September 23, 2026, 8:08 am
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ 'ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ ‘ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 24 ਅਗਸਤ (ਬਲਜੀਤ ਮਰਵਾਹਾ):ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 2019 ਵਿੱਚ ਹੋਏ ਮਹੰਤ ਦਿਆਲ ਦਾਸ ਦੇ ਕਤਲ ਕੇਸ ਇਕ ਵਿਅਕਤੀ, ਜਿਸ ਨੂੰ ਕਲੀਨ ਚਿੱਟ ਦਿੱਤੀ ਗਈ ਸੀ, ਨੂੰ ਮੁੜ-ਨਾਮਜ਼ਦ ਕਰਨ ਬਦਲੇ 20 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਫਰਾਰ ਇੰਸਪੈਕਟਰ ਖੇਮ ਚੰਦ ਪਰਾਸ਼ਰ ਨੂੰ ਅੱਜ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 7 ਨਵੰਬਰ, 2019 ਨੂੰ ਕੋਟਕਪੂਰਾ ਦੇ ਪਿੰਡ ਕੋਟਸੁਖੀਆ ਸਥਿਤ ਡੇਰਾ ਬਾਬਾ ਹਰਕਾ ਦਾਸ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਮਹੰਤ ਦਿਆਲ ਦਾਸ ਦੀ ਹੱਤਿਆ ਕਰ ਦਿੱਤੀ ਗਈ ਸੀ।

ਇਸ ਤੋਂ ਬਾਅਦ ਸੰਤ ਬਾਬਾ ਹਰੀਦਾਸ ਜੀ ਦੇ ਚੇਲੇ ਸੰਤ ਗਗਨ ਦਾਸ ਦੀ ਸ਼ਿਕਾਇਤ ‘ਤੇ ਦੋ ਅਣਪਛਾਤੇ ਵਿਅਕਤੀਆਂ ਅਤੇ ਸੰਤ ਜਰਨੈਲ ਦਾਸ ਕਪੂਰੇਵਾਲਿਆਂ ਅਤੇ ਹੋਰਾਂ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਕਤਲ ਕੇਸ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਡੀਐਸਪੀ ਹੈੱਡਕੁਆਰਟਰ ਮੋਗਾ ਰਵਿੰਦਰ ਸਿੰਘ ਵੱਲੋਂ ਮੁਲਜ਼ਮ ਸੰਤ ਜਰਨੈਲ ਦਾਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਇਸ ਕੇਸ ਦੇ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਆਈਜੀਪੀ ਫਰੀਦਕੋਟ ਰੇਂਜ ਪਰਦੀਪ ਕੁਮਾਰ ਯਾਦਵ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਤਲਬ ਕੀਤਾ ਗਿਆ ਸੀ। ਇਸ ਤੋਂ ਬਾਅਦ ਆਈਜੀਪੀ ਨੇ ਐਸਪੀ (ਡੀ) ਫਰੀਦਕੋਟ ਗਗਨੇਸ਼ ਕੁਮਾਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ, ਜਿਸ ਵਿੱਚ ਡੀਐਸਪੀ ਫਰੀਦਕੋਟ ਸੁਸ਼ੀਲ ਕੁਮਾਰ, ਡੀਐਸਪੀ ਬਾਘਾਪੁਰਾਣਾ ਜਸਜੋਤ ਸਿੰਘ ਅਤੇ ਇੰਸਪੈਕਟਰ ਖੇਮ ਚੰਦ ਪਰਾਸ਼ਰ ਮੈਂਬਰ ਵਜੋਂ ਸ਼ਾਮਲ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਵੰਬਰ 2022 ਵਿੱਚ ਐਸਪੀ ਗਗਨੇਸ਼ ਕੁਮਾਰ, ਡੀਐਸਪੀ ਸੁਸ਼ੀਲ ਕੁਮਾਰ ਅਤੇ ਇੰਸਪੈਕਟਰ ਖੇਮ ਚੰਦ ਨੇ ਸੰਤ ਗਗਨ ਦਾਸ ਤੋਂ ਸੰਤ ਜਰਨੈਲ ਦਾਸ ਕਪੂਰੇਵਾਲਿਆਂ ਨੂੰ ਇਸ ਕੇਸ ਵਿੱਚ ਮੁੜ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰਨ ਅਤੇ ਉਸ (ਸੰਤ ਗਗਨ ਦਾਸ) ਦੀ ਮਦਦ ਕਰਨ ਬਦਲੇ 50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਨ‌੍ਹਾਂ ਨੇ ਸੌਦਾ 35 ਲੱਖ ਰੁਪਏ ਵਿੱਚ ਤੈਅ ਕਰ ਲਿਆ ਅਤੇ ਉਕਤ ਅਧਿਕਾਰੀਆਂ ਨੇ ਦੋ ਕਿਸ਼ਤਾਂ ਵਿੱਚ 20 ਲੱਖ ਰੁਪਏ (15 ਲੱਖ ਰੁਪਏ 9 ਨਵੰਬਰ, 2022 ਅਤੇ 5 ਲੱਖ ਰੁਪਏ 11 ਨਵੰਬਰ, 2022 ਨੂੰ) ਲਏ ਸਨ।

ਇਸ ਸਬੰਧੀ ਡੀਆਈਜੀ ਫਿਰੋਜ਼ਪੁਰ ਦੀ ਪੜਤਾਲ ਦੇ ਆਧਾਰ ਉਤੇ ਐਸ.ਪੀ ਗਗਨੇਸ਼ ਕੁਮਾਰ, ਡੀ.ਐਸ.ਪੀ ਸੁਸ਼ੀਲ ਕੁਮਾਰ, ਇੰਸਪੈਕਟਰ ਖੇਮ ਚੰਦ ਪਰਾਸ਼ਰ, ਸੰਤ ਮਲਕੀਤ ਦਾਸ ਬੀੜ ਸਿੱਖਾਂ ਵਾਲਾ ਅਤੇ ਠੇਕੇਦਾਰ ਜਸਵਿੰਦਰ ਸਿੰਘ ਜੱਸੀ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਮਿਤੀ 02.06.2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ 07, 07-ਏ, 08, 13-1 (ਬੀ) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰ. 64 ਦਰਜ ਕੀਤੀ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੀਆਂ ਪੁਲਿਸ ਟੀਮਾਂ ਪਹਿਲਾਂ ਹੀ ਡੀਐਸਪੀ ਸੁਸ਼ੀਲ ਕੁਮਾਰ ਨੂੰ ਗ੍ਰਿਫਤਾਰ ਕਰ ਚੁੱਕੀਆਂ ਹਨ ਅਤੇ ਹੁਣ ਉਹ ਨਿਆਂਇਕ ਹਿਰਾਸਤ ਅਧੀਨ ਹੈ। ਬਾਬਾ ਮਲਕੀਅਤ ਦਾਸ ਨੇ 23-08-2023 ਨੂੰ ਵਧੀਕ ਜ਼ਿਲ੍ਹਾ ਜੱਜ, ਫਰੀਦਕੋਟ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਅੱਜ ਵਿਜੀਲੈਂਸ ਨੇ ਇੰਸਪੈਕਟਰ ਖੇਮ ਚੰਦ ਪਰਾਸ਼ਰ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...