September 27, 2026, 12:29 am
----------- Advertisement -----------
HomeNewsLatest Newsਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ

ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ

Published on

----------- Advertisement -----------

ਚੰਡੀਗੜ੍ਹ, 22 ਜੁਲਾਈ (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਗਰ ਪੰਚਾਇਤ ਮਾਹਿਲਪੁਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ਼ੀਸ਼ਪਾਲ ਨੂੰ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਮੁਲਜ਼ਮ ਜੂਨੀਅਰ ਸਹਾਇਕ ਨੂੰ ਰਵਿੰਦਰ ਕੁਮਾਰ ਵਾਸੀ ਊਨਾ (ਹਿਮਾਚਲ ਪ੍ਰਦੇਸ਼) ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਵਿੰਦਰ ਕੁਮਾਰ ਨੇ ਮਿਤੀ 14-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ “9501 200 200” ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ 2011 ਤੋਂ 2016 ਤੱਕ ਨਗਰ ਪੰਚਾਇਤ, ਮਾਹਿਲਪੁਰ ਵਿਖੇ ਸੈਕਸ਼ਨ ਅਫ਼ਸਰ ਵਜੋਂ ਤਾਇਨਾਤ ਸੀ ਅਤੇ ਉਸ ਵਿਰੁੱਧ ਥਾਣਾ ਮਾਹਿਲਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 306, 506 ਤਹਿਤ ਦਰਜ ਕੀਤੇ ਗਏ ਕੇਸ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਸ ਨੂੰ 28-12-2021 ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।
ਸ਼ਿਕਾਇਤਕਰਤਾ ਅਨੁਸਾਰ, ਉਸਨੇ ਆਪਣਾ ਪ੍ਰੋਵੀਡੈਂਟ ਫੰਡ (ਪੀ.ਐਫ.) 3,40,116 ਰੁਪਏ ਜਾਰੀ ਕਰਵਾਉਣ ਲਈ ਕਾਰਜਸਾਧਕ ਅਫ਼ਸਰ (ਈ.ਓ.) ਦੇ ਦਫ਼ਤਰ ਵਿੱਚ ਅਰਜ਼ੀਆਂ ਦਿੱਤੀਆਂ ਅਤੇ ਉਸਦੇ ਵਟਸਐਪ ਨੰਬਰ ‘ਤੇ ਸੰਦੇਸ਼ ਵੀ ਭੇਜੇ। ਮੁਲਜ਼ਮ ਜੂਨੀਅਰ ਸਹਾਇਕ ਸ਼ੀਸ਼ਪਾਲ ਨੇ ਪੀ.ਐੱਫ. ਦੀ ਰਕਮ ਜਾਰੀ ਕਰਵਾਉਣ ਬਦਲੇ 22-06-2023 ਨੂੰ ਉਸ ਤੋਂ ਰਿਸ਼ਵਤ ਮੰਗੀ ਅਤੇ ਉਸ ਨੇ ਮੁਲਜ਼ਮ ਜੂਨੀਅਰ ਸਹਾਇਕ ਵੱਲੋਂ ਭੇਜੇ ਆਪਣੇ ਨਿੱਜੀ ਬੈਂਕ ਖਾਤੇ ਵਿਚ ਰਿਸ਼ਵਤ ਦੇ 24000 ਰੁਪਏ ਟਰਾਂਸਫਰ ਕਰ ਦਿੱਤੇ।
ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਸ਼ੀਸ਼ਪਾਲ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 18 ਮਿਤੀ 22-07-2023 ਦਰਜ ਕਰਨ ਬਾਅਦ ਅੱਜ ਉਸਨੂੰ ਗ੍ਰਿਫ਼ਤਾਰ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...