June 8, 2026, 10:07 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਨੇ ਗੈਰ ਕਾਨੂੰਨੀ ਹਿਰਾਸਤ ਬਦਲੇ 50,000 ਰੁਪਏ ਦੀ ਜਬਰੀ ਰਿਸ਼ਵਤ...

ਵਿਜੀਲੈਂਸ ਬਿਊਰੋ ਨੇ ਗੈਰ ਕਾਨੂੰਨੀ ਹਿਰਾਸਤ ਬਦਲੇ 50,000 ਰੁਪਏ ਦੀ ਜਬਰੀ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਤੇ ਹੌਲਦਾਰ ਨੂੰ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਇੱਕ ਸਬ ਇੰਸਪੈਕਟਰ (ਐਸਆਈ) ਰਛਪਾਲ ਸਿੰਘ, ਜੋ ਪਹਿਲਾਂ ਉਥੇ ਥਾਣੇਦਾਰ ਲੱਗਾ ਸੀ ਅਤੇ ਹੌਲਦਾਰ ਸੁਖਜੀਤ ਸਿੰਘ ਨੂੰ ਇੱਕ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖ ਕੇ ਜਬਰੀ 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਐਸ.ਆਈ. ਰਛਪਾਲ ਸਿੰਘ, ਜੋ ਕਿ ਹੁਣ ਪੁਲਿਸ ਲਾਈਨ ਕਪੂਰਥਲਾ ਵਿੱਚ ਤਾਇਨਾਤ ਹੈ ਅਤੇ ਹੌਲਦਾਰ ਨੂੰ ਰਾਜਵੰਤ ਕੌਰ ਵਾਸੀ ਫੌਜੀ ਕਲੋਨੀ (ਰਣਧੀਰਪੁਰ), ਸੁਲਤਾਨਪੁਰ ਲੋਧੀ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਉਕਤ ਔਰਤ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਲੜਕੇ ਨੂੰ ਛੱਡਣ ਬਦਲੇ 2,50,000 ਰੁਪਏ ਰਿਸ਼ਵਤ ਵਜੋਂ ਮੰਗੇ ਸਨ, ਜਿਸ ਨੂੰ ਉਨ੍ਹਾਂ ਵੱਲੋਂ ਥਾਣੇ ਵਿੱਚ ਨਜਾਇਜ਼ ਤੌਰ ’ਤੇ ਬੰਦ ਕੀਤਾ ਗਿਆ ਸੀ ਪਰ ਸੌਦਾ 50,000 ਰੁਪਏ ਵਿੱਚ ਸਿਰੇ ਚੜ੍ਹਿਆ ਅਤੇ ਉਕਤ ਮੁਲਾਜ਼ਮਾਂ ਨੇ ਉਸਦੇ ਲੜਕੇ ਨੂੰ 20 ਘੰਟੇ ਬਾਦ ਪੈਸੇ ਲੈ ਕੇ ਛੱਡਿਆ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੀ ਜਾਂਚ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਔਰਤ ਅਤੇ ਹੋਰਾਂ ਤੋਂ ਉਕਤ ਔਰਤ ਦੇ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚੋਂ ਰਿਹਾਅ ਕਰਨ ਲਈ ਜਬਰੀ ਤੌਰ ਉਤੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 347, 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...