June 19, 2026, 10:08 am
----------- Advertisement -----------
HomeNewsBreaking Newsਲੁਧਿਆਣਾ ’ਚ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਦਾ ਸਾਥੀ ਰਿਸ਼.ਵਤ ਲੈਂਦਿਆਂ ਕੀਤਾ...

ਲੁਧਿਆਣਾ ’ਚ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਦਾ ਸਾਥੀ ਰਿਸ਼.ਵਤ ਲੈਂਦਿਆਂ ਕੀਤਾ ਕਾਬੂ

Published on

----------- Advertisement -----------

 ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਨੇ ਗਿਆਸਪੁਰਾ ਵਿੱਚ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਇੱਕ ਸਾਥੀ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਛਾਪੇਮਾਰੀ ਦੌਰਾਨ ਪਟਵਾਰੀ ਦਫ਼ਤਰ ਛੱਡ ਕੇ ਭੱਜ ਗਿਆ। ਮੁਲਜ਼ਮ ਪਟਵਾਰੀ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਵੀ ਦਰਜ ਕੀਤਾ ਗਿਆ ਹੈ। 

ਜਾਣਕਾਰੀ ਦਿੰਦਿਆਂ ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਨੂੰ ਰਾਕੇਸ਼ ਕੁਮਾਰ ਵਾਸੀ ਪਿੰਡ ਕੋਹਾੜਾ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕਰਕੇ ਦੋਸ਼ ਲਾਇਆ ਕਿ ਉਸ ਨੂੰ ਆਪਣੇ ਨਵੇਂ ਖਰੀਦੇ ਪਲਾਟ ਦੇ ਇੰਤਕਾਲ ਅਤੇ ਕਰਜ਼ਾ ਲੈਣ ਲਈ ਫਰਦ ਦੀ ਕਾਪੀ ਦੀ ਲੋੜ ਹੈ। ਜਦੋਂ ਉਹ ਪਟਵਾਰੀ ਅਤੇ ਉਸ ਦੇ ਸਾਥੀ ਤੋਂ ਫਰਦ ਲੈਣ ਗਿਆ ਤਾਂ ਦੋਵਾਂ ਨੇ ਉਸ ਕੋਲੋਂ 6 ਹਜ਼ਾਰ ਰੁਪਏ ਰਿਸ਼ਵਤ ਮੰਗੀ। 

ਐਸਐਸਪੀ ਸੰਧੂ ਅਨੁਸਾਰ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਯੂਨਿਟ ਲੁਧਿਆਣਾ ਨੇ ਮੁਲਜ਼ਮਾਂ ਨੂੰ ਫੜਨ ਲਈ ਜਾਲ ਵਿਛਾਇਆ। ਪਟਵਾਰੀ ਚਮਕੌਰ ਸਿੰਘ ਦੇ ਸਾਥੀ ਅਸ਼ੋਕ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਪਟਵਾਰੀ ਚਮਕੌਰ ਸਿੰਘ ਖੁਦ ਦਫਤਰ ਛੱਡ ਕੇ ਭੱਜ ਗਿਆ। ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ, ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...