July 25, 2026, 5:01 am
----------- Advertisement -----------
HomeNewsBreaking Newsਜਲੰਧਰ 'ਚ ਮਹਿੰਦਰ ਕੇਪੀ ਦੀ ਨਾਮਜ਼ਦਗੀ ਦੌਰਾਨ ਹੰਗਾਮਾ, ਜਾਣੋ ਪਰਾ ਮਾਮਲਾ

ਜਲੰਧਰ ‘ਚ ਮਹਿੰਦਰ ਕੇਪੀ ਦੀ ਨਾਮਜ਼ਦਗੀ ਦੌਰਾਨ ਹੰਗਾਮਾ, ਜਾਣੋ ਪਰਾ ਮਾਮਲਾ

Published on

----------- Advertisement -----------

ਪੰਜਾਬ ਰਾਜ ਵਿੱਚ ਅੱਜ ਅਕਸ਼ੈ ਤ੍ਰਿਤੀਆ ਦੇ ਸ਼ੁਭ ਸਮੇਂ ਦੇ ਮੱਦੇਨਜ਼ਰ ਹਰ ਲੋਕ ਸਭਾ ਹਲਕੇ ਤੋਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਜਲੰਧਰ ‘ਚ ਸ਼ੁੱਕਰਵਾਰ (10 ਮਈ) ਨੂੰ ਕੁੱਲ ਚਾਰ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੱਲੋਂ ਭਰੇ ਜਾ ਰਹੇ ਨਾਮਜ਼ਦਗੀ ਪੱਤਰ ਦੌਰਾਨ ਇੱਕ ਵਿਅਕਤੀ ਅਕਾਲੀ ਦਲ ‘ਤੇ ਭੜਕ ਉੱਠਿਆ। ਜਿਸ ਤੋਂ ਬਾਅਦ ਅਕਾਲੀ ਵਰਕਰ ਅਤੇ ਉਕਤ ਵਿਅਕਤੀ ਆਹਮੋ-ਸਾਹਮਣੇ ਹੋ ਗਏ। ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਮਾਮਲਾ ਸ਼ਾਂਤ ਕਰਵਾਇਆ।

ਜਾਣਕਾਰੀ ਅਨੁਸਾਰ ਅੱਜ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਸਮੇਤ ਨਾਮਜ਼ਦਗੀ ਦਾਖ਼ਲ ਕਰਨ ਲਈ ਪੁੱਜੇ ਸਨ। ਇਸ ਦੌਰਾਨ ਪੁਸ਼ਵਿੰਦਰ ਸਿੰਘ ਨਾਂ ਦਾ ਵਿਅਕਤੀ ਜੋ ਕਿ ਖੁਦ ਨੂੰ ਸਿੱਖ ਆਗੂ ਹੋਣ ਦਾ ਦਾਅਵਾ ਕਰਦਾ ਸੀ, ਭੜਕ ਗਿਆ ਅਤੇ ਅਕਾਲੀ ਦਲ ਦਾ ਵਿਰੋਧ ਕਰਨ ਲੱਗਾ। ਮਾਮਲਾ ਇੰਨਾ ਵੱਧ ਗਿਆ ਕਿ ਨੇਤਾਵਾਂ ਨੇ ਇੱਕ ਦੂਜੇ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਖੁਸ਼ਕਿਸਮਤੀ ਰਹੀ ਕਿ ਮੌਕੇ ‘ਤੇ ਮੌਜੂਦ ਪੁਲਿਸ ਨੇ ਕਿਸੇ ਤਰ੍ਹਾਂ ਮਾਮਲਾ ਸ਼ਾਂਤ ਕੀਤਾ।

ਦੱਸ ਦੇਈਏ ਕਿ ਅੱਜ ਜਲੰਧਰ ਵਿੱਚ ਕੁੱਲ ਚਾਰ ਪਾਰਟੀਆਂ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਜਿਸ ਵਿੱਚ ਸਵੇਰੇ 10 ਵਜੇ ਦੇ ਕਰੀਬ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਐਡਵੋਕੇਟ ਬਸਵਿੰਦਰ ਕੁਮਾਰ ਨੇ ਸਭ ਤੋਂ ਪਹਿਲਾਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਜਿਸ ਤੋਂ ਬਾਅਦ ਦੁਪਹਿਰ ਕਰੀਬ 12 ਵਜੇ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਦੂਜਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।

ਫਿਰ ਅਕਾਲੀ ਦਲ ਦੇ ਉਮੀਦਵਾਰ ਕੇ.ਪੀ.ਅਤੇ ਅਖੀਰ ਵਿਚ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਨਾਮਜ਼ਦਗੀ ਭਰੀ। ਚਾਰੋਂ ਪਾਰਟੀਆਂ ਵੱਡੀ ਗਿਣਤੀ ਵਿੱਚ ਆਪਣੇ ਸਮਰਥਕਾਂ ਨਾਲ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਪਹੁੰਚੀਆਂ ਹੋਈਆਂ ਸਨ। ਪੁਲਿਸ ਨੇ ਵੀ ਇਸ ਸਬੰਧੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...