September 11, 2026, 3:02 pm
----------- Advertisement -----------
HomeNewsਵਿਜੀਲੈਂਸ ਨੇ ਏਐਸਆਈ ਨੂੰ 17 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਨੇ ਏਐਸਆਈ ਨੂੰ 17 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

Published on

----------- Advertisement -----------

ਵਿਜੀਲੈਂਸ ਨੇ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਡੀਐਸਪੀ ਦੇ ਰੀਡਰ ਵਜੋਂ ਤਾਇਨਾਤ ਇੱਕ ਏਐਸਆਈ ਨੂੰ 17 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਜ ਕੁਮਾਰ ਵਜੋਂ ਹੋਈ ਹੈ। ਉਸ ਨੇ ਚੋਰੀ ਦੇ ਕੇਸ ਵਿੱਚ ਰਿਸ਼ਵਤ ਮੰਗੀ ਸੀ। ਮੁਲਜ਼ਮ ਏ.ਐਸ.ਆਈ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਅਜਨਾਲਾ ਦੇ ਵਸਨੀਕ ਮੋਹਨ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 

ਵਿਜੀਲੈਂਸ ਦੇ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਏ.ਐਸ.ਆਈ ਰਾਜ ਕੁਮਾਰ ਨੇ ਉਸਨੂੰ ਆਪਣੇ ਦਫ਼ਤਰ ਬੁਲਾਇਆ ਸੀ। ਇੱਥੇ ਏ.ਐਸ.ਆਈ ਨੇ ਦੱਸਿਆ ਕਿ ਉਸਦੇ ਖਿਲਾਫ ਚੋਰੀ ਦੇ ਸੋਨੇ ਦੀਆਂ ਵਾਲੀਆਂ ਖਰੀਦਣ ਦੀ ਸ਼ਿਕਾਇਤ ਮਿਲੀ ਹੈ। ਸ਼ਿਕਾਇਤ ਮਿਲਣ ‘ਤੇ ਵਿਜੀਲੈਂਸ ਨੇ ਜਾਲ ਵਿਛਾ ਕੇ ਏ.ਐਸ.ਆਈ ਰਾਜ ਕੁਮਾਰ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਪਾਸੋਂ 17 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਮੁਲਜ਼ਮਾਂ ਖ਼ਿਲਾਫ਼ ਅੰਮ੍ਰਿਤਸਰ ਰੇਂਜ ਥਾਣੇ ਵਿੱਚ ਕੇਸ ਦਰਜ ਕਰ ਲਿਆ ਹੈ।

ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਪੁਲੀਸ ਰਿਮਾਂਡ ਲਿਆ ਜਾਵੇਗਾ।  ਮੁਲਜ਼ਮ ਏਐਸਆਈ ਨੇ ਉਸ ਨੂੰ ਇਸ ਕੇਸ ਤੋਂ ਬਚਾਉਣ ਲਈ 50 ਹਜ਼ਾਰ ਰੁਪਏ ਰਿਸ਼ਵਤ ਦੇਣ ਲਈ ਕਿਹਾ ਪਰ ਸੌਦਾ 35 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਧਮਕੀਆਂ ਤੋਂ ਡਰਦਿਆਂ ਸ਼ਿਕਾਇਤਕਰਤਾ ਮਾਮਲਾ ਸੁਲਝਾਉਣ ਲਈ ਰਿਸ਼ਵਤ ਦੇਣ ਲਈ ਰਾਜ਼ੀ ਹੋ ਗਿਆ ਪਰ ਉਸ ਨੇ ਵਿਜੀਲੈਂਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...