May 3, 2026, 4:20 am
----------- Advertisement -----------
HomeNews1,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈੰਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

1,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈੰਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------


ਚੰਡੀਗੜ, 7 ਨਵੰਬਰ, 2023: (ਬਲਜੀਤ ਮਰਵਾਹਾ)ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ. ਨਗਰ ਜ਼ਿਲ੍ਹੇ ਦੇ ਥਾਣਾ ਬਲਾਚੌਰ ਸਦਰ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਲੇਖ ਰਾਜ ਨੂੰ 1,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏਐਸਆਈ ਨੂੰ ਬਲਾਚੌਰ ਤਹਿਸੀਲ ਦੇ ਪਿੰਡ ਮੋਹਰਾਂ ਦੇ ਵਸਨੀਕ ਚਰਨ ਦਾਸ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਦੋਸ਼ੀ ਪੁਲਿਸ ਮੁਲਾਜ਼ਮ ਉਸ ਦੇ ਪੁੱਤਰ ਦੀ ਝਗੜੇ ਬਾਰੇ ਪੁਲਿਸ ਸ਼ਿਕਾਇਤ ਦੇ ਸਬੰਧ ਵਿੱਚ ਉਸ ਨੂੰ 1,000 ਰੁਪਏ ਦੀ ਰਿਸ਼ਵਤ ਦੇਣ ਲਈ ਦਬਾਅ ਪਾ ਰਿਹਾ ਹੈ ਜਦਕਿ ਇਹ ਮਾਮਲਾ ਪਿੰਡ ’ਚ ਹੋਏ ਝਗੜੇ ਨਾਲ ਸੰਬੰਧਤ ਸੀ, ਜਿਸ ਦਾ ਪਹਿਲਾਂ ਹੀ ਪੰਚਾਇਤੀ ਸਮਝੌਤਾ ਹੋ ਚੁੱਕਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਉਸ ਅਤੇ ਉਸ ਦੇ ਲੜਕੇ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ 5 ਹਜ਼ਾਰ ਰੁਪਏ ਰਿਸ਼ਵਤ ਵਜੋਂ ਮੰਗੇ ਸੀ ਅਤੇ ਇਸ ਵਿੱਚੋਂ 3,000 ਪੇਸ਼ਗੀ ਲੈ ਚੁੱਕਾ ਹੈ ਤੇ ਹੁਣ ਉਸ ਨੇ 1,000 ਰੁਪਏ ਹੋਰ ਰਿਸ਼ਵਤ ਦੇਣ ਲਈ ਕਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਜਲੰਧਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਲੇਖ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...