May 3, 2026, 3:51 am
----------- Advertisement -----------
HomeNewsLatest Newsਵਿਜੀਲੈਂਸ ਵੱਲੋਂ ਹੋਟਲ ਮਾਲਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ...

ਵਿਜੀਲੈਂਸ ਵੱਲੋਂ ਹੋਟਲ ਮਾਲਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਕਰਮੀਆਂ ਸਮੇਤ ਸੀ.ਆਈ.ਏ ਸਟਾਫ਼ ਰਾਜਪੁਰਾ ਦਾ ਇੰਚਾਰਜ ਕਾਬੂ

Published on

----------- Advertisement -----------

ਚੰਡੀਗੜ੍ਹ, 14 ਜੂਨ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ ਸਟਾਫ਼ ਰਾਜਪੁਰਾ ਦੇ ਇੰਚਾਰਜ ਇੰਸਪੈਕਟਰ ਰਾਕੇਸ਼ ਕੁਮਾਰ ਨੂੰ ਉਸਦੇ ਦੋ ਸਾਥੀ ਪੁਲਿਸ ਕਰਮੀਆਂ ਸਮੇਤ ਇੱਕ ਹੋਟਲ ਦੇ ਮਾਲਕ ਤੋਂ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਬਾਕੀ ਦੋ ਮੁਲਜ਼ਮਾਂ ਦੀ ਪਛਾਣ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਕੁਲਦੀਪ ਸਿੰਘ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਸ਼ਹੀਦ ਭਗਤ ਸਿੰਘ ਕਾਲੋਨੀ, ਰਾਜਪੁਰਾ (ਪਟਿਆਲਾ) ਦੇ ਰਹਿਣ ਵਾਲੇ ਤੇਜਿੰਦਰਪਾਲ ਸਿੰਘ, ਜੋ ਰਾਜਪੁਰਾ ਵਿਖੇ ਹੋਟਲ ਕੈਨੇਡੀਅਨ ਗੈਸਟ ਹਾਊਸ ਚਲਾ ਰਿਹਾ ਹੈ, ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ (ਮੋਹਾਲੀ) ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੀ.ਆਈ.ਏ ਸਟਾਫ਼ ਇੰਚਾਰਜ ਇੰਸਪੈਕਟਰ ਰਾਕੇਸ਼ ਕੁਮਾਰ ਨੇ ਉਸ ਤੋਂ ਹੋਟਲ ਦੇ ਕਾਰੋਬਾਰ ਨੂੰ ਚਲਦਾ ਰੱਖਣ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਫਲਾਇੰਗ ਸਕੁਐਡ-1, ਪੰਜਾਬ (ਮੋਹਾਲੀ) ਦੀ ਟੀਮ ਨੇ ਜਾਲ ਵਿਛਾਇਆ ਅਤੇ ਇੰਸਪੈਕਟਰ ਰਾਕੇਸ਼ ਕੁਮਾਰ ਦੀ ਤਰਫੋਂ ਸ਼ਿਕਾਇਤਕਰਤਾ ਤੋਂ 17,000 ਰੁਪਏ ਦੀ ਰਿਸ਼ਵਤ ਲੈਂਦਿਆਂ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। ਇਸ ਸਮੇਂ ਮੁਲਜ਼ਮ ਹੈੱਡ ਕਾਂਸਟੇਬਲ ਦੇ ਨਾਲ ਪੀ.ਐਚ.ਜੀ. ਕੁਲਦੀਪ ਸਿੰਘ ਵੀ ਮੌਜੂਦ ਸੀ।
ਇਸ ਸਬੰਧੀ ਪੁਲਿਸ ਥਾਣਾ ਫਲਾਇੰਗ ਸਕੁਐਡ-1 ਮੋਹਾਲੀ ਵਿਖੇ ਉਕਤ ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਪੀ.ਐਚ.ਜੀ ਖਿਲਾਫ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...