October 11, 2026, 4:58 am
----------- Advertisement -----------
HomeNewsLatest Newsਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਦਾ ਲਾਇਸੰਸ 30 ਦਿਨਾਂ ਲਈ ਮੁਅੱਤਲ

ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਦਾ ਲਾਇਸੰਸ 30 ਦਿਨਾਂ ਲਈ ਮੁਅੱਤਲ

Published on

----------- Advertisement -----------

ਐਸ.ਏ.ਐਸ ਨਗਰ, 03 ਮਈ (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਰਾਜ ਸ਼ਿਆਮਕਰਨ ਤਿੜਕੇ ਵੱਲੋ ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਐਸ.ਸੀ.ਓ. ਨੰ:103, ਕੈਬਿਨ ਨੰ:4-5-6, ਬੇਸਮੈਂਟ, ਫੇਜ-11. ਮੋਹਾਲੀ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ 30 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਦੇ ਮਾਲਕ ਜਗਜੀਤ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਪਿੰਡ ਅਤੇ ਡਾਕਖਾਨਾ ਸਕਤਾ ਖੇੜਾ, ਤਹਿਸੀਲ-ਮੰਡੀ ਡੱਬਵਾਲੀ, ਜ਼ਿਲ੍ਹਾ ਸਿਰਸਾ, ਹਰਿਆਣਾ ਹਾਲ ਵਾਸੀ ਪਿੰਡ ਅਤੇ ਡਾਕਖਾਨਾ ਕੁੰਬੜਾ, ਤਹਿਸੀਲ-ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ 366/ਆਈ.ਸੀ. ਮਿਤੀ 10 ਦਸੰਬਰ 2019 ਜਾਰੀ ਕੀਤਾ ਗਿਆ ਸੀ। ਜਿਸ ਦੀ ਮਿਆਦ ਮਿਤੀ 09 ਦਸੰਬਰ 2024 ਤੱਕ ਹੈ।
ਫਰਮ ਨੂੰ ਐਕਟ/ਰੂਲਜ਼ ਵਿੱਚ ਦਰਸਾਏ ਗਏ ਉਪਬੰਧਾਂ ਦੀ ਪਾਲਣਾ ਕਰਨ ਲਈ ਪੱਤਰ ਮਿਤੀ 20-10-2020 ਰਾਹੀਂ ਪਾਬੰਦ ਕੀਤਾ ਗਿਆ ਸੀ। ਲਾਇਸੰਸ ਦੀਆਂ ਸ਼ਰਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, ਰੂਲਜ਼, ਸੋਧਾਂ, ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਮਹੀਨਾਵਾਰ ਰਿਪੋਰਟ, ਉਕਤ ਐਕਟ ਦੀ ਧਾਰਾ 7 ਅਧੀਨ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ/ਸੈਮੀਨਾਰਾਂ ਸਬੰਧੀ ਜਾਣਕਾਰੀ ਇਸ ਦਫਤਰ ਅਤੇ ਛਿਮਾਹੀ ਅਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੂੰ ਉਕਤ ਰਿਪੋਰਟਾਂ ਨਾ ਭੇਜਣ ਦੀ ਸੂਰਤ ਵਿੱਚ ਪੱਤਰ ਮਿਤੀ 08-12-2022 ਰਾਹੀਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ-6 (1)(e) ਦੀ ਉਲੰਘਣਾ ਕਰਨ ਕਰਕੇ ਲਾਇਸੰਸੀ ਤੋਂ ਸਪੱਸ਼ਟੀਕਰਨ ਸਮੇਤ ਪੁੱਖਤਾ ਦਸਤਾਵੇਜ਼ ਇਸ ਦਫਤਰ ਨੂੰ ਭੇਜਣ ਦੀ ਹਦਾਇਤ ਕੀਤੀ ਗਈ। ਲਾਇਸੰਸੀ ਦੇ ਦਫਤਰੀ ਪਤੇ ਅਤੇ ਇਸ ਜ਼ਿਲ੍ਹੇ ਦੇ ਰਿਹਾਇਸ਼ੀ ਪਤੇ ਤੇ ਰਜਿਸਟਰਡ ਪੋਸਟ ਅਤੇ ਤਹਿਸੀਲਦਾਰ ਰਾਹੀਂ ਭੇਜਿਆ ਗਿਆ ਸੀ। ਪ੍ਰੰਤੂ ਰਜਿਸਟਰਡ ਪੋਸਟ ਰਾਹੀਂ ਭੇਜੇ ਗਏ ਪੱਤਰ ਅਣਡਲੀਵਰ ਪ੍ਰਾਪਤ ਹੋਏ ਹਨ ਅਤੇ ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਪਾਇਆ ਗਿਆ।
ਮਹੀਨਾਵਾਰ ਰਿਪੋਰਟ ਨਾ ਭੇਜਣ ਅਤੇ ਦਫਤਰ ਬੰਦ ਹੋਣ ਕਰਕੇ ਲਾਇਸੰਸੀ ਨੂੰ ਪੱਤਰ ਮਿਤੀ 04-10-2023 ਰਾਹੀਂ ਮੁੜ ਨੋਟਿਸ ਜਾਰੀ ਕੀਤਾ ਗਿਆ ਸੀ।
ਲਾਇਸੰਸੀ ਜਗਜੀਤ ਸਿੰਘ ਵੱਲੋਂ ਈਮੇਲ ਦਰਖਾਸਤ ਮਿਤੀ 01-01-2024 ਰਾਹੀਂ ਲਿਖਿਆ ਗਿਆ ਹੈ ਕਿ ਉਸ ਨੂੰ ਲਾਇਸੰਸ ਸਾਲ 2019 ਦੇ ਅੰਤ ਵਿੱਚ ਮਿਲਿਆ ਸੀ। ਪਰ ਸਾਲ 2020 ਵਿੱਚ ਕਰੋਨਾ ਵਾਇਰਸ ਲੌਕਡਾਊਨ ਕਾਰਨ ਕੰਮ ਬੰਦ ਹੋ ਗਿਆ ਅਤੇ ਨੁਕਸਾਨ ਹੋਇਆ ਜਿਸ ਕਰਕੇ ਉਸ ਵੱਲੋਂ ਦਫ਼ਤਰ ਬੰਦ ਕਰ ਦਿੱਤਾ ਸੀ। ਹੁਣ ਉਹ ਇੱਥੇ ਕੰਮ ਨਹੀਂ ਕਰਨਾ ਚਾਹੁੰਦਾ। ਉਹ ਮੁੰਬਈ ਵਿੱਚ ਰਹਿ ਰਿਹਾ ਹੈ। ਜਿਸ ਸਬੰਧੀ ਇਸ ਦਫਤਰ ਦੇ ਪੱਤਰ ਮਿਤੀ 16-01-2024 ਰਾਹੀਂ ਲਾਇਸੰਸੀ ਨੂੰ ਲਿਖਿਆ ਸੀ ਕਿ ਹਲਫੀਆ ਬਿਆਨ, ਮਹੀਨਾਵਾਰ ਰਿਪੋਰਟ ਅਤੇ ਅਸਲ ਲਾਇਸੰਸ ਦੀ ਕਾਪੀ ਭੇਜੀ ਜਾਵੇ।
ਲਾਇਸੰਸੀ ਸ੍ਰੀ ਜਗਜੀਤ ਸਿੰਘ ਨੇ ਈਮੇਲ ਦਰਖਾਸਤ ਮਿਤੀ 14-02-2024 ਰਾਹੀਂ ਲਿਖਿਆ ਹੈ ਕਿ ਉਹ ਪਿਛਲੇ 3 ਸਾਲਾਂ ਤੋਂ ਮੁੰਬਈ ਵਿੱਚ ਰਹਿ ਰਿਹਾ ਹੈ। ਉਹ ਕਿਸੇ ਜ਼ਰੂਰੀ ਕੰਮ ਵਿੱਚ ਰੁੱਝਿਆ ਹੋਣ ਕਰਕੇ ਜਦੋਂ ਉਹ ਪੰਜਾਬ ਆਉਂਦਾ ਹੈ ਤਾਂ ਉਹ ਲਾਇਸੰਸ ਦੀ ਕਾਪੀ ਅਤੇ ਦਰਖਾਸਤ ਜਮ੍ਹਾਂ ਕਰੇਗਾ। ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋਂ ਕੋਈ ਦਰਖਾਸਤ/ਸੂਚਨਾ ਪੇਸ਼ ਨਹੀਂ ਕੀਤੀ ਗਈ।
ਇਸ ਤਰਾਂ ਫਰਮ ਦੇ ਮਾਲਕ ਵੱਲੋਂ ਐਕਟ/ਰੂਲਜ਼/ਅਡਵਾਈਜਰੀ ਅਧੀਨ ਕੀਤੇ ਜਾ ਰਹੇ ਕੰਮ ਸਬੰਧੀ ਕਲਾਇੰਟਾਂ/ਇਸ਼ਤਿਹਾਰ/ਸੈਮੀਨਾਰ ਆਦਿ ਬਾਰੇ ਸੂਚਨਾ ਨਾ ਭੇਜਣ, ਦਫਤਰ ਬੰਦ ਹੋਣ ਕਾਰਣ ਅਤੇ ਉਕਤ ਦਰਸਾਈ ਗਈ ਸਥਿਤੀ ਅਨੁਸਾਰ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾ ਰਹੀ ਹੈ। ਇਸ ਲਈ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਤਹਿਤ ਮਿਲੀਆ ਸਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਵਿਕਟਰ ਮੈਰੀਟਾਈਮ ਸਰਵਿਸਿਜ਼, ਨੂੰ ਜਾਰੀ ਲਾਇਸੰਸ ਨੰਬਰ 366/ਆਈ.ਸੀ.ਮਿਤੀ 10-12-2019 ਤੁਰੰਤ ਪ੍ਰਭਾਵ ਤੋਂ ਮਿਤੀ 29.04.2024 ਤੋਂ ਅਗਲੇਰੇ 30 ਦਿਨਾਂ ਲਈ ਮੁਅੱਤਲ ਕੀਤਾ ਜਾਂਦਾ ਹੈ। ਲਾਇਸੰਸੀ ਨੂੰ ਇਹ ਵੀ ਹਦਾਇਤ ਕੀਤੀ ਜਾਂਦੀ ਹੈ, ਕਿ ਉਕਤ ਲਾਇਸੰਸ ਅਧੀਨ ਕੀਤਾ ਜਾ ਰਿਹਾ ਕੰਮ ਮੁਅੱਤਲੀ ਦੌਰਾਨ ਤੁਰੰਤ ਬੰਦ ਕੀਤਾ ਜਾਵੇ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਤਹਿਤ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਜਾਂਦਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...