July 25, 2026, 4:38 am
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਨੇ ਐਸਬੀਆਈ ਦੇ ਸਹਾਇਕ ਮੈਨੇਜਰ ਨੂੰ 10,000 ਰੁਪਏ ਦੀ ਰਿਸ਼ਵਤ...

ਵਿਜੀਲੈਂਸ ਬਿਊਰੋ ਨੇ ਐਸਬੀਆਈ ਦੇ ਸਹਾਇਕ ਮੈਨੇਜਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ, 16 ਜੁਲਾਈ, 2024 –(ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੀ ਸ਼ਾਖਾ ਵਿੱਚ ਤਾਇਨਾਤ ਸਹਾਇਕ ਮੈਨੇਜਰ ਸੁਨੀਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਹਾਵਵਾਲਾ ਦੇ ਵਾਸੀ ਸੁਖਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਆਪਣੀ ਮਰੀ ਹੋਈ ਦਾ ਬੀਮੇ ਦਾ ਕਲੇਮ ਅਪਲਾਈ ਕੀਤਾ ਹੋਇਆ ਹੈ ਅਤੇ ਇਸ ਸਬੰਧੀ ਬੀਮਾ ਕੰਪਨੀ ਨੂੰ ਬੀਮਾ ਕਲੇਮ ਵੈਰੀਫਿਕੇਸ਼ਨ ਭੇਜਣ ਲਈ ਉਕਤ ਸਹਾਇਕ ਬੈਂਕ ਮੈਨੇਜਰ ਨੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਬੈਂਕ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...