November 12, 2025, 9:54 am
----------- Advertisement -----------
HomeNewsBreaking Newsਵਿਜੀਲੈਂਸ ਵੱਲੋਂ 1.24 ਕਰੋੜ ਰੁਪਏ ਦਾ ਘਪਲਾ ਕਰਨ ਵਾਲਾ ਮਾਰਕਫੈੱਡ ਦਾ ਸੀਨੀਅਰ...

ਵਿਜੀਲੈਂਸ ਵੱਲੋਂ 1.24 ਕਰੋੜ ਰੁਪਏ ਦਾ ਘਪਲਾ ਕਰਨ ਵਾਲਾ ਮਾਰਕਫੈੱਡ ਦਾ ਸੀਨੀਅਰ ਬਰਾਂਚ ਅਧਿਕਾਰੀ ਗ੍ਰਿਫਤਾਰ

Published on

----------- Advertisement -----------
  • ਮਾਰਕਫੈੱਡ ਦੇ ਚਾਰ ਮੁਲਾਜ਼ਮਾਂ ਨੇ ਭੰਡਾਰ ਕੀਤੀ 6097 ਕੁਇੰਟਲ ਕਣਕ ਦੀਆਂ 12,194 ਬੋਰੀਆਂ ਦਾ ਕੀਤਾ ਸੀ ਗਬਨ

ਚੰਡੀਗੜ੍ਹ, 7 ਦਸੰਬਰ 2022 – ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਪੰਜਾਬ ਨੇ ਬੁੱਧਵਾਰ ਨੂੰ ਪੰਜਾਬ ਮਾਰਕਫੈੱਡ ਦੇ ਐਮ.ਆਰ.ਐਮ ਕੰਪਲੈਕਸ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿਖੇ ਕਣਕ ਦੇ ਸਟਾਕ ਵਿੱਚ ਵੱਡਾ ਗਬਨ ਕਰਨ ਦੇ ਦੋਸ਼ ਹੇਠ ਸੀਨੀਅਰ ਬਰਾਂਚ ਅਧਿਕਾਰੀ ਰਾਜਬੀਰ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਕਤ ਮਾਮਲੇ ਵਿੱਚ ਰਾਜਬੀਰ ਸਿੰਘ ਬੈਂਸ ਸਮੇਤ ਸ਼ਾਮਲ ਮਾਰਕਫੈਡ ਦੇ ਚਾਰ ਮੁਲਜ਼ਮਾਂ ਨੇ ਐਮ.ਆਰ.ਐਮ. ਕੰਪਲੈਕਸ ਵਿਖੇ ਭੰਡਾਰ ਕੀਤੀ 6,097 ਕੁਇੰਟਲ ਕਣਕ ਦੀਆਂ 12,194 ਬੋਰੀਆਂ ਦੀ ਹੇਰਾ-ਫੇਰੀ ਕਰਕੇ ਸਰਕਾਰੀ ਖਜ਼ਾਨੇ ਨੂੰ 1,24,61,658 ਰੁਪਏ ਦਾ ਭਾਰੀ ਨੁਕਸਾਨ ਪਹੁੰਚਾਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਡੀ, 13(2) ਤਹਿਤ ਐਫਆਈਆਰ ਨੰਬਰ 7 ਮਿਤੀ 13-05-2016 ਨੂੰ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਹੋਇਆ ਸੀ। ਇਸ ਕੇਸ ਵਿੱਚ ਰਾਜਬੀਰ ਸਿੰਘ ਬੈਂਸ ਸੀਨੀਅਰ ਬ੍ਰਾਂਚ ਅਫ਼ਸਰ ਮਾਰਕਫੈੱਡ, ਰਾਜਪੁਰਾ, ਫਰੀਦ ਖਾਨ, ਨਿਗਰਾਨ (ਕਸਟੋਡੀਅਨ), ਐਮਆਰਐਮ ਕੰਪਲੈਕਸ ਅਤੇ ਦਲੇਰ ਸਿੰਘ, ਸੇਲਜ਼ਮੈਨ ਨੂੰ ਇਸ ਗਬਨ ਲਈ ਜ਼ਿੰਮੇਵਾਰ ਪਾਇਆ ਗਿਆ। ਇਸ ਮਾਮਲੇ ਦੀ ਜਾਂਚ ਦੌਰਾਨ ਅਸ਼ਵਨੀ ਕੁਮਾਰ, ਫੀਲਡ ਅਫਸਰ, ਓਪਨ ਪਲਿੰਥ (ਗੁਦਾਮ), ਪਿੰਡ ਢੀਂਡਸਾ, ਰਾਜਪੁਰਾ ਨੂੰ ਵੀ ਬਾਅਦ ਵਿੱਚ ਨਾਮਜ਼ਦ ਕੀਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਮਾਮਲਾ ਐਮਆਰਐਮ ਕੰਪਲੈਕਸ ਰਾਜਪੁਰਾ ਵਿਖੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮਾਰਕਫੈੱਡ ਦੇ ਭੰਡਾਰਨ ਗੋਦਾਮਾਂ ਅਤੇ ਢੀਂਡਸਾ ਵਿਖੇ ਖੁੱਲ੍ਹੇ ਪਲਿੰਥ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਦਰਜ ਕੀਤਾ ਗਿਆ ਹੈ। ਇਸ ਚੈਕਿੰਗ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਪਤਾ ਲੱਗਾ ਹੈ ਕਿ ਮਾਰਕਫੈੱਡ ਦੇ ਉਕਤ ਮੁਲਾਜ਼ਮਾਂ ਨੇ ਸਾਲ 2013-2014, 2014-2015 ਅਤੇ 2015-2016 ਦੌਰਾਨ 6097 ਕੁਇੰਟਲ ਵਜ਼ਨੀ ਕਣਕ ਦੀਆਂ 12194 ਬੋਰੀਆਂ ਦਾ ਗਬਨ ਕਰਨ ਲਈ ਜ਼ਿੰਮੇਵਾਰ ਪਾਏ ਗਏ ਸਨ। ਇਸ ਤਰ੍ਹਾਂ ਉਕਤ ਦੋਸ਼ੀਆਂ ਨੇ ਇਸ ਕਣਕ ਦੇ ਸਟਾਕ ਦੀ ਦੁਰਵਰਤੋਂ ਕਰਕੇ ਸਰਕਾਰੀ ਖਜ਼ਾਨੇ ਨੂੰ 1,24,61,658 ਰੁਪਏ ਦਾ ਖ਼ੋਰਾ ਲਾਇਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨ ਤਾਰਨ ਜ਼ਿਮਨੀ ਚੋਣ: ਵੋਟਿੰਗ ਫੀਸਦ ‘ਆਪ’ ਦੇ ਪੱਖ ਵਿੱਚ, ਪਾਰਟੀ ਕਰ ਸਕਦੀ ਉਲਟਫੇਰ

ਤਰਨਤਾਰਨ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਚੋਣ ਕਮਿਸ਼ਨ...

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ, ਰੁਕਿਆ ਹੋਇਆ ਹਲਵਾਰਾ ਪ੍ਰੋਜੈਕਟ ਵੀ ਮੁੜ ਸੁਰਜੀਤ !

ਚੰਡੀਗੜ੍ਹ, 11 ਨਵੰਬਰ, 202:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ)...

ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌ.ਤ ਦੀ ਖ਼ਬਰ ਨੂੰ ਦੱਸਿਆ ਝੂਠ, ਕਿਹਾ-“ਮੇਰੇ ਪਾਪਾ ਠੀਕ ਹਨ’

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਮੌਤ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।...

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ‘ਤੇ ਵੱਡਾ ਫੈਸਲਾ, GRAP-3 ਲਾਗੂ

ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਸ਼ਹਿਰ ਦਾ ਔਸਤ AQI...

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...

ਤਰਨਤਾਰਨ ਦੀ SSP ਸਸਪੈਂਡ, ਅਕਾਲੀ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਲਜ਼ਾਮ

ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ...

ਸੀਨੀਅਰ ਪੱਤਰਕਾਰ ਤੇ ਉਨ੍ਹਾਂ ਦੀ ਮਾਤਾ ਦੇ ਕਤਲ ਮਾਮਲੇ ‘ਚ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ,8 ਸਾਲਾਂ ਬਾਅਦ ਮਿਲੀ ਕਾਮਯਾਬੀ

ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੇ ਦੋਹਰੇ ਕਤਲ ਮਾਮਲੇ...

ਤਰਨ ਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ , ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ...