿਆਂ ਦੇ ਨਾਮ (ਬਾਰਾਂ ਮਾਹ) ਅਤੇ ਦੇਸੀ ਮਹੀਨਿਆਂ ਦਾ ਰੁੱਤਾਂ ਨਾਲ ਸਬੰਧ ਯਾਦ ਕਰਵਾਉਣ ਸਬੰਧੀ ਵੀ ਹੁਕਮ ਦਿੱਤੇ ਗਏ ਹਨ। ਬੈਂਸ ਨੇ ਕਿਹਾ ਕਿ ਪ੍ਰੀ-ਨਰਸਰੀ ਦੇ ਬੱਚਿਆਂ ਨੂੰ ਛੁੱਟੀਆਂ ਦੌਰਾਨ ਸਰੀਰਕ ਕ੍ਰਿਆਵਾਂ, ਸਰੀਰ ਦੀ ਸਫਾਈ, ਰਸਤਾ ਲੱਭਣਾ ਅਤੇ ਆਪਸੀ ਜਾਣ-ਪਹਿਚਾਣ ਬਾਰੇ ਹੋਮਵਰਕ ਦਿੱਤਾ ਗਿਆ ਹੈ ਜਦਕਿ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਨੈਤਿਕ ਕਦਰਾਂ ਕੀਮਤਾਂ, ਰਿਸ਼ਤੇਦਾਰਾਂ ਨਾਲ ਸਾਂਝ, ਘਰੇਲੂ ਵਰਤੋਂ ਦੀਆਂ ਚੀਜਾਂ ਦੇ ਨਵੇਂ ਅਤੇ ਪੁਰਾਣੇ ਨਾਵਾਂ ਤੋੰ ਵੀ ਜਾਣੂ ਹੋਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫੈਂਸਲੇ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਠੇਠ ਪੰਜਾਬੀ ਨਾਲ ਜੋੜਨ ਦੇ ਨਾਲ ਪੰਜਾਬੀ ਵਿਰਾਸਤ ਤੋਂ ਜਾਣੂ ਕਰਵਾਉਣ ਹੈ।

ਉਨ੍ਹਾਂ ਦੱਸਿਆ ਕਿ ਅਲੋਪ ਹੋ ਰਹੇ ਪੰਜਾਬੀ ਸ਼ਬਦਾਂ ਨੂੰ ਖੋਜਣ ਦੀ ਜਗਿਆਸਾ ਅਤੇ ਉਹਨਾਂ ਬਾਰੇ ਸਮਝ ਵਿਕਸਤ ਹੋਣ ਨਾਲ ਨਵੀਂ ਪੀੜ੍ਹੀ ਦੇ ਵਿਦਿਆਰਥੀਆਂ ਵਿਚ ਪੁਰਾਣੇ ਸੱਭਿਆਚਾਰ ਨਾਲ ਜੁੜਨ ਦੀ ਇੱਛਾ ਪ੍ਰਬਲ ਹੋਵੇਗੀ। ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਫੈਂਸਲਾ ਲੈਣ ਵੇਲੇ ਇਸ ਗੱਲ ਦਾ ਵਿਸ਼ੇਸ਼ ਧਿਆਨ ਕਰਨ ਵਿਦਿਆਰਥੀਆਂ ਤੋਂ ਇਹ ਕਾਰਜ ਕਰਵਾਉਣ ਵਿਚ ਕਿਸੇ ਤਰ੍ਹਾਂ ਦਾ ਕੋਈ ਖਰਚ ਨਾ ਆਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...