August 26, 2026, 7:08 am
----------- Advertisement -----------
HomeNewsLatest Newsਇਮੀਗ੍ਰੇਸ਼ਨ ਕੰਪਨੀ ਮੈਸ:ਵਿਕਟੋਰੀਆ ਗਾਈਡਲਾਈਨਸ (ਓਪੀਸੀ) ਪ੍ਰਾਈਵੇਟ ਲਿਮਟਿਡ ਦਾ ਲਾਇਸੈਂਸ 90 ਦਿਨਾਂ ਲਈ...

ਇਮੀਗ੍ਰੇਸ਼ਨ ਕੰਪਨੀ ਮੈਸ:ਵਿਕਟੋਰੀਆ ਗਾਈਡਲਾਈਨਸ (ਓਪੀਸੀ) ਪ੍ਰਾਈਵੇਟ ਲਿਮਟਿਡ ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ

Published on

----------- Advertisement -----------

ਐਸ.ਏ.ਐਸ ਨਗਰ,18 ਜੂਨ : ਇਮੀਗ੍ਰੇਸ਼ਨ ਕੰਪਨੀ ਮੈਸ:ਵਿਕਟੋਰੀਆ ਗਾਈਡਲਾਈਨਸ (ਓਪੀਸੀ) ਪ੍ਰਾਈਵੇਟ ਲਿਮਟਿਡ ਦਾ ਲਾਇਸੈਂਸ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਬਰਾੜ ਪੀ.ਸੀ.ਐਸ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਮੈਸ:ਵਿਕਟੋਰੀਆ ਗਾਈਡਲਾਈਨਸ (ਓ.ਪੀ.ਸੀ) ਪ੍ਰਾਈਵੇਟ ਲਿਮਟਿਡ ਐਸ.ਸੀ.ਐਫ ਨੰ:75, ਪਹਿਲੀ ਮੰਜਿਲ, ਫੇਜ਼ 11 ਮੋਹਾਲੀ,ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਪੱਤਰ ਜਾਰੀ ਕਰਦੇ ਹੋਏ ਦੱਸਿਆ ਕਿ ਮੈਸ: ਵਿਕਟੋਰੀਆ ਗਾਈਡਲਾਈਨਸ (ਓ.ਪੀ.ਸੀ) ਪ੍ਰਾਈਵੇਟ ਲਿਮਟਿਡ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 30 ਅਕਤੂਬਰ 2023 ਤੱਕ ਹੈ। ਉਨ੍ਹਾਂ ਦੱਸਿਆ ਕਿ ਫਰਮ ਖ਼ਿਲਾਫ਼ ਮਿਲੀ ਸ਼ਿਕਾਇਤ ਦੇ ਆਧਾਰ ਤੇ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਕਲਾਇੰਟਾਂ ਦੀ ਜਾਣਕਾਰੀ, ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟ ਨਹੀਂ ਭੇਜੀ ਗਈ। ਉਨ੍ਹਾਂ ਦੱਸਿਆ ਕਿ ਉਪ ਕਪਤਾਨ ਪੁਲੀਸ ਸ਼ਹਿਰੀ-2 ਐਸ.ਏ.ਐਸ ਨਗਰ ਵੱਲੋਂ ਆਪਣੇ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਕਿ ਫਰਮ ਵੱਲੋਂ ਸ਼ਿਕਾਇਤਕਰਤਾ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਗਈ ਹੈ ।ਜਿਸ ਕਰਕੇ ਇਸ ਕੰਪਨੀ ਖ਼ਿਲਾਫ਼ ਮੁਕੱਦਮਾ ਥਾਣਾ ਫੇਜ਼ 11 ਵਿਖੇ ਦਰਜ ਹੋਇਆ ਹੈ l
ਉਨ੍ਹਾਂ ਦੱਸਿਆ ਕਿ ਇਸ ਇਮੀਗ੍ਰੇਸ਼ਨ ਕੰਪਨੀ ਨੂੰ ਦਫ਼ਤਰ ਵੱਲੋਂ ਨੋਟਿਸ ਜਾਰੀ ਕਰਨ ਦੇ ਬਾਵਜੂਦ ਵੀ ਪ੍ਰੋਪਰਾਈਟਰ ਖੁੱਦ ਜਾਂ ਉਸਦਾ ਕੋਈ ਨੁਮਾਇੰਦਾ ਇਸ ਦਫ਼ਤਰ ਵਿਖੇ ਹਾਜ਼ਰ ਨਹੀ ਹੋਇਆ। ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਾਇਸੈਂਸੀ ਨੂੰ ਇਸ ਲਾਈਸੰਸ ਅਧੀਨ ਕੰਮ ਬੰਦ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...