May 3, 2026, 2:21 am
----------- Advertisement -----------
HomeNewsLatest Newsਵਿਜੀਲੈਂਸ ਵਲੋਂ 25,000 ਰੁਪਏ ਰਿਸ਼ਵਤ ਲੈਣ ਦੇ ਦੋਸ ਹੇਠ ਪਨਸਪ ਦਾ ਇੰਸਪੈਕਟਰ...

ਵਿਜੀਲੈਂਸ ਵਲੋਂ 25,000 ਰੁਪਏ ਰਿਸ਼ਵਤ ਲੈਣ ਦੇ ਦੋਸ ਹੇਠ ਪਨਸਪ ਦਾ ਇੰਸਪੈਕਟਰ ਗ੍ਰਿਫਤਾਰ

Published on

----------- Advertisement -----------

ਚੰਡੀਗੜ, 4 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬਰਨਾਲਾ ਵਿਖੇ ਤਾਇਨਾਤ ਪਨਸਪ ਦੇ ਇੰਸਪੈਕਟਰ ਰਮਨ ਗੌੜ ਨੂੰ 25000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ ਹੇਠ ਕਾਬੂ ਕੀਤਾ ਹੈ। ਉਧਰ ਇੱਕ ਹੋਰ ਮਾਮਲੇ ਵਿੱਚ ਪਿੰਡ ਅਜਨੌਦਾ ਖੁਰਦ, ਪਟਿਆਲਾ ਦੀ ਸਾਬਕਾ ਸਰਪੰਚ ਨੂੰ ਪੰਚਾਇਤੀ ਫੰਡਾਂ ਵਿੱਚ 5.70 ਲੱਖ ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਗਿ੍ਰਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਐਫਆਈਆਰ ਨੰਬਰ 25/21 ਦੀ ਪੜਤਾਲ ਦੌਰਾਨ ਉਕਤ ਇੰਸਪੈਕਟਰ ਪਨਸਪ ਨੂੰ ਮੁਲਜਮ ਵਜੋਂ ਨਾਮਜਦ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਉਸ ‘ਤੇ ਦੋਸ਼ ਹਨ ਕਿ ਉਸ ਨੇ ਪਨਸਪ ਦੇ ਇਕ ਹੋਰ ਇੰਸਪੈਕਟਰ ਪੁਖਰਾਜ ਸਿੰਗਲਾ ਨਾਲ ਮਿਲ ਕੇ ਇਕ ਆੜਤੀਏ ਕੋਲੋਂ ਉਸਦੇ ਬਿੱਲਾਂ ਦੀ ਅਦਾਇਗੀ ਕਰਨ ਲਈ 25,000 ਰੁਪਏ ਦੀ ਰਿਸ਼ਵਤ ਲਈ ਸੀ। ਇਸ ਮਾਮਲੇ ਵਿੱਚ ਪੁਖਰਾਜ ਸਿੰਗਲਾ ਨੂੰ ਪਹਿਲਾਂ ਹੀ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਟੀਮ ਨੇ ਤਲਾਸ਼ੀ ਦੌਰਾਨ ਰਮਨ ਗੌੜ ਕੋਲੋਂ 3.40 ਲੱਖ ਰੁਪਏ ਦੀ ਰਕਮ ਬਰਾਮਦ ਕੀਤੀ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇੱਕ ਹੋਰ ਕੇਸ ਵਿੱਚ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਪਿੰਡ ਅਜਨੌਦਾ ਖੁਰਦ, ਜਿਲਾ ਪਟਿਆਲਾ ਦੀ ਸਾਬਕਾ ਸਰਪੰਚ ਸੁਖਵਿੰਦਰ ਕੌਰ ਨੂੰ ਉਸਦੇ ਕਾਰਜਕਾਲ ਦੌਰਾਨ ਗ੍ਰਾਮ ਪੰਚਾਇਤ ਦੇ ਫੰਡਾਂ ਵਿੱਚ 5.70 ਲੱਖ ਰੁਪਏ ਦੇ ਗਬਨ ਦੇ ਦੋਸ਼ਾਂ ਤਹਿਤ ਗਿ੍ਰਫਤਾਰ ਕੀਤਾ ਹੈ। ਉਨਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...