July 1, 2026, 3:59 pm
----------- Advertisement -----------
HomeNewsLatest Newsਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ...

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ

Published on

----------- Advertisement -----------

ਚੰਡੀਗੜ੍ਹ, 3 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਟਾਊਨ ਪਲਾਨਰ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਵਿਖੇ ਤਾਇਨਾਤ ਪਲੈਨਿੰਗ ਅਫ਼ਸਰ ਮਨਵੀਰ ਸਿੰਘ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਅਮਲੋਹ ਦੇ ਇੱਕ ਵਸਨੀਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋ ਹੋਰ ਮੁਲਜ਼ਮਾਂ ਦੀ ਪਛਾਣ ਜੂਨੀਅਰ ਇੰਜੀਨੀਅਰ (ਜੇ.ਈ.) ਧਿਕਸ਼ੂ ਸੈਣੀ ਅਤੇ ਡਰਾਈਵਰ ਤੇਜਿੰਦਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਬਲਰਾਮ ਕੁੁਮਾਵਤ ਵਾਸੀ ਅਮਲੋਹ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੁੱਡਾ ਦੇ ਉਕਤ ਮੁਲਾਜ਼ਮਾਂ ਨੇ ਉਸ ਦੇ ਮਕਾਨ ਅਤੇ ਦੁਕਾਨ, ਜੋ ਉਨ੍ਹਾਂ ਮੁਤਾਬਕ ਗ਼ੈਰਕਾਨੂੰਨੀ ਢੰਗ ਨਾਲ ਉਸਾਰੇ ਗਏ ਹਨ, ਨੂੰ ਨਾ ਢਾਹੁਣ ਬਦਲੇ 1,50,000 ਰੁਪਏ ਰਿਸ਼ਵਤ ਮੰਗੀ ਸੀ। ਸੌਦਾ 40,000 ਰੁਪਏ ਵਿੱਚ ਤੈਅ ਹੋਇਆ ਅਤੇ ਇਸ ਵਿੱਚੋਂ ਉਹ ਪਹਿਲਾਂ ਹੀ ਉਸ ਕੋਲੋਂ 30,000 ਰੁਪਏ ਰਿਸ਼ਵਤ ਲੈ ਚੁੱਕੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਟ੍ਰੈਪ ਲਗਾ ਕੇ ਡਰਾਈਵਰ ਤੇਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਉਕਤ ਪਲੈਨਿੰਗ ਅਫ਼ਸਰ ਅਤੇ ਜੇ.ਈ. ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਪਲੈਨਿੰਗ ਅਫਸਰ, ਜੇ.ਈ ਅਤੇ ਡਰਾਈਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...