September 25, 2026, 5:58 pm
----------- Advertisement -----------
HomeNewsBreaking Newsਤਰਨਤਾਰਨ 'ਚ ਵਿਜੀਲੈਂਸ ਬਿਊਰੋ ਨੇ SMO ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਤਰਨਤਾਰਨ ‘ਚ ਵਿਜੀਲੈਂਸ ਬਿਊਰੋ ਨੇ SMO ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Published on

----------- Advertisement -----------

ਵਿਜੀਲੈਂਸ ਬਿਊਰੋ ਨੇ ਸਿਵਲ ਹਸਪਤਾਲ ਤਰਨਤਾਰਨ ਵਿਖੇ ਤਾਇਨਾਤ ਐਸ.ਐਮ.ਓ ਡਾ.ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਹ ਇਹ ਪੈਸੇ ਹਸਪਤਾਲ ਦੀ ਕੰਟੀਨ ਦੇ ਠੇਕੇਦਾਰ ਤੋਂ ਠੇਕਾ ਵਧਾਉਣ ਦੇ ਬਦਲੇ ਲੈ ਰਿਹਾ ਸੀ। ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਟੀਮ ਨੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵਿਜੀਲੈਂਸ ਨੂੰ ਸ਼ੱਕ ਹੈ ਕਿ ਮੁਲਜ਼ਮ ਕਾਫੀ ਸ਼ਰਾਰਤੀ ਹੈ। ਉਹ ਹਸਪਤਾਲ ਨਾਲ ਸਬੰਧਤ ਹੋਰ ਕੰਮ ਵੀ ਕਰਦਾ ਹੈ। ਅਜਿਹੇ ‘ਚ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

ਦੱਸ ਦਈਏ ਕਿ ਐਸ.ਐਮ.ਓ ਡਾ.ਕੰਵਲਜੀਤ ਸਿੰਘ ਸਿਵਲ ਹਸਪਤਾਲ ਵਿੱਚ ਚੱਲ ਰਹੀ ਕੰਟੀਨ ਦੇ ਠੇਕੇਦਾਰ ਤੋਂ ਸਾਲ 2024 ਤੱਕ ਠੇਕਾ ਵਧਾਉਣ ਲਈ 50 ਹਜ਼ਾਰ ਰੁਪਏ ਦੀ ਰਕਮ ਦੀ ਮੰਗ ਕਰ ਰਹੇ ਸਨ। ਸਬੰਧਤ ਠੇਕੇਦਾਰ ਨੇ ਐਸਐਮਓ ਨੂੰ ਕਈ ਵਾਰ ਬੇਨਤੀ ਕੀਤੀ ਸੀ ਕਿ ਉਹ ਇੰਨੀ ਰਕਮ ਅਦਾ ਨਹੀਂ ਕਰ ਸਕਦਾ। ਪਰ ਐਸ.ਐਮ.ਓ ਡਾ.ਕੰਵਲਜੀਤ ਸਿੰਘ ਕੰਟੀਨ ਠੇਕੇਦਾਰ ਨੂੰ ਵਾਰ-ਵਾਰ ਨੋਟਿਸ ਭੇਜ ਕੇ ਪ੍ਰੇਸ਼ਾਨ ਕਰ ਰਹੇ ਸਨ।


ਵਿਜੀਲੈਂਸ ਨੇ ਹੁਣ ਮੁਲਜ਼ਮ ਐਸਐਮਓ ਦੀ ਜਾਇਦਾਦ ਦੀ ਵੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਵਿਜੀਲੈਂਸ ਹੁਣ ਇਸ ਕੰਮ ਵਿੱਚ ਮਾਲ ਵਿਭਾਗ ਦੀ ਮਦਦ ਲਵੇਗੀ। ਇਸ ਤੋਂ ਇਲਾਵਾ ਉਸ ਦੇ ਬੈਂਕ ਖਾਤੇ ਅਤੇ ਹੋਰ ਚੀਜ਼ਾਂ ਦੀ ਵੀ ਜਾਂਚ ਕੀਤੀ ਜਾਵੇਗੀ। ਤਾਂ ਜੋ ਸਾਰੀ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ। ਇਸ ਤੋਂ ਪਹਿਲਾਂ ਰੂਪਨਗਰ ਵਿੱਚ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...