November 23, 2026, 5:40 am
----------- Advertisement -----------
HomeNewsBreaking Newsਇੰਪਰੂਵਮੈਂਟ ਟਰੱਸਟ ਦਾ ਰਿਸ਼ਵਤਖੋਰ ਵਕੀਲ ਵਿਜੀਲੈਂਸ ਵੱਲੋਂ ਕਾਬੂ, ਮੁਆਵਜ਼ਾ ਜਾਰੀ ਕਰਨ ਲਈ...

ਇੰਪਰੂਵਮੈਂਟ ਟਰੱਸਟ ਦਾ ਰਿਸ਼ਵਤਖੋਰ ਵਕੀਲ ਵਿਜੀਲੈਂਸ ਵੱਲੋਂ ਕਾਬੂ, ਮੁਆਵਜ਼ਾ ਜਾਰੀ ਕਰਨ ਲਈ 20 ਲੱਖ ਮੰਗੇ, ਵੀਡੀਓ ਆਈ ਸਾਹਮਣੇ

Published on

----------- Advertisement -----------

ਅੰਮ੍ਰਿਤਸਰ, 6 ਜੁਲਾਈ 2023 – ਅੰਮ੍ਰਿਤਸਰ ‘ਚ ਇੰਪਰੂਵਮੈਂਟ ਟਰੱਸਟ ਦੇ ਸਰਕਾਰੀ ਵਕੀਲ ‘ਤੇ ਵਿਜੀਲੈਂਸ ਨੇ ਕਾਰਵਾਈ ਕੀਤੀ ਹੈ। ਵਿਜੀਲੈਂਸ ਨੇ ਮਸ਼ਹੂਰ ਵਕੀਲ ਗੌਤਮ ਮਜੀਠੀਆ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਇਹ ਕਾਰਵਾਈ ਇਕ ਵੀਡੀਓ ਦੇ ਆਧਾਰ ‘ਤੇ ਕੀਤੀ ਹੈ, ਜਿਸ ‘ਚ ਗੌਤਮ ਮਜੀਠੀਆ ਪੈਸੇ ਲੈਂਦਿਆਂ ਸਪੱਸ਼ਟ ਨਜ਼ਰ ਆ ਰਿਹਾ ਹੈ।

ਵਿਜੀਲੈਂਸ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਪ੍ਰਤਾਪ ਐਵੀਨਿਊ ਵਾਸੀ ਜਤਿੰਦਰ ਸਿੰਘ ਦੀ ਨਿਊ ਅੰਮ੍ਰਿਤਸਰ ਸਥਿਤ ਜ਼ਮੀਨ ਨਗਰ ਸੁਧਾਰ ਟਰੱਸਟ ਵੱਲੋਂ ਐਕੁਆਇਰ ਕੀਤੀ ਗਈ ਸੀ। ਸਿਟੀ ਇੰਪਰੂਵਮੈਂਟ ਟਰੱਸਟ ਨੂੰ ਅਦਾਲਤ ਤੋਂ 20 ਫੀਸਦੀ ਹੋਰ ਰਾਸ਼ੀ ਦੇ ਮੁਆਵਜ਼ੇ ਸਮੇਤ ਪੈਸੇ ਦੇਣ ਲਈ ਕਿਹਾ ਗਿਆ ਸੀ। ਜਤਿੰਦਰ ਸਿੰਘ ਨੇ ਅਦਾਲਤ ਦੇ ਹੁਕਮਾਂ ਅਨੁਸਾਰ ਗੌਤਮ ਮਜੀਠੀਆ ਨਾਲ ਸੰਪਰਕ ਕੀਤਾ।

ਗੌਤਮ ਮਜੀਠੀਆ ਨੇ ਜਤਿੰਦਰ ਸਿੰਘ ਤੋਂ 20 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਗੌਤਮ ਮਜੀਠੀਆ ਨੇ ਵੀ 7 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ। ਜਿਸ ਦੀ ਵੀਡੀਓ ਰਿਕਾਰਡਿੰਗ ਜਤਿੰਦਰ ਸਿੰਘ ਨੇ ਕੀਤੀ।

ਜਤਿੰਦਰ ਸਿੰਘ ਨੇ ਇਸ ਵੀਡੀਓ ਸਮੇਤ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੂੰ ਸ਼ਿਕਾਇਤ ਭੇਜੀ ਹੈ। ਵਿਜੀਲੈਂਸ ਵਿਭਾਗ ਦੀ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਵਿੱਚ ਪਤਾ ਲੱਗਾ ਕਿ ਗੌਤਮ ਮਜੀਠੀਆ ਸਰਕਾਰ ਤੋਂ ਤਨਖਾਹ ਲੈ ਕੇ ਸਰਕਾਰੀ ਡਿਊਟੀਆਂ ਨਿਭਾਉਂਦਾ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਗੌਤਮ ਮਜੀਠੀਆ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...