November 11, 2026, 12:14 am
----------- Advertisement -----------
HomeNewsLatest Newsਥਾਣੇ 'ਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ...

ਥਾਣੇ ‘ਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 16 ਫਰਵਰੀ (ਬਲਜੀਤ ਮਰਵਾਹਾ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ਣ ਨੂੰ ਬਲਜੀਤ ਕੌਰ ਵਾਸੀ ਪਿੰਡ ਸਿੱਬਲ ਸਕੋਲ, ਤਹਿਸੀਲ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮਨਮੀਤ ਕੌਰ ਨੇ ਉਸਦੇ ਪਤੀ ਨਾਲ ਵਿਆਹ ਦੇ ਝਗੜੇ ਨੂੰ ਸੁਲਝਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਹਨ ਅਤੇ ਥਾਣਾ ਨਰੋਟ ਜੈਮਲ ਸਿੰਘ ਦੇ ਐੱਸਐੱਚਓ ਸਬ-ਇੰਸਪੈਕਟਰ ਅਜਵਿੰਦਰ ਸਿੰਘ ਦੇ ਨਾਮ ਉੱਪਰ 20-25 ਹਜ਼ਾਰ ਰੁਪਏ ਦੀ ਹੋਰ ਮੰਗ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਪੈਸੇ ਦੀ ਮੰਗ ਕਰਦੇ ਸਮੇਂ ਮੁਲਜ਼ਮਾਂ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ।
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮਾ ਮਨਮੀਤ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਸਬੰਧਤ ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...