July 21, 2024, 6:10 am
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਏਜੰਟ...

ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਏਜੰਟ ਕਾਬੂ

Published on

----------- Advertisement -----------
  • ਘੁਟਾਲੇ ਚ ਵਿਜੀਲੈਂਸ ਨੇ ਹੁਣ ਤੱਕ ਐਮ.ਵੀ.ਆਈ. ਸਮੇਤ 12 ਏਜੰਟ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ, 11 ਦਸੰਬਰ 2022: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਲਵਲੀਨ ਸਿੰਘ ਲਵੀ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੇ ਪੱਧਰ ‘ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 11 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ, ਅਰਵਿੰਦ ਕੁਮਾਰ ਉਰਫ਼ ਬਿੰਦੂ, ਵਰਿੰਦਰ ਸਿੰਘ ਉਰਫ ਦੀਪੂ ਅਤੇ ਸਪਨਾ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 20 ਜੁਲਾਈ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ...

ਪਟਿਆਲਾ ‘ਚ ਮੈਡੀਕਲ ਵਿਦਿਆਰਥੀ ਦੀ ਮੌਤ, ਹੋਸਟਲ ਦੇ ਕਮਰੇ ‘ਚੋਂ ਮਿਲੀ ਲਾਸ਼

ਪਟਿਆਲਾ ਵਿੱਚ ਮੈਡੀਕਲ ਫਾਈਨਲ ਏਅਰ ਦੀ ਵਿਦਿਆਰਥਣ ਦੀ ਲਾਸ਼ ਉਸ ਦੇ ਹੋਸਟਲ ਦੇ ਕਮਰੇ...

ਖੰਨਾ ਦੇ ਥਾਣੇ ‘ਚ ਹੰਗਾਮਾ, ਟਰਾਂਸਪੋਰਟਰ ਰਾਜ ਕੁਮਾਰ ਅਗਵਾ ਹੋਣ ‘ਤੇ ਪਰਿਵਾਰਕ ਮੈਂਬਰਾਂ ‘ਚ ਰੋਸ ਦੀ ਲਹਿਰ

ਖੰਨਾ ਦੀ ਅਨਾਜ ਮੰਡੀ ਦੇ ਬਾਹਰ ਟਰਾਂਸਪੋਰਟ ਯੂਨੀਅਨ ਤੋਂ 26 ਜੂਨ ਨੂੰ ਅਗਵਾ ਕੀਤੇ...

ਐਲੋਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਲੇਟਫਾਰਮ X ‘ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਗਲੋਬਲ ਲੀਡਰ ਬਣਨ ਲਈ ਦਿੱਤੀ  ਵਧਾਈ

ਟੇਸਲਾ ਦੇ ਸੀਈਓ ਐਲੋਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ...

ਅੰਮ੍ਰਿਤਸਰ ‘ਚ ਸਨੈਚਰ ਨੂੰ ਲੋਕਾ ਕਾਬੂ ਕਰ ਕੀਤਾ ਪੁਲਿਸ ਹਵਾਲੇ, ਬਾਕੀ ਸਾਥੀ ਮੋਬਾਇਲ ਅਤੇ ਪੈਸੇ ਲੈ ਕੇ ਫਰਾਰ

ਅੰਮ੍ਰਿਤਸਰ:-ਮਾਮਲਾ ਅੰਮ੍ਰਿਤਸਰ ਦੇ ਮਾਲ ਮੰਡੀ ਦੇ ਬਾਹਰੋ ਸਾਹਮਣੇ ਆਇਆ ਹੈ ਜਿਥੇ ਚੰਡੀਗੜ੍ਹ ਤੋ ਅੰਮ੍ਰਿਤਸਰ...

ਮੋਗਾ ਦੇ ਪਾਵਰ ਗਰਿੱਡ ‘ਚ ਲੱਗੀ ਭਿਆਨਕ ਅੱਗ

ਮੋਗਾ ਦੇ ਪਿੰਡ ਸਿੰਘਾ ਵਾਲਾ ਦੇ 220 ਕੇਵੀਏ ਪਾਵਰ ਗਰਿੱਡ ਵਿੱਚ ਅੱਜ ਭਿਆਨਕ ਅੱਗ...

ਲੁਧਿਆਣਾ ‘ਚ ਥਾਣੇਦਾਰ ਨੇ ਨੌਜਵਾਨ ਦੀ ਕੀਤੀ ਕੁੱਟਮਾਰ, ਪੁਲਿਸ ਅਧਿਕਾਰੀ ਖਿਲਾਫ ਕਾਰਵਾਈ ਦੀ ਕੀਤੀ ਮੰਗ

ਲੁਧਿਆਣਾ 'ਚ ਪਰਿਵਾਰਕ ਝਗੜੇ ਨੂੰ ਲੈ ਕੇ ਥਾਣੇ ਪਹੁੰਚੇ ਨੌਜਵਾਨ ਨੇ ਥਾਣੇਦਾਰ 'ਤੇ ਉਸ...

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ...

ਮੋਗਾ ‘ਚ ਬਿਜਲੀ ਦੀ ਦਿੱਕਤ ਕਰਨ ਕਿਸਾਨਾਂ ਨੇ ਕੀਤਾ ਰੋਡ ਜਾਮ, ਟਰੈਕਟਰ-ਟਰਾਲੀ ਲਗਾ ਕੇ ਧਰਨੇ ‘ਤੇ ਬੈਠੇ

ਪੰਜਾਬ ਦੇ ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਪਿੰਡ ਰੋਡੇ ਨੇੜੇ ਕਿਸਾਨਾਂ ਨੇ ਅੱਜ...