July 4, 2026, 4:04 am
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦਾ ਕਾਰਿੰਦਾ 1,20,000 ਰੁਪਏ ਦੀ ਰਿਸ਼ਵਤ ਮੰਗਣ...

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦਾ ਕਾਰਿੰਦਾ 1,20,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੀਤੇ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 29 ਜੁਲਾਈ, 2024 (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਮਾਲ ਪਟਵਾਰੀ ਤੇਜਿੰਦਰ ਪਾਲ ਸਿੰਘ ਉਰਫ ਭੱਟੀ ਅਤੇ ਉਸਦੇ ਪ੍ਰਾਈਵੇਟ ਸਾਥੀ ਸੁਰਿੰਦਰ ਸਿੰਘ ਨੂੰ 1,20,000 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਮੁਲਜ਼ਮਾਂ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਕਸਬਾ ਡੇਰਾਬੱਸੀ ਦੇ ਵਸਨੀਕ ਗਿਆਨ ਚੰਦ ਵਾਸੀ ਸ਼ਕਤੀ ਨਗਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਦਾ ਕਾਰਿੰਦਾ ਸਾਲ 2002 ਵਿੱਚ ਖਰੀਦੇ ਇੱਕ ਪਲਾਟ ਦੇ ਇੰਤਕਾਲ ਵਿੱਚ ਦਰੁੱਸਤੀ ਕਰਨ ਦੇ ਬਦਲੇ ਉਸ ਤੋਂ ਰਿਸ਼ਵਤ ਵਜੋਂ 1,50,000 ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਸੌਦਾ 1.20,000 ਰੁਪਏ ਵਿੱਚ ਤੈਅ ਹੋਇਆ ਹੈ। ਉਕਤ ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਆਪਣੀ ਫੋਨ ‘ਤੇ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਤਫਤੀਸ਼ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਅਤੇ ਸੱਚੇ ਪਾਏ ਗਏ ਹਨ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਪਾਸੋਂ ਉਪਰੋਕਤ ਇਰਾਦੇ ਨਾਲ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਪੁੱਛਗਿੱਛ ਦੇ ਆਧਾਰ ‘ਤੇ ਉਕਤ ਦੋਵਾਂ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...