March 23, 2025, 10:55 pm
----------- Advertisement -----------
HomeNewsBreaking Newsਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਸੂਬਾ ਪੱਧਰੀ ਆਪਰੇਸ਼ਨ...

ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਸੂਬਾ ਪੱਧਰੀ ਆਪਰੇਸ਼ਨ ‘ਓ.ਪੀ.ਐਸ. ਵਿਜੀਲ’ ਚਲਾਇਆ

Published on

----------- Advertisement -----------
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਸਮਾਜ ਵਿਰੋਧੀ ਤੱਤਾਂ, ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਅਪਰਾਧੀਆਂ ‘ਤੇ ਨਜ਼ਰ ਰੱਖਣਾ ਇਸ ਦੋ ਰੋਜ਼ਾ ਸੂਬਾ ਪੱਧਰੀ ਆਪਰੇਸ਼ਨ ਦਾ ਉਦੇਸ਼: ਡੀਜੀਪੀ ਗੌਰਵ ਯਾਦਵ
  • ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਇਸ ਵਿਸ਼ੇਸ਼ ਆਪਰੇਸ਼ਨ ਦੀ ਨਿੱਜੀ ਤੌਰ ‘ਤੇ ਕਰਨਗੇ ਨਿਗਰਾਨੀ
  • ਵਾਹਨਾਂ ਦੀ ਸਖ਼ਤੀ ਨਾਲ ਜਾਂਚ ਕਰਨ ਲਈ ਸੂਬੇ ਭਰ ਵਿੱਚ ਵਿਸ਼ੇਸ਼ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਨਾਕੇ ਲਗਾਏ ਗਏ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ/ਲੁਧਿਆਣਾ, 10 ਮਈ 2023 – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਜ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਦੋ ਰੋਜ਼ਾ ਸੂਬਾ ਪੱਧਰੀ ਆਪਰੇਸ਼ਨ ‘ਓ.ਪੀ.ਐਸ. ਵਿਜੀਲ’ ਚਲਾਇਆ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਇਸ ਬਹੁ-ਪੱਖੀ ਚੈਕਿੰਗ ਅਤੇ ਏਰੀਆ ਡੋਮੀਨੇਸ਼ਨ ਪ੍ਰੋਗਰਾਮ ਲਈ ਪੂਰੀ ਪੰਜਾਬ ਪੁਲਿਸ ਫੋਰਸ ਦੀ ਅਗਵਾਈ ਕਰਨ ਵਾਸਤੇ ਲੁਧਿਆਣਾ ਬੱਸ ਸਟੈਂਡ ਪਹੁੰਚੇ। ਉਨ੍ਹਾਂ ਦੇ ਨਾਲ ਏਡੀਜੀਪੀ ਜੀ. ਨਾਗੇਸ਼ਵਰ ਰਾਓ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਹੈੱਡਕੁਆਰਟਰ ਤੋਂ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ ‘ਤੇ ਆਪਰੇਸ਼ਨ, ਜੋ ਬੁੱਧਵਾਰ ਨੂੰ ਸ਼ਾਮ 7 ਵਜੇ ਸਮਾਪਤ ਹੋਵੇਗਾ, ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਹੈ। ਸੀਪੀਜ਼/ਐਸਐਸਪੀਜ਼ ਨੂੰ ਇਸ ਆਪਰੇਸ਼ਨ ਲਈ ਘੱਟੋ-ਘੱਟ 75 ਫੀਸਦੀ ਪੁਲਿਸ ਬਲ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਬਜ਼ਾਰਾਂ ਸਮੇਤ ਭੀੜ ਵਾਲੀਆਂ ਸਾਰੀਆਂ ਸੰਵੇਦਨਸ਼ੀਲ ਜਨਤਕ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੂਬਾ ਪੱਧਰੀ ਆਪਰੇਸ਼ਨ ਚਲਾਉਣ ਦਾ ਉਦੇਸ਼ ਲੋਕਾਂ ਵਿੱਚ ਵਿਸ਼ਵਾਸ ਵਧਾਉਣ ਦੇ ਨਾਲ ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਲਈ ਪੁਲਿਸ ਦੀ ਮੌਜੂਦਗੀ ਨੂੰ ਵਧਾਉਣਾ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਬਲਾਂ ਵੱਲੋਂ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਸੰਵੇਦਨਸ਼ੀਲ ਇਲਾਕਿਆਂ ਦੀ ਪੂਰੀ ਚੈਕਿੰਗ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੁੱਧਵਾਰ ਸਵੇਰੇ ਪੁਲਿਸ ਟੀਮਾਂ ਹੋਟਲਾਂ ਅਤੇ ਰਹਿਣ-ਬਸੇਰਿਆਂ ਦੀ ਵੀ ਵਿਸ਼ੇਸ਼ ਚੈਕਿੰਗ ਕਰਨਗੀਆਂ।

ਡੀਜੀਪੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਕਿਸੇ ਵੀ ਕੀਮਤ ‘ਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਨਹੀਂ ਹੋਣ ਦੇਵੇਗੀ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਐਸ.ਏ.ਐਸ.ਨਗਰ ਵਿਖੇ ਐਸ.ਐਸ.ਪੀ ਸੰਦੀਪ ਗਰਗ ਨਾਲ ਆਪਰੇਸ਼ਨ ਵਿੱਚ ਸ਼ਾਮਲ ਹੋਏ, ਨੇ ਦੱਸਿਆ ਕਿ ਇਸ ਆਪਰੇਸ਼ਨ ਦੇ ਹਿੱਸੇ ਵਜੋਂ ਆਮ ਜਨਤਾ ਲਈ ਘੱਟੋ-ਘੱਟ ਅਸੁਵਿਧਾ ਯਕੀਨੀ ਬਣਾਉਂਦਿਆਂ, ਅੰਤਰਰਾਜੀ ਅਤੇ ਅੰਤਰ-ਜ਼ਿਲ੍ਹਾ ਹਾਈਟੈਕ ਨਾਕੇ ਲਗਾਏ ਗਏ ਹਨ ਅਤੇ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਦੀ ਵਿਆਪਕ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਹੈ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਦੀ ਤਲਾਸ਼ੀ ਲੈਣ ਜਾਂ ਉਨ੍ਹਾਂ ਦੇ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਉਨ੍ਹਾਂ ਨਾਲ ਨਿਮਰਤਾ ਨਾਲ ਪੇਸ਼ ਆਉਣ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵੱਖ-ਵੱਖ ਧਾਰਮਿਕ ਸਥਾਨਾਂ ਸਮੇਤ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਵਿੱਚ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੀਆਂ ਅਤੇ ਇਹ ਵੀ ਯਕੀਨੀ ਬਣਾਉਣਗੀਆਂ ਕਿ ਸਾਰੀਆਂ ਥਾਵਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਅਤੇ ਇਹ ਚੰਗੀ ਤਰ੍ਹਾਂ ਕੰਮ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਉਦੇਸ਼ ਨਾਲ ਪੁਲਿਸ ਟੀਮਾਂ ਵੱਲੋਂ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਿਮਾਚਲੀ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਥੇਦਾਰ ਨਾਲ ਮੁਲਾਕਾਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ...

ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫਟ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਯਾਨੀ ਐਤਵਾਰ ਸਵੇਰੇ ਗੁਪਤ ਤੌਰ ‘ਤੇ ਜਲੰਧਰ...

ਐੱਨਸੀਬੀ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ PIT-NDPS ਐਕਟ ਤਹਿਤ ਹਿਰਾਸਤ ’ਚ ਲਿਆ, ਅਸਾਮ ਦੀ ਸਿਲਚਰ ਜੇਲ੍ਹ ’ਚ ਤਬਦੀਲ

 ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਪੰਜਾਬ ਦੇ ਬਦਨਾਮ ਗੈਂਗਸਟਰ ਅਤੇ ਨਸ਼ਾ ਤਸਕਰ ਜੱਗੂ ਭਗਵਾਨਪੁਰੀਆ...

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ, ਅੱਜ ਦੇ ਦਿਨ ਚੁੰਮਿਆ ਸੀ ਫਾਂਸੀ ਦਾ ਰੱਸਾ

ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਭਰ ਵਿੱਚ ਮਨਾਇਆ...

ਬੱਸਾਂ ‘ਤੇ ਹਮਲਿਆਂ ਨੂੰ ਲੈ ਕੇ ਹਿਮਾਚਲ ਸਰਕਾਰ ਦਾ ਸਖਤ ਰੁਖ਼, ਪੰਜਾਬ ‘ਚ HRTC ਬੱਸਾਂ ਦੀ ਨਹੀਂ ਹੋਵੇਗੀ ਪਾਰਕਿੰਗ

ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿਚ ਬੱਸਾਂ ਦੀ ਐਂਟਰੀ ਬੰਦ ਹੋ ਸਕਦੀ ਹੈ। ਪੰਜਾਬ ਵਿਚ...

ਖਨੌਰੀ ਮੋਰਚੇ ਤੇ ਚੱਲ ਰਹੇ ਅਖੰਡ ਜਾਪ ਨੂੰ ਅੱਧ ਵਿਚਾਲੇ ਰੁਕਵਾਇਆ, CM ਮਾਨ ‘ਤੇ ਲੱਗੇ ਬੇਅਦਬੀ ਦੇ ਇਲਜ਼ਾਮ

ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ...

ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.

ਚੰਡੀਗੜ੍ਹ, 21 ਮਾਰਚ:  ਮੱਖੂ ਵਿਚ ਲੱਗਦੀ ਹਰੀਕੇ -ਜੀਰਾ-ਬਠਿੰਡਾ ਸੈਕਸ਼ਨ ਐਨ.ਐਚ. 54 ਰੇਲਵੇ ਲਾਈਨ ਉਤੇ...

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ...