August 26, 2026, 11:08 am
----------- Advertisement -----------
HomeNewsLatest Newsਨੌਜਵਾਨਾਂ ਨੂੰ ਦੇਸ਼ ਸੇਵਾ ਪ੍ਰਤੀ ਪ੍ਰੇਰਿਤ ਕਰਨ ਲਈ ਵੱਖ-ਵੱਖ ਸੰਸਥਾਵਾਂ ਦੇ ਨਾਮ...

ਨੌਜਵਾਨਾਂ ਨੂੰ ਦੇਸ਼ ਸੇਵਾ ਪ੍ਰਤੀ ਪ੍ਰੇਰਿਤ ਕਰਨ ਲਈ ਵੱਖ-ਵੱਖ ਸੰਸਥਾਵਾਂ ਦੇ ਨਾਮ ਕੌਮੀ ਨਾਇਕਾਂ ਦੇ ਨਾਮ ਉਤੇ ਰੱਖੇ ਜਾਣਗੇ

Published on

----------- Advertisement -----------

ਈਸੜੂ (ਲੁਧਿਆਣਾ), 15 ਅਗਸਤ (ਬਲਜੀਤ ਮਰਵਾਹਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਪਾਸੋਂ ਵਿਰਾਸਤ ਵਿੱਚ ਮਿਲੀਆਂ ਸਾਰੀਆਂ ਸਮੱਸਿਆਵਾਂ ਨੂੰ ਖਤਮ ਕਰੇਗੀ ਤਾਂ ਕਿ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਕਾਰ ਕੀਤੇ ਜਾ ਸਕਣ। ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਮਾਫੀਆ ਅਤੇ ਸਮਗਲਰਾਂ ਦੀ ਪੁਸ਼ਤਪਨਾਹੀ ਕਰਦੀਆਂ ਸਨ ਜਿਸ ਕਰਕੇ ਸੂਬੇ ਵਿਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਰਗੀਆਂ ਅਲਾਮਤਾਂ ਨੇ ਪੈਰ ਪਸਾਰੇ ਹੋਏ ਸਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਬਰਬਾਦ ਕਰ ਦੇਣ ਵਾਲੀਆਂ ਅਜਿਹੀਆਂ ਸਮੱਸਿਆਵਾਂ ਪ੍ਰਤੀ ਸਾਡੀ ਸਰਕਾਰ ਨੇ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਭ੍ਰਿਸ਼ਟ ਲੋਕਾਂ ਉਤੇ ਪਹਿਲਾਂ ਹੀ ਸ਼ਿੰਕਜਾ ਕੱਸਿਆ ਹੋਇਆ ਹੈ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋ ਮੁਕਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਦਾ ਲੱਕ ਤੋੜਨ ਲਈ ਨਵੀਂ ਰਣਨੀਤੀ ਘੜੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਦੇ ਨਾਲ-ਨਾਲ ਸੂਬਾ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਖਤਮ ਕਰਨ ਵਾਸਤੇ ਜ਼ੋਰਦਾਰ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਦੇ ਸਿੱਟੇ ਛੇਤੀ ਹੀ ਆਮ ਲੋਕਾਂ ਨੂੰ ਦਿਖਾਈ ਦੇਣਗੇ ਅਤੇ ਨਸ਼ਾ ਮੁਕਤ ਪਿੰਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਪਹਿਲਾਂ ਹੀ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦਾ ਮਤਾ ਪਾਸ ਕਰ ਚੁੱਕੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦੇ ਨਾਮ ਰੱਖਣੇ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਕੌਮੀ ਨਾਇਕਾਂ ਦੇ ਨਾਮ ‘ਤੇ ਰੱਖਣਾ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦਾ ਹੈ।
ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ’ ਪੁਰਸਕਾਰ ਦੇਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਲਈ ਬੇਮਿਸਾਲ ਕੁਰਬਾਨੀਆਂ ਕਰਨ ਵਾਲੇ ਇਨ੍ਹਾਂ ਨਾਇਕਾਂ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ’ ਪੁਰਸਕਾਰ ਪ੍ਰਦਾਨ ਕਰਨ ਨਾਲ ਇਸ ਪੁਰਸਕਾਰ ਦਾ ਮਾਣ ਵਧੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹਾਨ ਸ਼ਹੀਦ ਹੀ ਸਹੀ ਮਾਅਨਿਆਂ ਵਿੱਚ ਇਸ ਪੁਰਸਕਾਰ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਦੇਸ਼ ਨੂੰ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਕਿਸੇ ਵੀ ਦੁਰਘਟਨਾ ਦਾ ਸ਼ਿਕਾਰ ਹੋ ਜਾਣ ਦੀ ਸੂਰਤ ਵਿੱਚ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਵਿੱਚ ਪਹਿਲਾਂ ਹੀ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਕਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ ਵੀ ਐਕਸ-ਗ੍ਰੇਸ਼ੀਆ ਗ੍ਰਾਂਟਾਂ ਦਿੱਤੀਆਂ ਗਈਆਂ ਹਨ, ਜਿਸ ਨੂੰ ਉਸ ਸਮੇਂ ਦੀ ਸਰਕਾਰ ਨੇ ਅਣਗੌਲਿਆ ਕਰ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਮੁਲਾਜ਼ਮਾਂ ਨੂੰ ਵੀ ਰੈਗੂਲਰ ਨੌਕਰੀਆਂ ਦੇਣ ਦਾ ਐਲਾਨ ਕੀਤਾ ਜੋ ਕਰੋਨਾ ਦੇ ਦੌਰ ਵਿਚ ਭਰਤੀ ਕੀਤੇ ਗਏ ਸਨ ਪਰ ਬਾਅਦ ਵਿੱਚ ਬਰਖਾਸਤ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਜਿੱਥੇ ਮਨੁੱਖੀ ਸ਼ਕਤੀ ਦੀ ਲੋੜ ਹੈ, ਉੱਥੇ ਇਨ੍ਹਾਂ ਲੋਕਾਂ ਨੂੰ ਨਿਯਮਤ ਤੌਰ ‘ਤੇ ਭਰਤੀ ਕੀਤਾ ਜਾਵੇਗਾ।
ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਾਨ ਸ਼ਹੀਦ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਦਾ ਨਾਇਕ ਸੀ। ਉਨ੍ਹਾਂ ਕਿਹਾ ਕਿ ਲੋਕ ਇਸ ਮਹਾਨ ਕੌਮੀ ਨਾਇਕ ਦੀ ਕੁਰਬਾਨੀ ਲਈ ਹਮੇਸ਼ਾ ਰਿਣੀ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਪਤਨੀ ਚਰਨਜੀਤ ਕੌਰ ਨੂੰ ਵੀ ਸਨਮਾਨਿਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...