June 1, 2026, 7:06 pm
----------- Advertisement -----------
HomeNewsLatest Newsਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ...

ਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 28 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਚਰਨਜੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਜਲੰਧਰ ਵਿੱਚ ਇੱਕ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਸੈਂਟਰ ਨੇੜੇ ਕੈਫੇ ਚਲਾ ਰਿਹਾ ਹੈ।

ਮੁਲਜ਼ਮ ਏਜੰਟ ਨੂੰ ਦਲਜੀਤ ਸਿੰਘ ਵਾਸੀ ਪਿੰਡ ਬੀਬੜੀ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਏਜੰਟ ਨੇ ਬਿਨਾਂ ਕੋਈ ਡਰਾਈਵਿੰਗ ਟੈਸਟ ਦਿੱਤੇ ਉਸਦਾ ਹੈਵੀ ਡਰਾਈਵਿੰਗ ਲਾਇਸੰਸ ਜਾਰੀ ਕਰਵਾਉਣ ਬਦਲੇ 1200 ਰੁਪਏ ਦੀ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਏਜੰਟ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਏਜੰਟ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...