November 15, 2026, 9:31 am
----------- Advertisement -----------
HomeNewsBreaking Newsਪਾਵਰ ਕੌਮ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ...

ਪਾਵਰ ਕੌਮ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਗੁਰਦਾਸਪੁਰ 6 ਜੂਨ 2024 – ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਲਾਈਨਮੈਨ ਨੇ ਉਸਦੇ ਨਵੇਂ ਲੱਗਣ ਵਾਲੇ ਘਰੇਲੂ ਬਿਜਲੀ ਕੁਨੈਕਸ਼ਨ ਬਾਰੇ ਠੀਕ ਰਿਪੋਰਟ ਭੇਜਣ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...