July 4, 2026, 4:04 am
----------- Advertisement -----------
HomeNewsLatest Newsਤਨਖ਼ਾਹਾਂ ਵਿੱਚ 14,46,550 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸੇਵਾਮੁਕਤ ਐਸ.ਐਮ.ਓ....

ਤਨਖ਼ਾਹਾਂ ਵਿੱਚ 14,46,550 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸੇਵਾਮੁਕਤ ਐਸ.ਐਮ.ਓ. ਅਤੇ ਉਸਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 31 ਜੁਲਾਈ, 2024 (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਢਲੇ ਸਿਹਤ ਕੇਂਦਰ (ਪੀ.ਐਚ.ਸੀ.), ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਤਾਇਨਾਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੀ ਵੰਡ ਵਿੱਚ ਹੋਏ ਘਪਲੇ ਦੀ ਜਾਂਚ ਉਪਰੰਤ ਮੁਲਜ਼ਮ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਚਾਹਲ (ਸੇਵਾਮੁਕਤ) ਅਤੇ ਪੀ.ਐਚ.ਸੀ., ਢਿੱਲਵਾਂ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਸ ਮੁਕੱਦਮੇ ਦਾ ਇੱਕ ਮੁਲਜ਼ਮ ਕਲਰਕ ਰਾਜਵਿੰਦਰ ਸਿੰਘ ਪਹਿਲਾਂ ਵੀ ਸਬ-ਡਵੀਜ਼ਨਲ ਹਸਪਤਾਲ, ਬਾਬਾ ਬਕਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਨਖ਼ਾਹਾਂ ‘ਚ ਧੋਖਾਧੜੀ ਕਰਨ ਦੇ ਇੱਕ ਕੇਸ ਵਿੱਚ ਸ਼ਾਮਲ ਸੀ। ਇਸ ਸਬੰਧੀ ਉਸ ਵਿਰੁੱਧ ਸਾਲ 2013 ਵਿੱਚ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਕੇਸ ਵੀ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਉਪਰੰਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੇ 2016 ਵਿੱਚ ਇਸ ਮੁਲਜ਼ਮ ਕਲਰਕ ਦਾ ਤਬਾਦਲਾ ਪੀ.ਐਚ.ਸੀ. ਢਿੱਲਵਾਂ ਵਿਖੇ ਕਰ ਦਿੱਤਾ ਸੀ। ਢਿੱਲਵਾਂ ਦੇ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਚਹਿਲ ਨੇ ਉਕਤ ਮੁਲਜ਼ਮ ਵਿਰੁੱਧ ਤਨਖ਼ਾਹਾਂ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮਾ ਦਰਜ ਹੋਣ ਦੀ ਜਾਣਕਾਰੀ ਹੋਣ ਦੇ ਬਾਵਜੂਦ ਵੀ ਇਸ ਮੁਲਜ਼ਮ ਕਲਰਕ ਨੂੰ ਤਨਖ਼ਾਹਾਂ ਦਾ ਹਿਸਾਬ ਰੱਖਣ ਲਈ ਆਪਣੇ ਜ਼ੁਬਾਨੀ ਹੁਕਮਾਂ ‘ਤੇ ਇੱਕ ਹੋਰ ਕਰਮਚਾਰੀ ਬਿੱਲ ਕਲਰਕ ਰਣਜੀਤ ਸਿੰਘ ਨਾਲ ਸਹਾਇਕ ਵਜੋਂ ਤਾਇਨਾਤ ਕੀਤਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਮੁਲਜ਼ਮ ਕਲਰਕ ਰਾਜਵਿੰਦਰ ਸਿੰਘ ਦੇ ਵੱਖ-ਵੱਖ ਬੈਂਕਾਂ ਤੋਂ ਪ੍ਰਾਪਤ ਕੀਤੀਆਂ ਬੈਂਕ ਸਟੇਟਮੈਂਟਾਂ ਤੋਂ ਸਾਬਤ ਹੋਇਆ ਹੈ ਕਿ ਇਸ ਮੁਲਜ਼ਮ ਨੇ ਲੰਬੀ ਛੁੱਟੀ ’ਤੇ ਚੱਲ ਰਹੇ ਮੁਲਾਜ਼ਮਾਂ ਦੀਆਂ ਜਾਅਲੀ ਤਨਖ਼ਾਹਾਂ ਅਤੇ ਮਹਿੰਗਾਈ ਭੱਤੇ ਦੇ ਬਿੱਲ ਤਿਆਰ ਕੀਤੇ ਸਨ ਅਤੇ ਜਿਨ੍ਹਾਂ ’ਤੇ ਉਕਤ ਮੁਲਜ਼ਮ ਰਣਜੀਤ ਸਿੰਘ ਵੱਲੋਂ ਕਾਊਂਟਰ ਸਾਈਨ ਕੀਤੇ ਹੋਏ ਸਨ ਅਤੇ ਐਸ.ਐਮ.ਓ. ਡਾ. ਚਾਹਲ ਵੱਲੋਂ ਪ੍ਰਵਾਨਗੀ ਦਿੱਤੀ ਗਈ। ਕਲਰਕ ਰਾਜਵਿੰਦਰ ਸਿੰਘ ਨੇ ਖਜ਼ਾਨਾ ਦਫ਼ਤਰ ਭੁਲੱਥ ਤੋਂ ਇਹ ਜਾਅਲੀ ਬਿੱਲ ਪਾਸ ਕਰਵਾ ਕੇ ਆਪਣੇ ਨਿੱਜੀ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਕੇ ਕੁੱਲ 14,46,550 ਰੁਪਏ ਗਬਨ ਕੀਤਾ ਸੀ।

ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ, ਜਲੰਧਰ ਰੇਂਜ ਵਿਖੇ ਵਿਖੇ ਉਕਤ ਤਿੰਨੋਂ ਮੁਲਜ਼ਮਾਂ ਡਾ. ਚਾਹਲ, ਰਣਜੀਤ ਸਿੰਘ ਅਤੇ ਰਾਜਵਿੰਦਰ ਸਿੰਘ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 409, 467, 468, 471, 201, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ 13 (1)ਏ ਅਤੇ 13 (2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਡਾ. ਚਾਹਲ ਅਤੇ ਰਣਜੀਤ ਸਿੰਘ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਨਿਆਂਇਕ ਰਿਮਾਂਡ ‘ਤੇ ਜੇਲ ਭੇਜ ਦਿੱਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...