May 3, 2026, 2:52 am
----------- Advertisement -----------
HomeNewsLatest Newsਵਿਜੀਲੈਂਸ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ...

ਵਿਜੀਲੈਂਸ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਮੁਲਾਜ਼ਮ ਤੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 14 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ‘ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਰੀ ਮੁਹਿੰਮ ਦੌਰਾਨ ਥਾਣਾ ਸਦਰ ਨਕੋਦਰ, ਜਿਲਾ ਜਲੰਧਰ ਦੇ ਐਸਐਚਓ ਵਜੋਂ ਤਾਇਨਾਤ ਰਹੇ ਸਬ-ਇੰਸਪੈਕਟਰ ਬਿਸਮਨ ਸਿੰਘ, ਸੀ.ਆਈ.ਏ.ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰੇਸ਼ਮ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਾਰੇ ਮੁਲਜ਼ਮਾਂ ਨੂੰ ਹਰਜਿੰਦਰ ਕੁਮਾਰ ਵਾਸੀ ਪਿੰਡ ਰਾਮਪੁਰ ਠੋਡਾ, ਜ਼ਿਲ੍ਹਾ ਰੂਪਨਗਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਸਬ-ਇੰਸਪੈਕਟਰ ਬਿਸਮਨ ਸਿੰਘ ਨੇ ਐਸਐਚਓ ਹੁੰਦਿਆਂ ਉਸ ਦੇ ਭਰਾ ਨੂੰ ਹੁਸ਼ਿਆਰਪੁਰ ਤੋਂ ਉਸ ਦੇ ਟਰੱਕ ਸਮੇਤ ਗੱਡੀ ਵਿੱਚ ਭੁੱਕੀ ਦੀ ਬਰਾਮਦਗੀ ਦਿਖਾ ਕੇ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸਬੰਧਤ ਐਸਐਚਓ ਬਿਸਮਨ ਸਿੰਘ ਨੇ ਉਸ ਵੇਲੇ ਏਐਸਆਈ ਰੇਸ਼ਮ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਰਾਹੀਂ ਉਸਦੇ ਭਰਾ ਅਤੇ ਸ੍ਰੀਨਗਰ ਤੋਂ ਲੱਦਿਆ ਹੋਇਆ ਉਸਦਾ ਟਰੱਕ ਛੁਡਾਉਣ ਲਈ 11,00,000 ਰੁਪਏ ਪਹਿਲਾਂ ਹੀ ਕਿਸ਼ਤਾਂ ਵਿੱਚ ਹਾਸਲ ਕਰ ਲਏ ਹਨ। ਉਸਨੇ ਦੋਸ਼ ਲਾਇਆ ਕਿ ਮੁਲਜ਼ਮ ਸਬ-ਇੰਸਪੈਕਟਰ ਬੇਸ਼ੱਕ ਪੁਲਿਸ ਲਾਈਨ ਜਲੰਧਰ ਵਿਖੇ ਬਦਲ ਚੁੱਕਾ ਹੈ ਪਰ ਉਹ ਆਪਣੇ ਉਪਰੋਕਤ ਦੋ ਵਿਚੋਲਿਆਂ ਰਾਹੀਂ ਇਸ ਪੁਲੀਸ ਕੇਸ ਵਿੱਚ ਉਸ ਦੀ ਮੱਦਦ ਕਰਨ ਲਈ ਉਸ ਤੋਂ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ।

ਇਸ ਸ਼ਿਕਾਇਤ ਦੇ ਤੱਥਾਂ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਪਰੋਕਤ ਸਬ-ਇੰਸਪੈਕਟਰ ਬਿਸਮਾਨ ਸਿੰਘ, ਏ.ਐਸ.ਆਈ ਰੇਸ਼ਮ ਸਿੰਘ ਅਤੇ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਸਾਰੇ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ, ਉਡਣ ਦਸਤਾ-1, ਐਸ.ਏ.ਐਸ.ਨਗਰ, ਪੰਜਾਬ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਹੋਰ ਅੱਗੇ ਜਾਂਚ ਚੱਲ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...