ਚੰਡੀਗੜ੍ਹ ਵਿਜੀਲੈਂਸ ਬਿਊਰੋ ਨੇ ਕਾਰਵਾਈ ਕਰਦੇ ਹੋਏ ਚੰਡੀਗੜ੍ਹ ਸਮਾਰਟ ਸਿਟੀ ਦੇ ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ (ਆਈ. ਸੀ. ਸੀ. ਸੀ.) ਦੇ ਦੋ ਕਰਮਚਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਮੁਲਾਜ਼ਮ ਠੇਕੇ ’ਤੇ ਨੌਕਰੀ ਦਿਵਾਉਣ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਇਕੱਠੇ ਕਰਦੇ ਸਨ। ਵਿਜੀਲੈਂਸ ਬਿਊਰੋ ਨੂੰ ਮਿਲੀ ਸ਼ਿਕਾਇਤ ਅਨੁਸਾਰ ਮੁਲਜ਼ਮ ਇੱਕ ਵਿਅਕਤੀ ਨੂੰ ਨੌਕਰੀ ‘ਤੇ ਰੱਖਣ ਦੇ ਨਾਂ ‘ਤੇ 20,000 ਰੁਪਏ ਵਸੂਲਦਾ ਸੀ।
ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ ਕੰਪਨੀ ਦੇ ਸੁਪਰਵਾਈਜ਼ਰ ਮੋਹਨ ਜਾਂਗੜਾ ਅਤੇ ਕੁਲਦੀਪ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਹ ਕਿਸੇ ਵਿਅਕਤੀ ਨੂੰ ਨੌਕਰੀ ‘ਤੇ ਰੱਖਣ ਦੇ ਨਾਂ ‘ਤੇ ਰਿਸ਼ਵਤ ਦੀ ਮੰਗ ਕਰ ਰਹੇ ਸਨ।
ਦੋਵਾਂ ਨੂੰ ਗੁਰੂਗ੍ਰਾਮ ਦੀ ਇਕ ਨਿੱਜੀ ਕੰਪਨੀ ਨੇ ਇੰਟੈਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਵਿਚ ਰੱਖਿਆ ਸੀ। ਇਹ ਕੰਪਨੀ ਪੂਰੇ ਸ਼ਹਿਰ ਵਿੱਚ ਸਮਾਰਟ ਸਿਟੀ ਦਾ ਕੰਮ ਦੇਖਦੀ ਹੈ।
ਇਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਜਦੋਂ ਵਿਜੀਲੈਂਸ ਬਿਊਰੋ ਨੇ ਪੁੱਛਗਿੱਛ ਕੀਤੀ ਤਾਂ ਇਹ ਗੱਲ ਸਾਹਮਣੇ ਆਈ ਕਿ ਜਿਸ ਵਿਅਕਤੀ ਨੇ ਉਨ੍ਹਾਂ ਨੂੰ ਪੈਸੇ ਨਹੀਂ ਦਿੱਤੇ, ਉਨ੍ਹਾਂ ਨੂੰ ਕੰਮ ਵਿੱਚ ਲਾਪਰਵਾਹੀ ਦੇ ਬਹਾਨੇ ਨੌਕਰੀ ਤੋਂ ਕੱਢ ਦਿੱਤਾ ਗਿਆ।
ਪੁਲਿਸ ਅਜੇ ਵੀ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ। ਕੰਪਨੀ ਦੇ ਕੁਝ ਸੀਨੀਅਰ ਅਧਿਕਾਰੀ ਵੀ ਇਸ ‘ਚ ਹਿੱਸਾ ਲੈ ਸਕਦੇ ਹਨ। ਵਿਜੀਲੈਂਸ ਬਿਊਰੋ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਨਗਰ ਨਿਗਮ ਇਸ ਕੰਪਨੀ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਤਿਆਰੀ ਕਰ ਰਿਹਾ ਹੈ।
----------- Advertisement -----------
ਵਿਜੀਲੈਂਸ ਬਿਊਰੋ ਨੇ 2 ਵਿਅਕਤੀ ਕੀਤੇ ਕਾਬੂ, ਚੰਡੀਗੜ੍ਹ ਸਮਾਰਟ ਸਿਟੀ ਦੇ ਨਾਂ ‘ਤੇ ਲੈਂਦੇ ਸੀ ਰਿਸ਼ਵਤ
Published on
----------- Advertisement -----------
----------- Advertisement -----------