October 25, 2026, 10:03 am
----------- Advertisement -----------
HomeNewsLatest Newsਜ਼ਿਲ੍ਹਾ ਫ਼ਰੀਦਕੋਟ ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਫ਼ੰਡਾਂ ਦੀ ਘਾਟ...

ਜ਼ਿਲ੍ਹਾ ਫ਼ਰੀਦਕੋਟ ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਸਪੀਕਰ

Published on

----------- Advertisement -----------

ਚੰਡੀਗੜ੍ਹ, 2 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਜ਼ਿਲ੍ਹਾ ਫ਼ਰੀਦਕੋਟ ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮਿਆਰੀ ਸਿਹਤ ਸਹੂਲਤਾਂ ਲਈ ਛੇਤੀ ਹੀ ਕਰੋੜਾਂ ਰੁਪਏ ਦੇ ਫ਼ੰਡ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਰੀ ਕੀਤੇ ਜਾਣਗੇ। ਉਨ੍ਹਾਂ ਇਹ ਭਰੋਸਾ ਵਿਧਾਨ ਸਭਾ ਸਕੱਤਰੇਤ ਵਿਖੇ ਜ਼ਿਲ੍ਹੇ ਦੇ ਵਿਧਾਇਕਾਂ, ਸਿਹਤ ਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਜ਼ਿਲ੍ਹਾ ਸਿਹਤ ਟੀਮ ਨਾਲ ਮੀਟਿੰਗ ਦੌਰਾਨ ਦਿਵਾਇਆ। ਸੰਧਵਾਂ ਨੇ ਆਖਿਆ ਕਿ ਫ਼ਰੀਦਕੋਟ ਵਾਸੀਆਂ ਨੂੰ ਅਤਿ-ਆਧੁਨਿਕ ਮੈਡੀਕਲ ਸਹੂਲਤਾਂ ਮੁਹੱਈਆ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚਲੀਆਂ ਸਿਹਤ ਸੰਸਥਾਵਾਂ ਦੀਆਂ ਖ਼ਸਤਾ ਹਾਲਤ ਇਮਾਰਤਾਂ ਨੂੰ ਛੇਤੀ ਤੋਂ ਛੇਤੀ ਨਵਿਆਉਣ ਲਈ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ।
ਸਪੀਕਰ ਨੇ ਕਿਹਾ ਕਿ ਫ਼ਰੀਦਕੋਟ ਦੇ ਜ਼ਿਲ੍ਹਾ ਹਸਪਤਾਲ ਵਿੱਚ 6.33 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਐਮ.ਐਚ.ਸੀ. ਦੀ 30 ਬੈੱਡਾਂ ਦੀ ਨਵੀਂ ਇਮਾਰਤ ਦਾ ਕੰਮ ਸਮਾਂਬੱਧ ਤਰੀਕੇ ਨਾਂਲ ਮੁਕੰਮਲ ਕੀਤਾ ਜਾਵੇ ਅਤੇ ਇਸ ਹਸਪਤਾਲ ਵਿੱਚ ਬਲੱਡ ਬੈਂਕ ਸਥਾਪਤ ਕਰਨ ਦੀ ਜ਼ਰੂਰਤ ਵੱਲ ਵੀ ਧਿਆਨ ਕੇਂਦਰਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜੈਤੋ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਨੂੰ ਸਬ-ਡਿਵੀਜ਼ਨਲ ਹਸਪਤਾਲ ਬਣਾਉਣ ਸਬੰਧੀ ਕਾਰਵਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਕੋਟਕਪੂਰਾ ਦੇ ਸਬ-ਡਿਵੀਜ਼ਨਲ ਹਸਪਤਾਲ ਸਣੇ ਜ਼ਿਲ੍ਹੇ ਵਿੱਚ ਦੋ ਸਬ-ਡਿਵੀਜ਼ਨਲ ਹਸਪਤਾਲ ਹੋ ਜਾਣਗੇ। ਇਸ ਸਬੰਧੀ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਸਿੰਘ ਨੇ ਭਰੋਸਾ ਦਿਵਾਇਆ ਕਿ ਸੀ.ਐਚ.ਸੀ. ਜੈਤੋ ਨੂੰ ਸਬ-ਡਿਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕਰਨ ਸਬੰਧੀ ਕਾਰਵਾਈ ਜਲਦ ਮੁਕੰਮਲ ਕੀਤੀ ਜਾਵੇਗੀ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਸਿਵਲ ਹਸਪਤਾਲ ਨੂੰ ਹਾਟ-ਲਾਈਨ ਬਿਜਲੀ ਸਹੂਲਤ ਉਪਲਬਧ ਕਰਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਲੋੜ ਮੁਤਾਬਕ ਮੁਲਾਜ਼ਮਾਂ ਦੀ ਗਿਣਤੀ ਪੂਰੀ ਕਰਨ ਲਈ ਆਖਿਆ।
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਸੂਬੇ ਭਰ ਵਿੱਚ ਸਿਹਤ ਵਿਭਾਗ ਦੀ ਪੁਨਰ-ਸੰਚਰਨਾ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੈਡੀਕਲ, ਪੈਰਾਮੈਡੀਕਲ ਅਤੇ ਹੋਰ ਸਟਾਫ਼ ਦੀ ਘਾਟ ਪੂਰੀ ਹੋ ਜਾਵੇਗੀ। ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਵਿਭਾਗ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਜ਼ਾਦੀ ਤੇ ਗਣਤੰਤਰ ਦਿਵਸ ਮੌਕੇ ਸਨਮਾਨਤ ਵੀ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਿਵਲ ਸਰਜਨ ਫ਼ਰੀਦਕੋਟ ਅਨਿਲ ਗੋਇਲ ਨੇ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਲੋੜੀਂਦੇ ਮੈਡੀਕਲ ਉਪਕਰਣਾਂ ਬਾਰੇ ਜਾਣੂ ਕਰਵਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...