ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੈਨਿਕਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੈਨਿਕਸ ਫਰਮ ਐਸ.ਸੀ.ਓ. ਨੰਬਰ 35. ਤੀਜੀ ਮੰਜਿਲ, ਸੈਕਟਰ-71, ਮੋਹਾਲੀ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮਾਲਕਣ ਨਿਧੀ ਹਰਨਾਲ ਪੁੱਤਰੀ ਬਨਵਾਰੀ ਦੱਤ ਹਰਨਾਲ, ਵਾਸੀ ਮਕਾਨ ਨੰ:155, ਫੇਜ-4, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿਘ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਨੰ: 180/ਆਈ.ਸੀ. ਮਿਤੀ 02.08.2018 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 01.08.2023 ਨੂੰ ਖਤਮ ਹੋ ਚੁੱਕੀ ਹੈ।
ਉਕਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 09-02-2019 ਅਤੇ ਮੁੜ ਪੱਤਰ ਮਿਤੀ 26-06-2020 ਰਾਹੀਂ ਐਕਟ/ਰੂਲਜ਼ ਤਹਿਤ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ/ਸੂਚਨਾਂ ਨਿਰਧਾਰਤ ਪ੍ਰੋਫਾਰਮੇ ਵਿੱਚ ਭੇਜਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ ਪਰੰਤੂ ਇਸ ਉਪਰੰਤ ਫਰਮ ਵੱਲੋਂ ਅਜੇ ਤੱਕ ਕੋਈ ਮਹੀਨਾਵਾਰ ਰਿਪੋਰਟ ਨਹੀ ਭੇਜੀ ਹੈ।
ਇਸ ਦਫਤਰ ਦੇ ਪੱਤਰ ਮਿਤੀ 17.08.2021 ਰਾਹੀਂ ਫਰਮ ਦੀ ਮਾਲਕਣ ਨੂੰ ਉਸਦੇ ਘਰ ਅਤੇ ਦਫਤਰੀ ਪਤੇ ਉਤੇ ਨੋਟਿਸ ਜਾਰੀ ਕਰਦੇ ਹੋਏ ਉਕਤ ਅਨੁਸਾਰ ਮਹੀਨਾਵਾਰ ਕਲਾਇੰਟ ਰਿਪੋਰਟਾਂ ਅਤੇ ਇਸ਼ਤਿਹਾਰ/ਸੈਮੀਨਾਰ ਸਬੰਧੀ ਜਾਣਕਾਰੀ ਨਾ ਭੇਜਣ ਕਾਰਨ ਸੱਪਸ਼ਟੀਕਰਨ ਸਮੇਤ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਸੀ। ਤਹਿਸੀਲਦਾਰ, ਮੋਹਾਲੀ ਵੱਲੋਂ ਤਮੀਲੀ ਰਿਪੋਰਟ ਭੇਜਕੇ ਲਿਖਿਆ ਹੈ ਕਿ ਐਸ.ਸੀ.ਓ. ਨੰ:35, ਤੀਜੀ ਮੰਜ਼ਿਲ, ਸੈਕਟਰ-71 ਵਿੱਚ ਗਿਆ ਅਤੇ ਪੁਛ ਪੜਤਾਲ ਕਰਨ ਤੇ ਪਤਾ ਲਗਿਆ ਕਿ ਵੈਨਿਕਸ ਨਾਮ ਦਾ ਦਫ਼ਤਰ ਇਸ ਪਤੇ ਤੋਂ ਬੰਦ ਹੋ ਗਿਆ ਸੀ ਅਤੇ ਮੋਬਾਇਲ ਨੰ: 098780-33999 ਤੇ ਫੋਨ ਕਰਕੇ ਇਤਲਾਹ ਕਰਵਾ ਦਿੱਤੀ ਗਈ ਹੈ ਅਤੇ ਦੂਸਰੇ ਪਤੇ ਮਕਾਨ ਨੰ: 155, ਫੇਜ-4, ਮੋਹਾਲੀ ਵਿੱਚ ਤਾਲਾ ਲਗਿਆ ਮਿਲਿਆ।
ਇਸ ਦਫ਼ਤਰ ਦੇ ਪੱਤਰ ਮਿਤੀ 12-01-2022 ਅਤੇ ਪੱਤਰ ਮਿਤੀ 14- 01-2022 ਰਾਹੀਂ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ/ਸੂਚਨਾ ਨਾ ਭੇਜਣ ਕਾਰਨ ਫਰਮ ਨੂੰ ਮੁੜ ਨੋਟਿਸ ਜਾਰੀ ਕੀਤਾ ਗਿਆ ਸੀ।
ਇਸ ਤੋਂ ਇਲਾਵਾ ਫਰਮ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਅਤੇ ਨਾ ਹੀ ਮਹੀਨਾਵਾਰ ਰਿਪੋਰਟ ਜਮ੍ਹਾਂ ਕਰਵਾਈ ਗਈ ਹੈ, ਜਿਸ ਦੇ ਮੱਦੇਨਜ਼ਰ ਨੋਟਿਸ ਪੱਤਰ ਮਿਤੀ 19-12-2023 ਰਾਹੀਂ ਲਾਇਸੰਸੀ ਦੇ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਤੇ ਜਾਰੀ ਕੀਤਾ ਗਿਆ। ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਦਾ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਮਿਤੀ 27-04-2024 ਅਨੁਸਾਰ ਇਸ ਪਤੇ ਤੇ ਕੋਈ ਫਰਮ ਨਾਂ ਦਾ ਦਫਤਰ ਅਤੇ ਨਿਧੀ ਹਰਨਾਲ ਨਾਮ ਦੀ ਪ੍ਰਾਰਥਣ ਨਹੀ ਮਿਲੀ ਹੈ।
ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।
ਇਸ ਲਈ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵੈਨਿਕਸ ਫਰਮ ਨੂੰ ਜਾਰੀ ਲਾਇਸੰਸ ਨੰਬਰ 180/ਆਈ.ਸੀ. ਮਿਤੀ 02-08-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਸੀ ਜਿਸ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।
----------- Advertisement -----------
ਏ.ਡੀ.ਸੀ ਵੱਲੋਂ ਵੈਨਿਕਸ ਫਰਮ ਦਾ ਲਾਇਸੰਸ ਰੱਦ
Published on
----------- Advertisement -----------
----------- Advertisement -----------