November 13, 2026, 11:58 pm
----------- Advertisement -----------
HomeNewsLatest Newsਫਰੀਦਕੋਟ ਜਿਲ੍ਹੇ 'ਚ 4 ਲਿੰਕ ਸੜਕਾਂ ਦੀ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ...

ਫਰੀਦਕੋਟ ਜਿਲ੍ਹੇ ‘ਚ 4 ਲਿੰਕ ਸੜਕਾਂ ਦੀ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਹੋਵੇਗੀ ਅੱਪਗ੍ਰੇਡੇਸ਼ਨ

Published on

----------- Advertisement -----------

ਫਰੀਦਕੋਟ 24 ਜੁਲਾਈ: ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫਰੀਦਕੋਟ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਨਾਲ ਸਬੰਧਤ ਸੜਕਾਂ ਦੇ ਟੈਂਡਰ ਪ੍ਰਾਪਤ ਕੀਤੇ ਜਾ ਚੁੱਕੇ ਹਨ ਅਤੇ ਜਲਦੀ ਹੀ ਇਹਨਾਂ ਸੜਕਾਂ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਅੱਪਗ੍ਰੇਡੇਸ਼ਨ ਵਾਲੀਆਂ ਇਨ੍ਹਾਂ ਸੜਕਾਂ ਵਿੱਚ ਲਿੰਕ ਰੋਡ ਦੀਪ ਸਿੰਘ ਵਾਲਾ ਤੋਂ ਕੋਠੇ ਕਾਨਿਆਂਵਾਲੀ ਜਿਸ ਦੀ ਕੁੱਲ ਲੰਬਾਈ 5 ਕਿਲੋਮੀਟਰ ਹੈ। ਇਸ ਤੇ 4.80 ਕਰੋੜ ਰੁਪਏ ਖਰਚ ਕੀਤੇ ਜਾਣਗੇ, ਲਿੰਕ ਰੋਡ ਐਮ.ਡੀ.ਆਰ-71 ਜਨੇਰੀਆ ਸਕੂਲ ਤੋਂ ਸੰਗਰਾਹੂਰ ਤੋਂ ਬੁੱਟਰ ਤੋਂ ਅਰਾਈਆਂਵਾਲਾ ਖੁਰਦ ਬਲਾਕ ਬਾਊਂਡਰੀ ਤੱਕ ਜਿਸ ਦੀ ਕੁੱਲ ਲੰਬਾਈ ਤਕਰੀਬਨ 10 ਕਿਲੋਮੀਟਰ ਅਤੇ ਇਸ ਤੇ 9.63 ਕਰੋੜ ਰੁਪਏ ਖਰਚ ਕੀਤੇ ਜਾਣਗੇ, ਲਿੰਕ ਰੋਡ ਅਰਾਈਆਂਵਾਲਾ ਤੋਂ ਬੇਗੂਵਾਲਾ ਜਿਸ ਦੀ ਲੰਬਾਈ ਤਕਰੀਬਨ 6 ਕਿਲੋਮੀਟਰ ਹੈ, ਤੇ 5.65 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਲਿੰਕ ਰੋਡ ਫਰੀਦਕੋਟ ਤੋਂ ਬੀੜ ਭੋਲੂਵਾਲਾ ਤੋਂ ਭੋਲੂਵਾਲਾ ਜਿਸ ਦੀ ਲੰਬਾਈ ਤਕਰੀਬਨ 7 ਕਿਲੋਮੀਟਰ ਹੈ, ਤੇ 5.97 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਸੜਕਾਂ ਡਿਜਾਈਨਡ ਸੜਕਾਂ ਹੋਣਗੀਆਂ ਅਤੇ ਇਹਨਾਂ ਦੀ ਪੰਜ ਸਾਲਾਂ ਮੈਨਟੀਨੈਂਸ ਕੰਮ ਵੀ ਉਸਾਰੀ ਕਰਨ ਵਾਲੇ ਠੇਕੇਦਾਰਾਂ ਵੱਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹਨਾਂ ਸੜਕਾਂ ਦੀ ਇੰਸਪੈਕਸ਼ਨ ਦਾ ਕੰਮ ਸਟੇਟ ਕੁਆਲਿਟੀ ਮੋਨੀਟਰ ਅਤੇ ਨੈਸ਼ਨਲ ਕੁਆਲਿਟੀ ਮੋਨੀਟਰ ਵੱਲੋਂ ਲਗਾਤਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੜਕਾਂ ਕੁਆਲਿਟੀ ਪੱਖੋਂ ਮਜਬੂਤ ਬਣਨਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...