November 6, 2026, 6:21 pm
----------- Advertisement -----------
HomeNewsLatest Newsਸੰਤ ਸੀਚੇਵਾਲ ਦੇ ਯਤਨਾਂ ਸਦਕਾ ਅਰਬ ਦੇਸ਼ 'ਚ ਬੰਧਕ ਬਣਾਈ ਪੀੜਤਾ ਪਹੁੰਚੀ...

ਸੰਤ ਸੀਚੇਵਾਲ ਦੇ ਯਤਨਾਂ ਸਦਕਾ ਅਰਬ ਦੇਸ਼ ‘ਚ ਬੰਧਕ ਬਣਾਈ ਪੀੜਤਾ ਪਹੁੰਚੀ ਆਪਣੇ ਘਰ

Published on

----------- Advertisement -----------

ਸੁਲਤਾਨਪੁਰ ਲੋਧੀ : ਡੁਬਈ ਤੇ ਮਸਕਟ ਵਿੱਚ ਚਾਰ ਮਹੀਨੇ ਬੰਧਕ ਬਣਾਈ ਰੱਖਣ ਤੋਂ ਬਾਅਦ ਪੰਜਾਬ ਪਰਤੀ ਮਲੋਟ ਦੀ ਧੀ ਨੇ ਦੱਸਿਆ ਕਿ ਉਸ ਨਾਲ ਜਿਥੇ ਮਹੀਨਿਆਂ ਬੱਧੀ ਕੁਟੱਮਾਰ ਕੀਤੀ ਜਾਂਦੀ ਸੀ ਉਥੇ ਉਸ ਦਾ ਸਰੀਰਕ ਸ਼ੋਸ਼ਣ ਵੀ ਕੀਤਾ ਜਾਂਦਾ ਸੀ। ਪੀੜਤਾ ਨੇ ਦਾਅਵਾ ਕੀਤਾ ਕਿ ਜਿਥੇ ਉਸ ਨੂੰ ਬੰਧਕ ਬਣਾ ਕੇ ਰੱਖਿਆ ਗਿਆ ਸੀ ਉਥੇ 25-30 ਲੜਕੀਆਂ ਹੋਰ ਵੀ ਬੰਧਕ ਬਣਾਈਆਂ ਹੋਈਆਂ ਸਨ। ਇਨ੍ਹਾਂ ਵਿੱਚ ਪੰਜਾਬ ਦੀਆਂ ਧੀਆਂ ਵੀ ਸ਼ਾਮਿਲ ਹਨ।
ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪੀੜਤ ਔਰਤ ਨੇ ਦੱਸਿਆ ਕਿ ਉਸ ਨੂੰ ਅਰਬ ਦੇਸ਼ਾਂ ਵਿਚੋਂ ਵਾਪਿਸ ਮੰਗਵਾਉਣ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਐਡਵੋਕੇਟ ਗੁਰਭੇਜ ਸਿੰਘ ਦੀ ਟੀਮ ਨੇ ਮੌਹਰੀ ਭੂਮਿਕਾ ਨਿਭਾਈ ਹੈ। ਪੀੜਤ ਔਰਤ ਨੇ ਦੱਸਿਆ ਕਿ ਉਸ ਨੂੰ ਨੋਇਡਾ ਦੀ ਇੱਕ ਕੰਪਨੀ ਰਾਹੀਂ ਟਰੈਵਲ ਏਜੰਟ ਨੇ ਟੂਰਿਸਟ ਵੀਜੇ ‘ਤੇ ਡੁਬਈ ਭੇਜਿਆ ਸੀ। ਉਥੋਂ ਉਸ ਨੂੰ ਮਸਕਟ ਭੇਜ ਦਿੱਤਾ ਗਿਆ। ਪੀੜਤਾ ਨੇ ਦੱਸਿਆ ਕਿ ਘਰ ਦੀ ਗਰੀਬੀ ਕਾਰਨ ਕਰਜਾ ਚੁੱਕ ਕੇ ਉਹ ਵਿਦੇਸ਼ ਗਈ ਸੀ। ਉਸ ਨੂੰ ਇਹ ਭਰੋਸਾ ਦਿੱਤਾ ਗਿਆ ਸੀ ਕਿ ਉਹ ਡੁਬਈ ਵਿੱਚ ਘਰ ਦਾ ਕੰਮ ਹੀ ਕਰੇਗੀ ਪਰ ਉਸ ਦਾ ਭੁਲੇਖਾ ਉਦੋਂ ਦੂਰ ਹੋ ਗਿਆ ਜਦੋਂ ਉਸ ਦਾ ਮੋਬਾਇਲ ਫੋਨ ਖੋਹ ਲਿਆ ਗਿਆ ਤੇ ਉਸ ਦੀ ਕੁੱਟਮਾਰ ਕਰਕੇ ਕੱਪੜੇ ਵੀ ਪਾੜ ਦਿੱਤੇ ਗਏ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਐਡਵੋਕੇਟ ਗੁਰਭੇਜ ਸਿੰਘ ਨੇ ਉਨ੍ਹਾਂ ਦੇ ਧਿਆਨ ਵਿੱਚ ਇਸ ਮਾਮਲੇ ਨੂੰ ਲਿਆਂਦਾ ਸੀ ਤੇ ਉਨ੍ਹਾਂ ਨੇ ਬਿੰਨ੍ਹਾਂ ਦੇਰ ਕੀਤਿਆ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਪੱਤਰ ਲਿਿਖਆ ਸੀ। ਪਾਰਲੀਮੈਂਟ ਦੇ ਸ਼ੈਸ਼ਨ ਦੌਰਾਨ ਉਨ੍ਹਾਂ ਇਹ ਮਸਲਾ ਵਿਦੇਸ਼ ਮੰਤਰੀ ਕੋਲ ਵੀ ਗੰਭੀਰਤਾ ਨਾਲ ਉਠਾਇਆ ਸੀ। ਜਿਸ ‘ਤੇ ਵਿਦੇਸ਼ ਮੰਤਰਾਲਾ ਤੁਰੰਤ ਹਰਕਤ ਵਿੱਚ ਆ ਗਿਆ ਸੀ ਤੇ ਉਨ੍ਹਾਂ ਨੇ ਪੀੜਤ ਲੜਕੀ ਦੀ ਨਿਸ਼ਾਨਦੇਹੀ ਕਰਕੇ ਉਸ ਨੂੰ ਭਾਰਤ ਵਾਪਿਸ ਭੇਜਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
ਸੰਤ ਸੀਚੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਨੂੰ ਧੀਆਂ ਭੇਜਣ ਤੋਂ ਪਹਿਲਾਂ ਟਰੈਵਲ ਏਜੰਟਾਂ ਅਤੇ ਉਥੇ ਦੀਆਂ ਵਿਦੇਸ਼ੀ ਕੰਪਨੀਆਂ ਦੀ ਪੂਰੀ ਪੁਣਛਾਣ ਕਰ ਲਿਆ ਕਰਨ। ਨਿਰਮਲ ਕੁਟੀਆ ਵਿਖੇ ਸੰਤ ਸੀਚੇਵਾਲ ਨੇ ਪੀੜਤ ਲੜਕੀ ਦੀ ਮਦਦ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਵਕੀਲਾਂ ਦੀ ਟੀਮ ਦਾ ਸਨਮਾਨ ਕੀਤਾ ਗਿਆ।
ਵਕੀਲਾਂ ਵਿਚ ਮੋਹਰੀ ਭੂਮਿਕਾ ਨਿਭਾਉਣ ਵੱਲੇ ਐਡਵੋਕੇਟ ਗੁਰਭੇਜ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੰਜਾਬ ਦੇ ਦੋ ਟਰੈਵਲ ਏਜੰਟ ਸ਼ਾਮਿਲ ਸਨ ਜਿੰਨਾਂ ਵਿੱਚ ਇੱਕ ਮਹਿਲਾ ਟਰੈਵਲ ਏਜੰਟ ਕਮਲਜੀਤ ਕੌਰ ਅਤੇ ਉਸ ਦੇ ਸਾਥੀ ਰੇਸ਼ਮ ਸਿੰਘ ਵਿਰੁੱਧ ਜਿਥੇ ਕੇਸ ਦਰਜ ਕਰਵਾਇਆ ਉਥੇ ਮਹਿਲਾ ਟਰੈਵਲ ਏਜੰਟ ਦੀ ਗ੍ਰਿਫਤਾਰੀ ਨੂੰ ਵੀ ਯਕੀਨੀ ਬਣਾਇਆ ਸੀ। ਜਦ ਕੇ ਦੂਜਾ ਟਰੈਵਲ ਏਜੰਟ ਰੇਸ਼ਮ ਸਿੰਘ ਫਰਾਰ ਹੋ ਗਿਆ ਹੈ। ਇਸ ਮੌਕੇ ਪੀੜਤਾ ਦੇ ਪਿੰਡ ਦਾ ਸਰਪੰਚ ਦਲਜੋਤ ਸਿੰਘ ਜੋਤੀ, ਐਡਵੋਕੇਟ ਮਵਪ੍ਰੀਤ ਸਿੰਘ, ਐਡਵੋਕੇਟ ਅਤੁਲ ਪ੍ਰਤਾਪ ਧਨਖੜ, ਗੁਰਜੀਤ ਸਿੰਘ ਅਤੇ ਪੀੜਤਾ ਦੇ ਪਰਿਵਾਰ ਦੇ ਮੈਂਬਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...