September 8, 2026, 11:48 pm
----------- Advertisement -----------
HomeNewsBreaking Newsਲੁਧਿਆਣਾ ਦੇ ਸਿਵਲ ਹਸਪਤਾਲ 'ਚ ਚੂਹਿਆਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ...

ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਚੂਹਿਆਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਪਹੁੰਚਿਆ ਮਨੁੱਖੀ ਅਧਿਕਾਰ ਕਮਿਸ਼ਨ ਕੋਲ

Published on

----------- Advertisement -----------

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਚੂਹਿਆਂ ਦੇ ਹਮਲੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਪ੍ਰਮੁੱਖ ਸਿਹਤ ਸਕੱਤਰ, ਸਿਵਲ ਸਰਜਨ ਅਤੇ ਡੀਸੀ ਤੋਂ ਜਲਦੀ ਰਿਪੋਰਟ ਮੰਗੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਹੋਣੀ ਹੈ।

ਮਨੁੱਖੀ ਅਧਿਕਾਰ ਕਮਿਸ਼ਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਉਸ ਨੂੰ ਇੱਕ ਵੀਡੀਓ ਮਿਲੀ ਹੈ ਜਿਸ ਵਿੱਚ 60 ਤੋਂ 80 ਚੂਹੇ ਮਰੀਜ਼ਾਂ ਦੇ ਆਲੇ-ਦੁਆਲੇ ਅਤੇ ਬਿਸਤਰਿਆਂ ਦੇ ਨੇੜੇ ਘੁੰਮਦੇ ਦਿਖਾਈ ਦੇ ਰਹੇ ਹਨ। ਵੀਡੀਓ ‘ਚ ਚੂਹੇ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਕੱਟਦੇ ਨਜ਼ਰ ਆ ਰਹੇ ਹਨ। ਅਜਿਹੇ ਹਾਲਾਤਾਂ ਕਾਰਨ ਮਰੀਜ਼ਾਂ ਨੂੰ ਗੰਭੀਰ ਬਿਮਾਰੀਆਂ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਪਰਸਨ ਜਸਟਿਸ ਸੰਤ ਪ੍ਰਕਾਸ਼ ਨੇ ਇਸ ਮਾਮਲੇ ਵਿੱਚ ਖੁਦ ਹੀ ਕਾਰਵਾਈ ਕੀਤੀ ਹੈ।

ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਚੂਹਿਆਂ ਨੇ ਕਾਫੀ ਤਬਾਹੀ ਮਚਾਈ ਹੋਈ ਸੀ। ਜੱਚਾ-ਬੱਚਾ ਹਸਪਤਾਲ ਦੀ ਇਮਾਰਤ ਵਿੱਚ ਹਰ ਰੋਜ਼ ਚੂਹੇ ਛਾਲਾਂ ਮਾਰਦੇ ਹਨ। ਚੂਹੇ ਮਰੀਜਾਂ ਦੇ ਬਿਸਤਰਿਆਂ ਵੱਲ ਛਾਲਾਂ ਮਾਰਦੇ ਹਨ। ਇਸ ਕਾਰਨ ਮਰੀਜ਼ਾਂ ਨੂੰ ਸਾਰੀ ਰਾਤ ਜਾਗ ਕੇ ਕੱਟਣੀ ਪੈਂਦੀ ਹੈ।

ਇਹ ਚੂਹੇ ਮਰੀਜ਼ਾਂ ਲਈ ਘਰੋਂ ਲਿਆਂਦੇ ਪੌਸ਼ਟਿਕ ਭੋਜਨ ਨੂੰ ਖਾਂਦੇ ਹਨ। ਮਰੀਜ਼ਾਂ ਦੇ ਸੇਵਾਦਾਰ ਹਸਪਤਾਲ ਲੈ ਕੇ ਆਉਣ ਵਾਲੇ ਭਾਂਡਿਆਂ ਨੂੰ ਚੂਹੇ ਖਿੱਚ ਕੇ ਲੈ ਜਾਂਦੇ ਹਨ। ਸੇਵਾਦਾਰਾਂ ਨੇ ਉਨ੍ਹਾਂ ਦੀਆਂ ਕਈ ਵੀਡੀਓਜ਼ ਵੀ ਬਣਾਈਆਂ ਹਨ। ਜਿਸ ਵਿੱਚ 10 ਤੋਂ 15 ਦੇ ਕਰੀਬ ਚੂਹੇ ਇੱਕ ਪਲੇਟ ਵਿੱਚੋਂ ਖਾਣਾ ਖਾ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਸਿਵਲ ਹਸਪਤਾਲ ਪ੍ਰਸ਼ਾਸਨ ਨੇ ਕੱਲ੍ਹ ਹਸਪਤਾਲ ਵਿੱਚ ਪਏ ਟੋਇਆਂ ਨੂੰ ਭਰ ਦਿੱਤਾ ਹੈ। ਪੀਏਯੂ ਦੀ ਮਦਦ ਨਾਲ ਉਨ੍ਹਾਂ ਨੇ ਸਪਰੇਅ ਕਰਵਾਈ ਅਤੇ ਪਿੰਜਰੇ ਲਗਾਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...