May 4, 2026, 1:18 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ ਰੇਲਵੇ ‘ਚ ਨੌਕਰੀ ਦਿਵਾਉਣ ਬਦਲੇ 20,000 ਰੁਪਏ ਦੀ ਰਿਸ਼ਵਤ...

ਵਿਜੀਲੈਂਸ ਬਿਊਰੋ ਵੱਲੋਂ ਰੇਲਵੇ ‘ਚ ਨੌਕਰੀ ਦਿਵਾਉਣ ਬਦਲੇ 20,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਪ੍ਰਾਈਵੇਟ ਵਿਅਕਤੀ ਕਾਬੂ

Published on

----------- Advertisement -----------

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਭਾਰਤੀ ਰੇਲਵੇਜ ਵਿੱਚ ਨੌਕਰੀਆਂ ਦਿਵਾਉਣ ਦੇ ਇਵਜ਼ ਵਿੱਚ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੇਲਵੇਜ ਦੇ ਦੋ ਮੁਲਾਜਮਾਂ ਅਤੇ ਇੱਕ ਨਿੱਜੀ ਵਿਅਕਤੀ ਖਿਲਾਫ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਇੱਕ ਪ੍ਰਾਈਵੇਟ ਵਿਅਕਤੀ ਦਲਜੀਤ ਸਿੰਘ, ਵਾਸੀ ਪਿੰਡ ਦੁਲਚੀ ਕੇ, ਜਿਲਾ ਫਿਰੋਜਪੁਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਦਲਜੀਤ ਸਿੰਘ ਸਮੇਤ ਡਿਵੀਜਨਲ ਰੇਲਵੇਜ ਮੈਨੇਜਰ, ਫਿਰੋਜਪੁਰ ਵਿਖੇ ਤਾਇਨਾਤ ਰਵੀ ਮਲਹੋਤਰਾ, ਹੈੱਡ ਕਲਰਕ ਅਤੇ ਜੋਗਿੰਦਰ ਸਿੰਘ ਕਲਰਕ ਵਿਰੁੱਧ ਪਿੰਡ ਅਲੀ ਕੇ, ਜ਼ਿਲਾ ਫਿਰੋਜਪੁਰ ਦੇ ਵਸਨੀਕ ਮੰਗਲ ਸਿੰਘ ਦੀ ਸ਼ਿਕਾਇਤ ‘ਤੇ ਭ੍ਰਿਸ਼ਟਾਚਾਰ ਦਾ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਰੇਲਵੇ ਮੁਲਾਜ਼ਮਾਂ ਨੇ ਦਲਜੀਤ ਸਿੰਘ ਨਾਲ ਮਿਲੀਭੁਗਤ ਕਰਕੇ ਉਸਦੇ ਦੋ ਪੁੱਤਰਾਂ ਨੂੰ ਰੇਲਵੇ ਵਿੱਚ ਭਰਤੀ ਕਰਵਾਉਣ ਦੇ ਨਾਮ ਹੇਠ 9 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਜਾਅਲੀ ਨਿਯੁਕਤੀ ਪੱਤਰ ਅਤੇ ਸ਼ਨਾਖਤੀ ਕਾਰਡ ਸੌਂਪ ਦਿੱਤੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਦਲਜੀਤ ਸਿੰਘ ਹੁਣ ਇਸ ਸਬੰਧੀ ਬਾਕੀ ਰਹਿੰਦੇ ਕੰਮ ਨੂੰ ਅੰਜਾਮ ਦੇਣ ਲਈ 20,000 ਰੁਪਏ ਹੋਰ ਮੰਗ ਰਿਹਾ ਹੈ ਅਤੇ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਆਪਣੇ ਫੋਨ ‘ਤੇ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਮੰਗਲਵਾਰ ਨੂੰ ਉਕਤ ਦੋਸ਼ੀ ਦਲਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਉਕਤ ਸਾਰੇ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ...

ਗੋਰਖਪੁਰ ਵਿੱਚ ਪਾਣੀ ਦੀ ਟੈਂਕੀ ਦੇ ਉੱਪਰ ਫਸੇ ਦੋ ਬੱਚਿਆਂ ਨੂੰ ਭਾਰਤੀ ਹਵਾਈ ਸੈਨਾ ਨੇ ਬਚਾਇਆ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਪਾਣੀ ਦੀ ਟੈਂਕੀ ਦੇ ਉੱਪਰ ਰਾਤ ਭਰ...

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...