July 21, 2024, 6:30 am
----------- Advertisement -----------
HomeNewsBreaking Newsਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ PSPCL ਦਾ SOD ਤੇ ਲਾਈਨਮੈਨ ਕੀਤਾ ਕਾਬੂ

ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ PSPCL ਦਾ SOD ਤੇ ਲਾਈਨਮੈਨ ਕੀਤਾ ਕਾਬੂ

Published on

----------- Advertisement -----------
  • ਦੋਸ਼ੀ ਬਿਜਲੀ ਮੁਲਾਜ਼ਮ ਪਹਿਲਾਂ ਹੀ ਫੋਨਪੇਅ ਰਾਹੀਂ ਲੈ ਚੁੱਕੇ ਨੇ 34,000 ਰੁਪਏ

ਚੰਡੀਗੜ, 1 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ. ਫੋਕਲ ਪੁਆਇੰਟ ਡਿਵੀਜ਼ਨ ਲੁਧਿਆਣਾ ਵਿਖੇ ਤਾਇਨਾਤ ਇਕ ਸਬ ਡਿਵੀਜ਼ਨਲ ਅਫਸਰ (ਐਸ.ਡੀ.ਓ.) ਮੋਹਨ ਲਾਲ ਅਤੇ ਇਕ ਲਾਈਨਮੈਨ ਹਰਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ.ਡੀ.ਓ ਅਤੇ ਲਾਈਨਮੈਨ ਨੂੰ ਲੋਕੇਸ਼ ਮੋਦੀ, ਵਾਸੀ ਬਿੱਟੂ ਕਾਲੋਨੀ, ਤਾਜਪੁਰ ਰੋਡ, ਪਿੰਡ ਭਾਮੀਆਂ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਐਸ.ਡੀ.ਓ ਅਤੇ ਲਾਈਨਮੈਨ ਨੇ ਉਸ ਦੀ ਫੈਕਟਰੀ ’ਜੀਵਨ ਸੰਨਜ਼’ ਦਾ ਦੌਰਾ ਕਰਕੇ ਰਿਸ਼ਵਤ ਦੇਣ ਦੀ ਧਮਕੀ ਦਿੱਤੀ ਹੈ ਨਹੀਂ ਤਾਂ ਉਹ ਉਸ ਦੀ ਫੈਕਟਰੀ ਦਾ ਬਿਜਲੀ ਕੁਨੈਕਸ਼ਨ ਕੱਟ ਦੇਣਗੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦੀ ਫੈਕਟਰੀ ਦਾ ਬਿਜਲੀ ਬਿੱਲ ਵਿੱਤੀ ਸਮੱਸਿਆ ਕਾਰਨ ਬਕਾਇਆ ਸੀ ਅਤੇ ਪੀ.ਐਸ.ਪੀ.ਸੀ.ਐਲ. ਨੇ ਕੁਨੈਕਸ਼ਨ ਕੱਟਣ ਦੇ ਹੁਕਮ ਜਾਰੀ ਕੀਤੇ ਸਨ। ਉਸ ਨੇ ਦੋਸ਼ ਲਾਇਆ ਕਿ ਦੋਵੇਂ ਬਿਜਲੀ ਮੁਲਾਜ਼ਮ ਪਹਿਲਾਂ ਵੀ ਵੱਖ-ਵੱਖ ਮਿਤੀਆਂ ’ਤੇ ਸ਼ਿਕਾਇਤਕਰਤਾ ਤੋਂ 34,000 ਰੁਪਏ ਦੀ ਰਿਸ਼ਵਤ ਦੇ ਪੈਸੇ ਫੋਨਪੇਅ ਐਪ ਰਾਹੀਂ ਕਿਸ਼ਤਾਂ ਵਿੱਚ ਲੈ ਚੁੱਕੇ ਹਨ ਅਤੇ ਰਿਸ਼ਵਤ ਵਜੋਂ ਹੋਰ ਪੈਸੇ ਦੀ ਮੰਗ ਕਰ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸੂਚਨਾ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਨੇ ਜਾਲ ਵਿਛਾਇਆ ਅਤੇ ਉਕਤ ਦੋਸ਼ੀ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਇਸ ਮਾਮਲੇ ਵਿੱਚ ਉਕਤ ਸਹਿ ਮੁਲਜ਼ਮ ਐਸਡੀਓ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਉਨਾਂ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾ 7 ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਮਿਤੀ 31-05-2023 ਨੂੰ ਐਫ.ਆਈ.ਆਰ ਨੰਬਰ 11 ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਮੁਲਜ਼ਮਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 20 ਜੁਲਾਈ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ...

ਪਟਿਆਲਾ ‘ਚ ਮੈਡੀਕਲ ਵਿਦਿਆਰਥੀ ਦੀ ਮੌਤ, ਹੋਸਟਲ ਦੇ ਕਮਰੇ ‘ਚੋਂ ਮਿਲੀ ਲਾਸ਼

ਪਟਿਆਲਾ ਵਿੱਚ ਮੈਡੀਕਲ ਫਾਈਨਲ ਏਅਰ ਦੀ ਵਿਦਿਆਰਥਣ ਦੀ ਲਾਸ਼ ਉਸ ਦੇ ਹੋਸਟਲ ਦੇ ਕਮਰੇ...

ਖੰਨਾ ਦੇ ਥਾਣੇ ‘ਚ ਹੰਗਾਮਾ, ਟਰਾਂਸਪੋਰਟਰ ਰਾਜ ਕੁਮਾਰ ਅਗਵਾ ਹੋਣ ‘ਤੇ ਪਰਿਵਾਰਕ ਮੈਂਬਰਾਂ ‘ਚ ਰੋਸ ਦੀ ਲਹਿਰ

ਖੰਨਾ ਦੀ ਅਨਾਜ ਮੰਡੀ ਦੇ ਬਾਹਰ ਟਰਾਂਸਪੋਰਟ ਯੂਨੀਅਨ ਤੋਂ 26 ਜੂਨ ਨੂੰ ਅਗਵਾ ਕੀਤੇ...

ਐਲੋਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਲੇਟਫਾਰਮ X ‘ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਗਲੋਬਲ ਲੀਡਰ ਬਣਨ ਲਈ ਦਿੱਤੀ  ਵਧਾਈ

ਟੇਸਲਾ ਦੇ ਸੀਈਓ ਐਲੋਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ...

ਅੰਮ੍ਰਿਤਸਰ ‘ਚ ਸਨੈਚਰ ਨੂੰ ਲੋਕਾ ਕਾਬੂ ਕਰ ਕੀਤਾ ਪੁਲਿਸ ਹਵਾਲੇ, ਬਾਕੀ ਸਾਥੀ ਮੋਬਾਇਲ ਅਤੇ ਪੈਸੇ ਲੈ ਕੇ ਫਰਾਰ

ਅੰਮ੍ਰਿਤਸਰ:-ਮਾਮਲਾ ਅੰਮ੍ਰਿਤਸਰ ਦੇ ਮਾਲ ਮੰਡੀ ਦੇ ਬਾਹਰੋ ਸਾਹਮਣੇ ਆਇਆ ਹੈ ਜਿਥੇ ਚੰਡੀਗੜ੍ਹ ਤੋ ਅੰਮ੍ਰਿਤਸਰ...

ਮੋਗਾ ਦੇ ਪਾਵਰ ਗਰਿੱਡ ‘ਚ ਲੱਗੀ ਭਿਆਨਕ ਅੱਗ

ਮੋਗਾ ਦੇ ਪਿੰਡ ਸਿੰਘਾ ਵਾਲਾ ਦੇ 220 ਕੇਵੀਏ ਪਾਵਰ ਗਰਿੱਡ ਵਿੱਚ ਅੱਜ ਭਿਆਨਕ ਅੱਗ...

ਲੁਧਿਆਣਾ ‘ਚ ਥਾਣੇਦਾਰ ਨੇ ਨੌਜਵਾਨ ਦੀ ਕੀਤੀ ਕੁੱਟਮਾਰ, ਪੁਲਿਸ ਅਧਿਕਾਰੀ ਖਿਲਾਫ ਕਾਰਵਾਈ ਦੀ ਕੀਤੀ ਮੰਗ

ਲੁਧਿਆਣਾ 'ਚ ਪਰਿਵਾਰਕ ਝਗੜੇ ਨੂੰ ਲੈ ਕੇ ਥਾਣੇ ਪਹੁੰਚੇ ਨੌਜਵਾਨ ਨੇ ਥਾਣੇਦਾਰ 'ਤੇ ਉਸ...

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ...

ਮੋਗਾ ‘ਚ ਬਿਜਲੀ ਦੀ ਦਿੱਕਤ ਕਰਨ ਕਿਸਾਨਾਂ ਨੇ ਕੀਤਾ ਰੋਡ ਜਾਮ, ਟਰੈਕਟਰ-ਟਰਾਲੀ ਲਗਾ ਕੇ ਧਰਨੇ ‘ਤੇ ਬੈਠੇ

ਪੰਜਾਬ ਦੇ ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਪਿੰਡ ਰੋਡੇ ਨੇੜੇ ਕਿਸਾਨਾਂ ਨੇ ਅੱਜ...