May 13, 2026, 11:33 pm
----------- Advertisement -----------
HomeNewsBreaking Newsਅਹੁਦਾ ਛੱਡਣ ਤੋਂ ਬਾਅਦ ਗਿਆਨੀ ਹਰਪ੍ਰੀਤ ਦਾ ਪਹਿਲਾ ਬਿਆਨ: ਕਿਹਾ- ਵਲਟੋਹਾ ਹਿੰਮਤ...

ਅਹੁਦਾ ਛੱਡਣ ਤੋਂ ਬਾਅਦ ਗਿਆਨੀ ਹਰਪ੍ਰੀਤ ਦਾ ਪਹਿਲਾ ਬਿਆਨ: ਕਿਹਾ- ਵਲਟੋਹਾ ਹਿੰਮਤ ਵਾਲੇ ਹਨ ਤਾਂ, ਉਨ੍ਹਾਂ ਨੂੰ ਬਣਾ ਦਿਓ ਜਥੇਦਾਰ

Published on

----------- Advertisement -----------

ਅੰਮ੍ਰਿਤਸਰ, 22 ਜੂਨ 2023 – ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਅਹੁਦਾ ਛੱਡਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਦੇ ਸਾਹਮਣੇ ਆ ਕੇ ਖੁਦ ਅਹੁਦਾ ਛੱਡਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਉਹ ਖੁਸ਼ ਹਨ, ਆਸਟ੍ਰੇਲੀਆ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਦੋਵੇਂ ਥਾਵਾਂ ਤੋਂ ਸੇਵਾ ਤਿਆਗਣ ਦੀ ਗੱਲ ਕੀਤੀ ਸੀ। ਇਸ ਦੇ ਨਾਲ ਹੀ ਵਿਰਸਾ ਸਿੰਘ ਵਲਟੋਹਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ‘ਤੇ ਕੀਤੀ ਗਈ ਟਿੱਪਣੀ ‘ਤੇ ਉਨ੍ਹਾਂ ਨੂੰ ਕਾਫੀ ਗੁੱਸਾ ਆਇਆ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਉਨ੍ਹਾਂ ਤੋਂ ਇਹ ਅਹੁਦਾ ਨਹੀਂ ਖੋਹਿਆ ਹੈ। ਆਸਟ੍ਰੇਲੀਆ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਸਕੱਤਰ ਨੂੰ ਅਸਤੀਫਾ ਦੇਣ ਬਾਰੇ ਕਿਹਾ ਸੀ। ਉਹ ਦਮਦਮਾ ਸਾਹਿਬ ਦੀ ਸੇਵਾ ਛੱਡਣ ਲਈ ਵੀ ਤਿਆਰ ਸੀ ਅਤੇ ਯੋਗ ਗੁਰਸਿੱਖਾਂ ਨੂੰ ਦੋਹਾਂ ਤਖਤਾਂ ‘ਤੇ ਬਿਠਾਉਣ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਕਿ ਉਹ ਹੁਣ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸੇਵਾ ਤਿਆਗਣ ਲਈ ਤਿਆਰ ਹਨ।

ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਰਾਘਵ ਚੱਢਾ ਦੇ ਪ੍ਰੋਗਰਾਮ ‘ਚ ਜਾਣ ਕਾਰਨ ਕੋਈ ਫਰਕ ਨਹੀਂ ਇਆ ਹੈ। ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੀ ਮੰਗਣੀ ਕੋਈ ਵੱਡੀ ਗੱਲ ਨਹੀਂ ਸੀ।

ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਦੇ ਬਿਆਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਲਟੋਹਾ ਦੇ ਬਿਆਨ ਬਾਰੇ ਪਤਾ ਲੱਗਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਨ ਲਈ ਕਥਾਵਾਚਕ, ਗ੍ਰੰਥੀ ਜਾਂ ਵਿਦਵਾਨ ਹੋਣਾ ਜ਼ਰੂਰੀ ਨਹੀਂ ਹੈ। ਜਥੇਦਾਰ ਨੂੰ ਹੀ ਹਿੰਮਤ ਕਰਨੀ ਚਾਹੀਦੀ ਹੈ।

ਉਨ੍ਹਾਂ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਾਇਆ ਜਾਵੇ। ਉਹ ਬਹੁਤ ਦਲੇਰ (ਹਿੰਮਤ ਵਾਲੇ) ਹਨ।

ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਰਘਬੀਰ ਸਿੰਘ ਨੂੰ ਅਹੁਦਾ ਸੰਭਾਲਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਾਏ ਜਾਣ ‘ਤੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਰੀਬ ਸਾਢੇ ਪੰਜ ਸਾਲ ਇਸ ਗੱਦੀ ਦੀ ਸੇਵਾ ਕੀਤੀ ਹੈ ਅਤੇ ਹੁਣ ਗੁਰੂਆਂ ਨੇ ਉਨ੍ਹਾਂ ਨੂੰ ਇਹ ਮੌਕਾ ਦਿੱਤਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਦੁਆਰਾ ਐਕਟ 1925 ਵਿਚ ਸਰਕਾਰਾਂ ਨੂੰ ਅਧਿਕਾਰ ਦੇਣਾ ਸਹੀ ਹੈ ਜਾਂ ਨਹੀਂ, ਇਹ ਤਾਂ ਕਾਨੂੰਨ ਦੇ ਵਿਦਵਾਨ ਹੀ ਦੱਸ ਸਕਦੇ ਹਨ, ਪਰ ਜਿੱਥੋਂ ਤੱਕ ਉਨ੍ਹਾਂ ਨੂੰ ਪਤਾ ਹੈ, ਉਸ ਵੇਲੇ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਸ਼੍ਰੋਮਣੀ ਕਮੇਟੀ ਦੇ ਮਾਸਟਰ ਤਾਰਾ ਵਿਚਕਾਰ ਸਮਝੌਤਾ ਹੋਇਆ ਸੀ। ਜਿਸ ਵਿੱਚ ਸਪੱਸ਼ਟ ਕਿਹਾ ਗਿਆ ਸੀ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ ਐਕਟ ਵਿੱਚ ਸੋਧ ਨਹੀਂ ਕੀਤੀ ਜਾ ਸਕਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...