July 31, 2026, 8:15 pm
----------- Advertisement -----------
HomeNewsBreaking Newsਵਿਜੀਲੈਂਸ ਨੇ ਕਰਜ਼ਾ ਧੋਖਾਧੜੀ ਕੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ...

ਵਿਜੀਲੈਂਸ ਨੇ ਕਰਜ਼ਾ ਧੋਖਾਧੜੀ ਕੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ, 7 ਮਈ, 2024 (ਬਲਜੀਤ ਮਰਵਾਹਾ) – ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਤੋਂ ਪਰਤੇ ਦੋਸ਼ੀ ਅਤੇ ਭਗੌੜਾ ਅਪਰਾਧੀ (ਪੀ.ਓ.) ਸੁਖਵੰਤ ਸਿੰਘ ਬੈਂਕ ਮੈਨੇਜਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ੳਕਤ ਦੋਸ਼ੀ ਆਈ.ਪੀ.ਸੀ. ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਅਤੇ 13 (ਡੀ) ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਦਰਜ ਇੱਕ ਕੇਸ ਨੰ. 32 ਮਿਤੀ 24.08.2006 ਵਿੱਚ ਲੋੜੀਂਦਾ ਸੀ।

ਉਕਤ ਦੋਸ਼ੀ ਨੂੰ ਅਦਾਲਤ ਨੇ 06-04-2011 ਨੂੰ ਕੇਂਦਰੀ ਸਹਿਕਾਰੀ ਬੈਂਕ, ਬ੍ਰਾਂਚ ਗੁਰੂ-ਕਾ-ਬਾਗ, ਅੰਮ੍ਰਿਤਸਰ ਵਿਖੇ ਮੈਨੇਜਰ ਵਜੋਂ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਕੇ 2.50 ਕਰੋੜ ਰੁਪਏ ਦੇ ਕਰਜ਼ੇ ਵਿੱਚ ਧੋਖਾਧੜੀ ਕਰਨ ਦੇ ਦੋਸ਼ ਵਿੱਚ ਉਕਤ ਕੇਸ ਵਿੱਚ ਪੀ.ਓ.(ਭਗੌੜਾ) ਕਰਾਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਅਮਰੀਕਾ ਭੱਜ ਗਿਆ ਸੀ ਅਤੇ ਬਾਅਦ ਵਿੱਚ ਬਿਊਰੋ ਵੱਲੋਂ ਉਸ ਵਿਰੁੱਧ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਗਿਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਮੁਲਜ਼ਮ ਦੇ ਭਾਰਤ ਪਰਤਣ ਸਬੰਧੀ ਸੁਚੇਤ ਕੀਤਾ ਗਿਆ ਸੀ। ਇਸ ’ਤੇ ਫੌਰੀ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੂੰ ਰਵਾਨਾ ਕੀਤਾ ਗਿਆ ਅਤੇ ਦੋਸ਼ੀ ਨੂੰ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...