September 29, 2026, 6:35 pm
----------- Advertisement -----------
HomeNewsLatest Newsਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨਾਲ ਅੱਜ ਯੂ.ਪੀ ਵਿਧਾਨ ਸਭਾ ਦੇ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨਾਲ ਅੱਜ ਯੂ.ਪੀ ਵਿਧਾਨ ਸਭਾ ਦੇ ਸਪੀਕਰ ਨੇ ਕੀਤੀ ਮੁਲਾਕਾਤ

Published on

----------- Advertisement -----------

ਚੰਡੀਗੜ੍ਹ, 4 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਨੇ ਮੁਲਾਕਾਤ ਕੀਤੀ। ਇਸ ਗੈਰ ਰਸਮੀ ਮੁਲਾਕਾਤ ਵਿਚ ਸਤੀਸ਼ ਮਹਾਨਾ ਨੇ ਉੱਤਰ ਪ੍ਰਦੇਸ਼ ਦੇ ਵਿਕਾਸ ਵਿਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਪੰਜਾਬੀਆਂ ਦੀ ਮਹਿਮਾਨਨਿਵਾਜ਼ੀ ਦੀ ਵੀ ਖੁੱਲ੍ਹ ਕੇ ਤਾਰੀਫ ਕੀਤੀ।

ਪੰਜਾਬੀ ਮੂਲ ਦੇ ਸਤੀਸ਼ ਮਹਾਨਾ ਨੇ ਕਿਹਾ ਕਿ ਪੰਜਾਬੀ ਕਿਤੇ ਵੀ ਵੱਸਦਾ ਹੋਵੇ, ਉਸਦੀ ਰੂਹ ਹਮੇਸ਼ਾਂ ਪੰਜਾਬ ਨਾਲ ਜੁੜੀ ਰਹਿੰਦੀ ਹੈ। ਉਨ੍ਹਾਂ ਪੰਜਾਬੀਆਂ ‘ਚ ਮਦਦ ਕਰਨ ਦੇ ਜਜ਼ਬੇ ਨੂੰ ਵੀ ਸਲਾਮ ਕੀਤਾ। ਲਗਾਤਾਰ 8ਵੀਂ ਵਾਰ ਵਿਧਾਇਕ ਬਣੇ ਸਤੀਸ਼ ਮਹਾਨਾ ਨੇ ਬਹੁਤ ਸਾਰੇ ਨਿੱਜੀ ਤਜਰਬੇ ਸੰਧਵਾਂ ਨਾਲ ਸਾਂਝੇ ਕੀਤੇ। ਮਹਾਨਾ ਵੱਲੋਂ ਦਿੱਤੇ ਕਈ ਸੁਝਾਅ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਚ ਵੀ ਲਾਗੂ ਕਰਨ ਦੀ ਹਾਮੀ ਭਰੀ।
ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਸਤੀਸ਼ ਮਹਾਨਾ ਅਤੇ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਪ੍ਰਮੁੱਖ ਸਕੱਤਰ ਪੀ.ਕੇ. ਦੂਬੇ ਨੂੰ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਮੀਟਿੰਗ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਏ

*ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...