June 14, 2025, 10:29 pm
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ...

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ, 16 ਜੁਲਾਈ, 2024 – (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸੇ ਦੇ ਪਿੰਡ ਦੇ ਰਹਿਣ ਵਾਲੇ ਖੁਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਸ਼ਿਕਾਇਤਕਰਤਾ ਖੁਸ਼ਪਾਲ ਸਿੰਘ ਵੱਲੋਂ ਪਿੰਡ ‘ਚ ਚਲਾਏ ਜਾ ਰਹੇ ਬਾਇਓ ਗੈਸ ਪਲਾਂਟ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸਬੰਧਤ ਪਟਵਾਰੀ ਨੇ ਖੁਸ਼ਪਾਲ ਸਿੰਘ ਅਤੇ ਉਸ ਦੇ ਪਿਤਾ ਨੂੰ ਪੜਤਾਲ ਵਿੱਚ ਸ਼ਾਮਲ ਹੋ ਕੇ ਆਪਣੇ ਬਿਆਨ ਦਰਜ ਕਰਾਉਣ ਲਈ ਕਹਿ ਰਿਹਾ ਸੀ। ਇਸੇ ਦੌਰਾਨ ਉਕਤ ਗੁਰਪ੍ਰੀਤ ਸਿੰਘ ਨੇ ਇਸ ਮਾਮਲੇ ‘ਚ ਦਖਲ ਦਿੰਦੇ ਹੋਏ ਸ਼ਿਕਾਇਤਕਰਤਾ ਨੂੰ ਇਹ ਕਹਿ ਕੇ 2.50 ਲੱਖ ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ ਕਿ ਇਹ ਪੈਸੇ ਹੋਰ ਸਰਕਾਰੀ ਅਧਿਕਾਰੀਆਂ ਨੇ ਵੀ ਸਾਂਝੇ ਕਰਨੇ ਹਨ ਤੇ ਸ਼ਿਕਾਇਤ ਖਤਮ ਹੋ ਜਾਵੇਗੀ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਅਤੇ ਉਸਨੇ ਸ਼ਿਕਾਇਤ ਲੈ ਕੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਵਿਅਕਤੀ ਗੁਰਪ੍ਰੀਤ ਸਿੰਘ ਉਸਦੀ ਸ਼ਿਕਾਇਤ ਦਾ ਨਿਪਟਾਰਾ ਕਰਾਉਣ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਗੁਰਪ੍ਰੀਤ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਕਮ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਵੱਡੀ ਕਾਰਵਾਈ, ਭਾਰਤ ’ਚ ਇੰਸਟਾਗ੍ਰਾਮ ਖਾਤਾ ਕੀਤਾ ਗਿਆ ਬਲਾਕ

ਲੁਧਿਆਣਾ ਦੀ ਇੰਸਟਾਗ੍ਰਾਮ ਪ੍ਰਭਾਵਕ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੇ ਕਤਲ ਦੇ ਪਿੱਛੇ...

 ”ਮੈਂ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਨਾਲ…” ਸ਼ਹੀਦ ਭਾਈ ਸਤਵੰਤ ਸਿੰਘ ਦਾ ਭਤੀਜੇ ਨੇ ਕਿਹਾ – ਅਸੀਂ Violation ਦੇ ਹੱਕ ‘ਚ ਨਹੀਂ 

ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ ਦੇ ਕਤਲ ਮਾਮਲੇ 'ਚ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ...

ਅਹਿਮਦਾਬਾਦ ਜਹਾਜ਼ ਹਾਦਸੇ ਦਾ ਕਾਰਨ ਖਰਾਬ ਈਂਧਨ ਵੀ ਹੋ ਸਕਦਾ ਹੈ ! ਹਵਾਬਾਜ਼ੀ ਮਾਹਿਰ ਨੇ ਖਦਸ਼ਾ ਪ੍ਰਗਟ ਕੀਤਾ

ਨੈਸ਼ਨਲ ਏਅਰੋਸਪੇਸ ਲੈਬਾਰਟਰੀ ਦੇ ਸਾਬਕਾ ਡਿਪਟੀ ਡਾਇਰੈਕਟਰ ਸ਼ਾਲੀਗ੍ਰਾਮ ਜੇ. ਮੁਰਲੀਧਰ ਨੇ ਕਿਹਾ ਕਿ ਅਹਿਮਦਾਬਾਦ...

ਪਿਛਲੇ ਦੋ ਦਿਨਾਂ ’ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ’ਚ ਆਈ ਕਮੀ

ਪਿਛਲੇ 2 ਦਿਨਾਂ ਤੋਂ, ਦੇਸ਼ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਕਮੀ ਆਈ...

 ਤੇਜ਼ ਹਨੇਰੀ ਤੇ ਮੀਂਹ ਨੇ ਬਦਲਿਆ ਪੰਜਾਬ ਦਾ ਮੌਸਮ, ਕਈ ਥਾਵਾਂ ਤੇ ਪਿਆ ਮੀਂਹ   

ਦੇਰ ਸ਼ਾਮ 8 ਵਜੇ ਦੇ ਕਰੀਬ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ...

ਜਿਹੜੇ ਜਹਾਜ਼ ਦਾ ਲੋਹਾ ਤਕ ਸੜ ਗਿਆ, ਉੱਥੋਂ ਸੁਰੱਖਿਅਤ ਮਿਲੀ ਭਗਵਦ ਗੀਤਾ

ਅਹਿਮਦਾਬਾਦ ਜਹਾਜ਼ ਹਾਦਸੇ (Ahmedabad) ਨੇ ਸਾਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ...

ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਸੰਜੇ ਕਪੂਰ ਦਾ ਹੋਇਆ ਦਿਹਾਂਤ, ਪੋਲੇ ਖੇਡਦੇ ਹੋਏ ਪਿਆ ਦਿਲ ਦਾ ਦੌਰਾ

ਕਾਰੋਬਾਰੀ ਅਤੇ ਸੋਨਾ ਕਾਮਸਟਾਰ ਕੰਪਨੀ ਦੇ ਚੇਅਰਮੈਨ ਸੰਜੇ ਕਪੂਰ ਦਾ ਵੀਰਵਾਰ ਨੂੰ ਇੰਗਲੈਂਡ ਵਿੱਚ...

ਕਮਲ ਕੌਰ ਮੌ.ਤ ਮਾਮਲੇ ‘ਚ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਗ੍ਰਿਫ਼ਤਾਰ

 ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਮੌਤ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ।...

ਅਹਿਮਦਾਬਾਦ ਪਲੇਨ ਕ੍ਰੈਸ਼ : ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਵੀ ਸਨ ਜਹਾਜ਼ ‘ਚ ਸਵਾਰ

ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਕ੍ਰੈਸ਼ ਹੋ...