September 14, 2026, 4:48 am
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਬਠਿੰਡਾ ਸੀਟ ਤੋਂ ਅਜ਼ਾਦ ਚੋਣ ਲੜਨ ਦੇ...

ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਬਠਿੰਡਾ ਸੀਟ ਤੋਂ ਅਜ਼ਾਦ ਚੋਣ ਲੜਨ ਦੇ ਫੈਸਲੇ ਦਾ ਰੌਲਾ-ਰੱਪਾ ਖਤਮ, ਜੀਤ ਮਹਿੰਦਰ ਸਿੱਧੂ ਨੂੰ ਕਰਨਗੇ ਸੁਪੋਰਟ

Published on

----------- Advertisement -----------

ਮਾਨਸਾ, 30 ਅਪ੍ਰੈਲ 2024 : ਲੋਕ ਸਭਾ ਚੋਣਾਂ ਦਾ ਬਿਗਲ ਵੱਜਦਿਆਂ ਹੀ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਆਪਣੀ ਆਪਣੀ ਜੋਰ ਅਜਮਾਈ ਦਿਖਾਉਣ ਲਈ ਪੱਬਾਂ ਭਾਰ ਹੋ ਗਈਆਂ। ਟਿਕਟਾਂ ਦੀ ਖਾਤਰ ਰੁੱਸਣੇ ਮਨਾਉਣੇ ਵੀ ਅੰਦਰਖਾਤੇ ਹੁਣ ਵੀ ਚੱਲ ਰਹੇ ਹਨ। ਦੱਸਣਯੋਗ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦੀ ਚਰਚਾ ਨੂੰ ਲੈ ਕੇ ਛਿੜੇ ਘਮਸਾਨ ਦਾ ਉਸ ਵੇਲੇ ਅੰਤ ਹੋ ਗਿਆ, ਜਦੋਂ ਪਰਿਵਾਰ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨਾਲ ਚੱਲਣ ਦਾ ਫੈਸਲਾ ਕਰ ਲਿਆ।‌

ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ, ਬਠਿੰਡਾ ਲੋਕ ਸਭਾ ਹਲਕੇ ਦੇ ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਨੂੰ ਲੈ ਕੇ ਪਿੰਡ ਮੂਸਾ ਵਿੱਚ ਉਨ੍ਹਾਂ ਦੀ ਹਵੇਲੀ ਪੁੱਜੇ। ਇਸ ਤੋਂ ਪਹਿਲਾਂ ਕੱਲ੍ਹ ਚਰਚਾ ਸ਼ੁਰੂ ਹੋ ਗਈ ਸੀ ਕਿ ਬਲਕੌਰ ਸਿੰਘ ਕਾਂਗਰਸ ਵੱਲੋਂ ਨਹੀਂ, ਸਗੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ, ਜਿਸ ਤੋਂ ਕਾਂਗਰਸ ਹਾਈਕਮਾਂਡ ਘਬਰਾ ਗਈ ਸੀ। ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਚਰਚਾ ਤੋਂ ਬਾਅਦ ਕਾਂਗਰਸ ਉਨ੍ਹਾਂ ਨੂੰ ਮਨਾਉਣ ’ਚ ਲੱਗੀ ਹੋਈ ਸੀ।

ਮੂਸੇਵਾਲਾ ਦੀ ਹਵੇਲੀ ਵਿੱਚ ਲੋਕਾਂ ਦੇ ਵੱਡੇ ਇਕੱਠ ਦੌਰਾਨ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਵੀ ਲੀਡਰ ਨੇ ਇਨਸਾਫ਼ ਦੀ ਲੜਾਈ ਲਈ ਉਨ੍ਹਾਂ ਦਾ ਸਾਥ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਅਤੇ ਸਰਕਾਰਾਂ ਆਪਸ ਵਿੱਚ ਮਿਲੀਆਂ ਹੋਈਆਂ ਹਨ। ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਪਰਿਵਾਰ ਸਣੇ ਲੋਕਾਂ ਦੇ ਇਕੱਠ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਨਸਾਫ਼ ਦੀ ਲੜਾਈ ਵਿੱਚ ਹਮੇਸ਼ਾ ਪਰਿਵਾਰ ਨਾਲ ਚੱਲੇਗਾ ਅਤੇ ਕਦੇ ਪਰਿਵਾਰ ਤੋਂ ਬਾਹਰ ਨਹੀਂ ਹੋਵੇਗਾ। ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੂਸੇਵਾਲਾ ਦੇ ਪਰਿਵਾਰ ਦਾ ਪਾਰਟੀ ਨਾਲ ਕੋਈ ਰੌਲਾ ਨਹੀਂ ਹੈ, ਸਗੋਂ ਉਹ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਦੁਖੀ ਹਨ, ਜਿਨ੍ਹਾਂ ਨੇ ਇਨਸਾਫ਼ ਦੀ ਲੜਾਈ ਲਈ ਪਰਿਵਾਰ ਦਾ ਕਦੇ ਸਾਥ ਨਹੀਂ ਦਿੱਤਾ।

ਸੂਤਰਾਂ ਦਾ ਕਹਿਣਾ ਹੈ ਕਿ ਮੂਸੇਵਾਲਾ ਪਰਿਵਾਰ ਲੋਕ ਸਭਾ ਚੋਣ ਆਜ਼ਾਦ ਉਮੀਦਵਾਰ ਵਜੋਂ ਹੀ ਲੜਨਾ ਚਾਹੁੰਦਾ ਸੀ, ਪਰ ਪਰਿਵਾਰ ਉਤੇ ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਦਬਾਅ ਪਾ ਕੇ ਹਾਮੀ ਭਰਵਾਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...