October 17, 2026, 11:14 am
----------- Advertisement -----------
HomeNewsLatest Newsਸਰਕਾਰੀ ਮੁਲਾਜ਼ਮ ਤੋਂ 1,50,000 ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲੇ ਤਿੰਨ ਪ੍ਰਾਈਵੇਟ...

ਸਰਕਾਰੀ ਮੁਲਾਜ਼ਮ ਤੋਂ 1,50,000 ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲੇ ਤਿੰਨ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 9 ਜਨਵਰੀ:ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ 1,50,000 ਰੁਪਏ ਜ਼ਬਰੀ ਵਸੂਲੀ ਕਰਨ ਦੇ ਦੋਸ਼ ਹੇਠ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਿੱਚ ਨਾਭਾ, ਪਟਿਆਲਾ ਦਾ ਇੱਕ ਪ੍ਰਾਪਰਟੀ ਏਜੰਟ ਉਮਰਦੀਨ, ਸਲੀਮ ਅਤੇ ਇੱਕ ਨਿੱਜੀ ਚੈਨਲ ਦਾ ਰਿਪੋਰਟਰ ਰੁਪਿੰਦਰ ਕੁਮਾਰ ਉਰਫ਼ ਡਿੰਪਲ ਸ਼ਾਮਲ ਹਨ। ਇਹਨਾਂ ਨੂੰ ਤਹਿਸੀਲ ਨਾਭਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਰੁਪਿੰਦਰ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ‘ਤੇ ਨਾਭਾ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਉਮਰਦੀਨ ਅਤੇ ਉਸਦੇ ਸਾਥੀ ਉਸ ਨੂੰ ਬਲੈਕਮੇਲ ਕਰ ਰਹੇ ਹਨ ਅਤੇ 500 ਰੁਪਏ ਦੀ ਕਥਿਤ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵਾਇਰਲ ਨਾ ਕਰਨ ਅਤੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਨਾ ਕਰਨ ਬਦਲੇ 5,00,000 ਰੁਪਏ ਮੰਗ ਰਹੇ ਹਨ। ਸ਼ਿਕਾਇਤਕਰਤਾ ਨੇ ਸਪੱਸ਼ਟ ਕੀਤਾ ਕਿ ਉਸ ਨੇ ਰਜਿਸਟਰੀ ਦੌਰਾਨ ਕੋਈ ਵੀ ਰਿਸ਼ਵਤ ਨਹੀਂ ਲਈ, ਜਿਸ ਵਿੱਚ ਉਮਰਦੀਨ ਇੱਕ ਗਵਾਹ ਸੀ ਬਲਕਿ ਉਹ ਇੱਕ ਵਿਅਕਤੀ ਨੂੰ ਛੋਟੇ ਨੋਟ ਦੇਣ ਬਦਲੇ ਉਸ ਕੋਲੋਂ 500 ਰੁਪਏ ਵਾਪਸ ਲੈ ਰਿਹਾ ਸੀ। ਇਸ ਦੌਰਾਨ ਉਕਤ ਮੁਲਜ਼ਮ ਨੇ ਉਸ ਤੋਂ ਪੈਸੇ ਵਸੂਲਣ ਦੇ ਇਰਾਦੇ ਨਾਲ ਆਪਣੇ ਮੋਬਾਈਲ ਨਾਲ ਵੀਡੀਓ ਬਣਾ ਲਈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਸੌਦਾ 2,50,000 ਰੁਪਏ ਵਿੱਚ ਤੈਅ ਹੋਇਆ ਹੈ ਅਤੇ ਉਕਤ ਮੁਲਜ਼ਮ ਉਮਰਦੀਨ ਉਸ ਤੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਵੀ ਲੈ ਚੁੱਕਾ ਹੈ।

ਉਪਰੋਕਤ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਉਰੋ ਦੇ ਉਡਣ ਦਸਤਾ ਪੰਜਾਬ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਉਮਰਦੀਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਸਰੀ ਕਿਸ਼ਤ ਵਜੋਂ 1,50,000 ਰੁਪਏ ਦੀ ਜਬਰੀ ਵਸੂਲੀ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਕੋਲੋਂ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ ਲਏ 50,000 ਰੁਪਏ ਵਿੱਚੋਂ 40,000 ਰੁਪਏ ਵੀ ਬਰਾਮਦ ਕਰ ਲਏ। ਇਸ ਉਪਰੰਤ ਉਕਤ ਮਾਮਲੇ ਦੇ ਹੋਰ ਸਹਿ-ਮੁਲਜ਼ਮ ਸਲੀਮ ਅਤੇ ਰੁਪਿੰਦਰ ਕੁਮਾਰ ਉਰਫ਼ ਡਿੰਪਲ ਨੂੰ ਵੀ ਨਾਭਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਹਨਾਂ ਅੱਗੇ ਦੱਸਿਆ ਕਿ ਇਸ ਸਬੰਧੀ ਆਈ.ਪੀ.ਸੀ. ਦੀ ਧਾਰਾ 419, 420, 384, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਤਹਿਤ ਥਾਣਾ ਵਿਜੀਲੈਂਸ ਬਿਊਰੋ, ਉਡਣ ਦਸਤਾ-1, ਐਸ.ਏ.ਐਸ.ਨਗਰ, ਪੰਜਾਬ ਵਿਖੇ ਐਫ.ਆਈ.ਆਰ. ਨੰ. 02 ਮਿਤੀ 08-01-2023 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...