July 24, 2026, 1:09 am
----------- Advertisement -----------
HomeNewsLatest News35,93,133 ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸਹਿਕਾਰੀ ਸਭਾ ਦੇ ਤਿੰਨ...

35,93,133 ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸਹਿਕਾਰੀ ਸਭਾ ਦੇ ਤਿੰਨ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 5 ਅਗਸਤ (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸੋਮਵਾਰ ਨੂੰ ਪਿੰਡ ਹਮੀਦੀ ਜ਼ਿਲ੍ਹਾ ਬਰਨਾਲਾ ਦੀ ਪ੍ਰਾਇਮਰੀ ਖੇਤੀਬਾੜੀ ਸਭਾ ਦੇ ਤਿੰਨ ਮੈਂਬਰਾਂ ਵਿੱਚ ਸ਼ਾਮਲ ਸਾਬਕਾ ਸਰਪੰਚ ਦਰਸ਼ਨ ਸਿੰਘ, ਕੇਵਲ ਸਿੰਘ ਅਤੇ ਸੁਰਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੁਸਾਇਟੀ ਦੇ ਮੈਂਬਰਾਂ ਨੂੰ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਆਈਪੀਸੀ ਦੀਆਂ ਧਾਰਾ 409, 420 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫਆਈਆਰ ਨੰਬਰ 16/2021 ਅਧੀਨ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਉਕਤ ਸੁਸਾਇਟੀ ਵਿਚ 35,93,133 ਰੁਪਏ ਦਾ ਘਪਲਾ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਇਸ ਸਹਿਕਾਰੀ ਸਭਾ ਦੇ ਸਕੱਤਰ ਜਗਤਾਰ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...