October 24, 2026, 10:35 pm
----------- Advertisement -----------
HomeNewsBreaking Newsਤਰਨਤਾਰਨ 'ਚ ਭਿੰਡਰਾਂਵਾਲੇ ਦੀ ਫੋਟੋ ਹਟਾਉਣ ਨੂੰ ਲੈ ਕੇ  ਹੋਇਆ ਹੰ.ਗਾਮਾ, ਵਾਡਿਓ...

ਤਰਨਤਾਰਨ ‘ਚ ਭਿੰਡਰਾਂਵਾਲੇ ਦੀ ਫੋਟੋ ਹਟਾਉਣ ਨੂੰ ਲੈ ਕੇ  ਹੋਇਆ ਹੰ.ਗਾਮਾ, ਵਾਡਿਓ ਹੋਈ ਵਾਇਰਲ

Published on

----------- Advertisement -----------

ਤਰਨਤਾਰਨ ‘ਚ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਕਰਵਾਏ ਗਏ ਮੇਲੇ ‘ਚ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਫੋਟੋ ਲਗਾਉਣ ‘ਤੇ ਵਿਵਾਦ ਖੜ੍ਹਾ ਹੋ ਗਿਆ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਹੀ ਸਿੱਖ ਜਥੇਬੰਦੀਆਂ ਇਕੱਠੀਆਂ ਹੋ ਗਈਆਂ। ਉਨ੍ਹਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

ਤਰਨਤਾਰਨ ਦੇ ਪਹੂਵਿੰਡ ਸਾਹਿਬ ਵਿਖੇ ਲੱਗੇ ਮੇਲੇ ਦੇ ਪੰਡਾਲ ਵਿੱਚ ਸੰਗਤਾਂ ਦੇ ਜੁੱਤੀ ਬੰਨ੍ਹਣ ਦੀ ਸੇਵਾ ਕਰਨ ਆਏ ਕੁਝ ਨੌਜਵਾਨਾਂ ਨੇ ਪੰਡਾਲ ਵਿੱਚ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਲਗਾ ਦਿੱਤੀ। ਹਰਸਿਮਰਨ ਸਿੰਘ ਅਨੁਸਾਰ ਉਸ ਨੇ ਨੌਜਵਾਨਾਂ ਨੂੰ ਭਿੰਡਰਾਂਵਾਲੇ ਦੀ ਫੋਟੋ ਨੂੰ ਜੁੱਤੀ ਵਾਲੀ ਥਾਂ ‘ਤੇ ਨਾ ਲਗਾਉਣ ਅਤੇ ਕਮੇਟੀ ਦੀ ਮਨਜ਼ੂਰੀ ਤੋਂ ਬਿਨਾਂ ਸੜਕ ‘ਤੇ ਟੈਂਟ ਨਾ ਲਗਾਉਣ ਲਈ ਕਿਹਾ ਸੀ ਪਰ ਨੌਜਵਾਨਾਂ ਨੇ ਇਸ ਵੀਡੀਓ ਨੂੰ ਤੋੜ ਮਰੋੜ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਜਿਸ ਕਾਰਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ‘ਤੇ ਸਿੱਖ ਸੰਗਤ ਦਾ ਗੁੱਸਾ ਭੜਕ ਗਿਆ।

ਇਸ ਗੱਲ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਉਥੇ ਪਹੁੰਚ ਗਈ। ਇਸ ਦੌਰਾਨ ਭੀੜ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਸੇਵਾਮੁਕਤ ਕੈਪਟਨ ਹਰਸਿਮਰਨ ਸਿੰਘ ਦੀ ਕਾਰ ‘ਤੇ ਹਮਲਾ ਕਰ ਦਿੱਤਾ। ਕਾਰ ਦੀ ਭੰਨਤੋੜ ਕੀਤੀ। ਇੰਨਾ ਹੀ ਨਹੀਂ ਗੁੱਸੇ ‘ਚ ਆਈ ਭੀੜ ਨੇ ਐੱਸਐੱਚਓ ਪਰਵਿੰਦਰ ਸਿੰਘ ‘ਤੇ ਵੀ ਹਮਲਾ ਕਰ ਦਿੱਤਾ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਹਰਪਾਲ ਸਿੰਘ ਨੇ ਕਿਹਾ ਕਿ ਇਹ ਨਿੰਦਣਯੋਗ ਕਾਰਵਾਈ ਹੈ। ਪ੍ਰਸ਼ਾਸਨ ਨੂੰ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਨਹੀਂ ਤਾਂ ਇਸ ਮਾਮਲੇ ਸਬੰਧੀ ਸਿੱਖ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਝਗੜਾ ਸੁਲਝਾਉਣ ਲਈ ਕੱਲ੍ਹ ਦੋਵਾਂ ਧਿਰਾਂ ਨੂੰ ਬੁਲਾਇਆ ਹੈ। ਜੇਕਰ ਇਸ ਵੀਡੀਓ ਤੋਂ ਸ਼ਰਧਾਲੂਆਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਮਾਫੀ ਮੰਗਦੇ ਹਨ।

ਜਦੋਂ ਉਹ ਕਾਰ ਵਿੱਚ ਮੌਜੂਦ ਸੀ ਤਾਂ ਜਥੇਬੰਦੀਆਂ ਨੇ ਉਸ ਦੀ ਕਾਰ ਨੂੰ ਘੇਰ ਲਿਆ। ਹਮਲਾ ਹੋਣ ‘ਤੇ ਐਸਐਚਓ ਪਰਵਿੰਦਰ ਸਿੰਘ ਪੁਲਿਸ ਮੁਲਾਜ਼ਮਾਂ ਦੇ ਨਾਲ ਉਨ੍ਹਾਂ ਨੂੰ ਛੁਡਾਉਣ ਲਈ ਪਹੁੰਚੇ ਪਰ ਗੁੱਸੇ ‘ਚ ਆਈ ਭੀੜ ਨੇ ਉਨ੍ਹਾਂ ‘ਤੇ ਵੀ ਹਮਲਾ ਕਰ ਦਿੱਤਾ। ਇਸ ਵਿੱਚ ਹਰਸਿਮਰਨ ਸਿੰਘ ਅਤੇ ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਭਿੱਖੀਵਿੰਡ ਦੇ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਉਹ ਭਲਕੇ ਦੋਵਾਂ ਧਿਰਾਂ ਨੂੰ ਬੁਲਾ ਕੇ ਸਾਰੀਆਂ ਗਲਤਫਹਿਮੀਆਂ ਦੂਰ ਕਰਨਗੇ। ਉਨ੍ਹਾਂ ਨੇ ਸਾਰੇ ਸਿੱਖਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ।ਦੂਜੇ ਪਾਸੇ ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਸਿੰਘ ਬਲੇਰ ਅਤੇ ਸਤਿਕਾਰ ਕਮੇਟੀ ਦੇ ਆਗੂ ਭਾਈ ਰਣਜੀਤ ਸਿੰਘ ਉਦੋਕੇ ਨੇ ਕਾਰਵਾਈ ਦੀ ਮੰਗ ਕੀਤੀ ਹੈ।

ਆਗੂਆਂ ਨੇ ਕਿਹਾ ਕਿ ਵੀਡੀਓ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਪਣੀ ਨਿੱਜੀ ਜਾਇਦਾਦ ਗੁਰਦੁਆਰਾ ਸਾਹਿਬ ਨੂੰ ਦੇਣੀ ਵੀ ਅਤਿ ਨਿੰਦਣਯੋਗ ਹੈ। ਆਗੂਆਂ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਦੇ ਮਾੜੇ ਵਤੀਰੇ ਸਬੰਧੀ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਜਾਵੇਗੀ। ਜੇਕਰ ਕੱਲ੍ਹ ਤੱਕ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਸਮੂਹ ਸਿੱਖ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਅਗਲਾ ਕਦਮ ਚੁੱਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...