July 27, 2026, 2:32 pm
----------- Advertisement -----------
HomeNewsBreaking Newsਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਇੱਕ ਔਰਤ ਵਲੋਂ ਬੇਅਦਬੀ ਦੀ ਘਟਨਾ...

ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਇੱਕ ਔਰਤ ਵਲੋਂ ਬੇਅਦਬੀ ਦੀ ਘਟਨਾ ਦਾ ਵੀਡੀਓ ਵਾਇਰਲ

Published on

----------- Advertisement -----------

ਅੰਮ੍ਰਿਤਸਰ, 18 ਮਾਰਚ 2022 – ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਇਕ ਪ੍ਰਵਾਸੀ ਔਰਤ ਵੱਲੋਂ ਬੇਅਦਬੀ ਕੀਤੇ ਜਾਣ ਦੀ ਵਾਇਰਲ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ। ਜਿਸ ਵਿੱਚ ਕਿ ਇਕ ਮੁਲਾਜ਼ਮ ਵੱਲੋਂ ਉਸ ਔਰਤ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਉਹ ਔਰਤ ਵੀ ਵੀਡੀਓ ਵਿੱਚ ਬੋਲ ਰਹੀ ਹੈ ਕਿ ਉਸ ਵੱਲੋਂ ਗਲਤੀ ਨਾਲ ਸ੍ਰੀ ਦਰਬਾਰ ਸਾਹਿਬ ‘ਚ ਬੀੜੀ ਪੀਤੀ ਗਈ ਅਤੇ ਉਹ ਆਪਣੀ ਗਲਤੀ ਦੀ ਮੁਆਫੀ ਮੰਗਦੀ ਹੈ।

ਇਸ ਸਬੰਧੀ ਐੱਸਜੀਪੀਸੀ ਦੇ ਸਕੱਤਰ ਮਹਿੰਦਰ ਸਿੰਘ ਇਯਾਲੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਵੀਡੀਓ 13-14 ਮਾਰਚ ਦੀ ਰਾਤ ਦੀ ਹੈ। ਜਿਸ ‘ਚ ਇਸ ਔਰਤ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ‘ਚ ਬੀੜੀ ਪੀ ਰਹੀ ਸੀ।

ਉਨ੍ਹਾਂ ਕਿਹਾ ਕਿ ਇਸ ਸੰਬੰਧੀ ਜਦੋਂ ਐਸਜੀਪੀਸੀ ਦੇ ਮੁਲਾਜ਼ਮ ਰਾਤ ਨੂੰ ਡਿਊਟੀ ਕਰ ਰਹੇ ਸਨ ਨੂੰ ਪਤਾ ਲੱਗਿਆ ਕਿ ਪਰਿਕਰਮਾ ਦੇ ਵਿੱਚ ਇੱਕ ਔਰਤ ਬੀੜੀ ਪੀਣ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਤੋਂ ਬਾਅਦ ਐੱਸਜੀਪੀਸੀ ਦੇ ਮੁਲਾਜ਼ਮਾਂ ਨੇ ਉਸ ਨੂੰ ਫੜ ਕੇ ਉਸ ਨਾਲ ਗੱਲਬਾਤ ਕੀਤੀ ਤੇ ਉਸ ਤੋਂ ਮਾਫੀ ਮੰਗਵਾਈ। ਇਸ ਦੇ ਨਾਲ ਹੀ ਮਹਿੰਦਰ ਸਿੰਘ ਇਯਾਲੀ ਨੇ ਅੱਗੇ ਦੱਸਿਆ ਕਿ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਉਸ ਔਰਤ ਦਾ ਚੰਗੇ ਤਰੀਕੇ ਨਾਲ ਪਤਾ ਲੱਗ ਸਕੇ। ਅਗਰ ਉਸ ਔਰਤ ਨੇ ਜਾਣ ਬੁੱਝ ਕੇ ਅਜਿਹੀ ਗਲਤੀ ਕੀਤੀ ਤਾਂ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਵੀ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...

ਜਦੋਂ ਪੂਰਾ ਪਰਿਵਾਰ ਇਕੱਠਾ ਖੜ੍ਹਾ ਹੋਵੇ ਤਾਂ ਨਸ਼ੇ ਤੋਂ ਮੁਕਤੀ ਸੰਭਵ ਹੈ; ਅੱਜ ਮੇਰੇ ਪਤੀ ਪੂਰੀ ਤਰ੍ਹਾਂ ਨਸ਼ਾ-ਮੁਕਤ ਹਨ: ਬਲਵਿੰਦਰ ਕੌਰ, ਮੋਗਾ

*ਚੰਡੀਗੜ੍ਹ, 26 ਜੁਲਾਈ 2026:* ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਆਸ...

ਪੰਜਾਬ ਦਾ ਇਤਿਹਾਸ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਨਾਲ ਲਿਖਿਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 26 ਜੁਲਾਈ,2026*:ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...