December 8, 2024, 4:36 am
----------- Advertisement -----------
HomePunjabbusinessਮੁੱਖ ਸਕੱਤਰ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ 'ਚ ਲਾਰਜ ਫਾਰਮੈਟ ਫਿਲਮ...

ਮੁੱਖ ਸਕੱਤਰ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ‘ਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਵਿੱਚ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਸਾਇੰਸ ਸਿਟੀ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਸਕੱਤਰ ਨੇ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਮੌਜੂਦਾ ਸਿਸਟਮ ਤੋਂ ਹਾਈ ਰੈਜ਼ੋਲਿਊਸ਼ਨ ਵਾਲੇ ਫੁੱਲ ਡੋਮ ਡਿਜੀਟਲ ਇਮਰਸਿਵ ਪ੍ਰੋਜੈਕਸ਼ਨ ਸਿਸਟਮ ਵਿੱਚ ਅੱਪਗ੍ਰੇਡ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਸ਼ਪਾ ਗੁਜਰਾਲ ਸਾਇੰਸ ਸਿਟੀ (ਪੀਜੀਐਸਸੀ) ਨੂੰ ਮਿਸ਼ਨ ਪਾਪੂਲਰ ਸਾਇੰਸ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜੰਜੂਆ ਨੇ ਕਿਹਾ ਕਿ ਗਵਰਨਿੰਗ ਬਾਡੀ ਨੇ ਇੱਕ ਨਵੀਂ 3ਡੀ ਫਿਲਮ “ਡੀਨੋ ਸਫਾਰੀ” ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਆਮ ਲੋਕਾਂ ਅਤੇ ਵਿਦਿਆਰਥੀਆਂ ਲਈ ਜਲਦ ਹੀ ਲਾਂਚ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ 5 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ, ਜਿਸ ਵਿੱਚੋਂ 4 ਕਰੋੜ ਰੁਪਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਦੌਰੇ ਲਈ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਸਕੱਤਰ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਰਾਹੁਲ ਤਿਵਾੜੀ ਨੇ ਦੱਸਿਆ ਕਿ ਸਾਇੰਸ ਸਿਟੀ ਹਰ ਦਿਨ ਵਿਦਿਆਰਥੀ ਆਧਾਰਿਤ ਗਤੀਵਿਧੀਆਂ ਕਰਵਾ ਰਹੀ ਹੈ। ਡਾਇਰੈਕਟਰ ਜਨਰਲ ਸਾਇੰਸ ਸਿਟੀ ਡਾ. ਨੀਲਿਮਾ ਜੇਰਥ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਪਿਛਲੇ ਸੱਤ ਮਹੀਨਿਆਂ (1 ਅਪ੍ਰੈਲ ਤੋਂ 31 ਅਕਤੂਬਰ, 2022) ਵਿੱਚ ਕੁੱਲ 1,54,110 ਸੈਲਾਨੀ ਸਾਇੰਸ ਸਿਟੀ ਆਏ ਹਨ, ਜਿਨ੍ਹਾਂ ਵਿੱਚੋਂ 93,373 ਵਿਦਿਆਰਥੀ ਅਤੇ 60,747 ਹੋਰ ਸੈਲਾਨੀ ਸਨ। ਮੀਟਿੰਗ ਵਿੱਚ ਮੁੱਖ ਸਕੱਤਰ ਨੂੰ ਦੱਸਿਆ ਕਿ ਉਹ ਮੁਹਾਲੀ ਵਿੱਚ ਇੱਕ ਹੋਰ ਸਾਇੰਸ ਸਿਟੀ ਅਤੇ ਫਰੀਦਕੋਟ ਵਿੱਚ ਸਾਇੰਸ ਕੇਂਦਰ ਬਣਾਉਣ ਦੀ ਤਜਵੀਜ਼ ‘ਤੇ ਵੀ ਕੰਮ ਕਰ ਰਹੇ ਹਨ। ਮੁੱਖ ਸਕੱਤਰ ਨੇ ਉਨ੍ਹਾਂ ਨੂੰ ਇਨ੍ਹਾਂ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਦੇ ਲੋਕਾਂ ਦਰਮਿਆਨ ਸਾਇੰਸ ਪ੍ਰਤੀ ਰੁਚੀ ਅਤੇ ਵਿਗਿਆਨਕ ਭਾਵਨਾ ਪੈਦਾ ਕੀਤੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ ,ਫਿਰ ਖੁਦ ਵੀ ਚੁੱਕਿਆ ਖੌਫਨਾਕ ਕਦਮ

 ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਪਿੰਡ ਬੋੜਾਵਾਲ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਔਰਤ...

ਪੰਜਾਬ ‘ਚ ਅੱਜ ਸ਼ਾਮ ਤੋਂ ਵਿਗੜੇਗਾ ਮੌਸਮ, ਦੋ ਦਿਨ ਮੀਂਹ

ਮਾਨਸੂਨ ਤੋਂ ਬਾਅਦ ਪਿਛਲੇ 2 ਮਹੀਨਿਆਂ ਦੇ ਸੋਕੇ ਤੋਂ ਬਾਅਦ ਹੁਣ ਹਲਕੀ ਬਾਰਿਸ਼ ਹੋਣ...

ਐਚ ਐਸ ਫੂਲਕਾ ਨੇ ਕੀਤਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ,ਕਿਹਾ ਲੋੜ ਹੈ ਨਵੀਂ ਸ਼ੁਰੂਆਤ ਦੀ

ਵੀਓਪੀ ਬਿਓਰੋ: ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ...

 ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਚੌੜਾ ਖਿਲਾਫ ਕਾਰਵਾਈ ਦੀ ਉਠੀ ਮੰਗ,ਦਿੱਤਾ ਮੰਗ ਪੱਤਰ

GPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ...

ਇਸ ਪਿੰਡ ਚ ਨਸ਼ਾ ਵੇਚਣ ਵਾਲਿਆਂ ਦੀ ਨਹੀਂ ਖੈਰ,ਹੋਵੇਗੀ ਇਹ ਕਾਰਵਾਈ

ਨਾਭਾ ਬਲਾਕ ਦੇ ਪਿੰਡ ਭੋਜੌਮਾਜਰੀ ਦੀ ਪੰਚਾਇਤ ਅਤੇ ਪਿੰਡ ਵਾਸੀਆ ਦੇ ਵੱਲੋਂ ਨਵੇਕਲੀ ਪਹਿਲ।...

ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ...

ਕੈਨੇਡਾ ਚ ਬਦਮਾਸ਼ਾਂ ਨੇ ਉਜਾੜ ਦਿੱਤਾ ਮਾਪਿਆਂ ਦਾ ਸੰਸਾਰ, ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ...

ਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !ਮੁਆਵਜ਼ਾ ਨਾਲ ਮਿਲਣ ‘ਤੇ ਲਾ ਦਿੱਤਾ ਧਰਨਾ

ਬਠਿੰਡਾ ਦੇ ਪਿੰਡ ਲੇਲੇਵਾਲ ਵਿੱਚ ਮੁਆਵਜ਼ਾ ਨਾਲ ਮਿਲਣ ‘ਤੇ ਗੈਸ ਪਾਈਪ ਲਾਈਨਾਂ ਵਿੱਚ ਕੰਮ...