August 17, 2026, 5:23 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਨੇ ਫੌਜੀ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ...

ਵਿਜੀਲੈਂਸ ਬਿਊਰੋ ਨੇ ਫੌਜੀ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਰੰਗੇ ਹੱਥੀਂ ਕੀਤੇ ਕਾਬੂ

Published on

----------- Advertisement -----------

ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ ਜਗਜੀਤ ਸਿੰਘ ਅਤੇ ਅਮਿਤ ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ ਤਾਇਨਾਤ ਫੌਜ ਦੇ ਨਾਇਬ ਸੂਬੇਦਾਰ ਸਤਿਆ ਪ੍ਰਕਾਸ਼ ਦੀ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਆਡੀਟਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਸਾਲ 2023-2024 ਲਈ ਉਸਦੀ ਯੂਨਿਟ ਦੇ ਰਿਕਾਰਡ ਦਾ ਆਡਿਟ ਕਰਨ ਦੀ ਡਿਊਟੀ ਸੌਂਪੀ ਗਈ ਹੈ ਪਰ ਇੰਨਾਂ ਆਡੀਟਰਾਂ ਨੇ ਪਿਛਲੇ ਸਾਲ ਦੇ ਆਡਿਟ ਇਤਰਾਜ਼ਾਂ ਨੂੰ ਠੀਕ ਕਰਨ ਅਤੇ ਇਸ ਸਾਲ ਦੇ ਆਡਿਟ ਦੀ ਮਨਜ਼ੂਰੀ ਦੇਣ ਲਈ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਆਡੀਟਰ ਜਗਜੀਤ ਸਿੰਘ ਨੇ ਆਪਣੇ ਦਫਤਰ ਬੁਲਾ ਕੇ ਉਸਦੇ ਸਾਥੀ ਧਰਮਰਾਜ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਰਕਮ ਅਦਾ ਕਰਨ ਦੀ ਮੰਗ ਦੁਹਰਾਈ ਅਤੇ ਉਸਨੇ ਇਸ ਗੱਲਬਾਤ ਨੂੰ ਆਪਣੇ ਮੋਬਾਇਲ ਫੋਨ ‘ਤੇ ਰਿਕਾਰਡ ਕਰ ਲਿਆ ਹੈ।

ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਫਿਰੋਜ਼ਪੁਰ ਰੇਂਜ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਦੋਵੇਂ ਆਡੀਟਰਾਂ ਨੂੰ ਸ਼ਿਕਾਇਤਕਰਤਾ ਕੋਲੋਂ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹ ਮੌਜੂਦਗੀ ਵਿੱਚ ਗ੍ਰਿਫਤਾਰ ਕਰ ਲਿਆ। ਇਸ ਸੰਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਵੀ ਵਿਚਾਰੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...