October 8, 2026, 10:22 am
----------- Advertisement -----------
HomeNewsBreaking Newsਲੁਧਿਆਣਾ 'ਚ ਡਿਵਾਈਡਰ ਨਾਲ ਟਕਰਾਉਣ 'ਤੇ ਗੱਡੀ ਨੂੰ ਲੱਗੀ ਅੱ.ਗ, ਨਾਈਜੀਰੀਅਨ ਵਿਦਿਆਰਥੀ...

ਲੁਧਿਆਣਾ ‘ਚ ਡਿਵਾਈਡਰ ਨਾਲ ਟਕਰਾਉਣ ‘ਤੇ ਗੱਡੀ ਨੂੰ ਲੱਗੀ ਅੱ.ਗ, ਨਾਈਜੀਰੀਅਨ ਵਿਦਿਆਰਥੀ ਸਨ ਸਵਾਰ

Published on

----------- Advertisement -----------

ਲੁਧਿਆਣਾ ਵਿੱਚ ਦੇਰ ਰਾਤ ਵਿਦੇਸ਼ੀ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਕਾਰ ਨੂੰ ਅੱਗ ਲੱਗ ਗਈ। ਵਿਦਿਆਰਥੀ ਹੰਗਾਮਾ ਕਰ ਰਹੇ ਸਨ। ਇਸ ਦੌਰਾਨ ਉਸ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਵਿਦਿਆਰਥੀਆਂ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਗੱਡੀ ਨੂੰ ਅੱਗ ਲੱਗਣ ਕਾਰਨ ਲੰਮਾ ਟਰੈਫਿਕ ਜਾਮ ਲੱਗ ਗਿਆ। ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਇਆ। 

ਦੱਸ ਦਈਏ ਕਿ ਘਟਨਾ ਦੇਰ ਰਾਤ 10:45 ਵਜੇ ਵਾਪਰੀ। ਮੌਕੇ ‘ਤੇ ਮੌਜੂਦ ਕੁਝ ਲੋਕਾਂ ਦਾ ਕਹਿਣਾ ਹੈ ਕਿ ਗੱਡੀ ‘ਚ ਨਾਈਜੀਰੀਅਨ ਵਿਦਿਆਰਥੀ ਮੌਜੂਦ ਸਨ। ਉਹ ਮਸਤੀ ਕਰ ਰਿਹੇ ਸਨ। ਉਹਨਾਂ ਦੀ ਕਾਰ ਦੀ ਰਫ਼ਤਾਰ ਕਾਫ਼ੀ ਸੀ। ਫ਼ਿਰੋਜ਼ਪੁਰ ਰੋਡ ਇਆਲੀ ਚੌਕ ਚੁੰਗੀ ਨੇੜੇ ਉਹਨਾਂ ਦੀ ਕਾਰ ਸੰਤੁਲਨ ਗੁਆ ​​ਬੈਠੀ। ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਇੰਜਣ ‘ਚ ਧਮਾਕਾ ਹੋਇਆ ਅਤੇ ਬੋਨਟ ‘ਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਇਹ ਦੇਖ ਕੇ ਵਿਦਿਆਰਥੀਆਂ ਨੇ ਕਾਰ ‘ਚੋਂ ਛਾਲ ਮਾਰ ਦਿੱਤੀ। ਬਾਅਦ ਵਿੱਚ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਇੱਕ ਵਿਦਿਆਰਥੀ ਵੀ ਜ਼ਖਮੀ ਹੋ ਗਿਆ। 

ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚ ਗਈ। ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਕਾਰ ਸੜ ਚੁੱਕੀ ਸੀ। ਥਾਣਾ ਸਰਾਭਾ ਨਗਰ ਦੇ ਐਸਐਚਓ ਅਮਰਿੰਦਰ ਸਿੰਘ ਨੇ ਦੱਸਿਆ ਕਿ ਮੈਂ ਖੁਦ ਮੌਕੇ ’ਤੇ ਗਿਆ ਸੀ। ਇਹ ਕਾਰ ਕਿਸਦੀ ਹੈ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮੌਕੇ ‘ਤੇ ਕੋਈ ਵਿਅਕਤੀ ਨਹੀਂ ਮਿਲਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ 3 ਦਿਨ ਪਹਿਲਾਂ ਹੀ ਲੁਧਿਆਣਾ ਦੀ ਇੱਕ ਪ੍ਰਾਈਵੇਟ ਯੂਨੀਵਰਸਿਟੀ ਦੇ ਇੱਕ ਵਿਦੇਸ਼ੀ ਵਿਦਿਆਰਥੀ ਦੀ ਮੌਤ ਹੋ ਗਈ ਸੀ। ਉਸ ਦੇ ਦੋਸਤਾਂ ਅਨੁਸਾਰ ਉਹ ਕਮਰੇ ਵਿੱਚ ਮ੍ਰਿਤਕ ਹਾਲਤ ਵਿੱਚ ਪਿਆ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਅਨੁਸਾਰ ਵਿਦਿਆਰਥੀ ਨੂੰ ਉਲਟੀਆਂ ਆ ਰਹੀਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...