ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ ਕੇ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਵਿਰੋਧ ਕਰ ਰਹੀਆਂ ਸਨ। ਇਸ ਦੇ ਨਾਲ ਹੀ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।
ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਨਾਵਾਂ ‘ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਕਿਉਂਕਿ ਇਨ੍ਹਾਂ ਅਫਸਰਾਂ ਨੇ ਸ਼ੰਭੂ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕ ਦਿੱਤਾ ਸੀ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸ਼ੰਭੂ ਵਿੱਚ ਪੰਜਾਬ-ਹਰਿਆਣਾ ਸਰਹੱਦ ’ਤੇ ਬਣੀ ਸਥਿਤੀ ਨੂੰ ਧਿਆਨ ਵਿੱਚ ਰੱਖਿਆ ਜਾਵੇ।
ਸੰਧਵਾਂ ਨੇ ਪੱਤਰ ਵਿੱਚ ਲਿਖਿਆ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹਨ। ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ ਨੇ ਹਾਲ ਹੀ ਵਿਚ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਮਾਰਚ ਨੂੰ ਰੋਕਣ ਵਿਚ ਸ਼ਾਮਲ ਛੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਬਹਾਦਰੀ ਪੁਰਸਕਾਰ ਦੇਣ ਦੀ ਸਿਫ਼ਾਰਸ਼ ਦੀ ਡੂੰਘੀ ਚਿੰਤਾ ਜਤਾਉਂਦੇ ਹੋਏ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੱਤਰ ਵਿੱਚ ਪ੍ਰਧਾਨ ਮੰਤਰੀ ਨੂੰ ਨਵੀਂ ਸਰਕਾਰ ਬਣਾਉਣ ਲਈ ਵਧਾਈ ਦਿੱਤੀ ਹੈ। ਉਨ੍ਹਾਂ ਦੀ ਸਿਹਤਯਾਬੀ ਦੀ ਵੀ ਕਾਮਨਾ ਕੀਤੀ।
----------- Advertisement -----------
ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ
Published on
----------- Advertisement -----------

----------- Advertisement -----------